Punjab Weather Today: ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ।
Trending Photos
Punjab Weather News Today: ਪੰਜਾਬ 'ਚ ਮੁੜ ਮੌਸਮ ਨੇ ਕਰਵਟ ਲਈ ਹੈ ਅਤੇ ਇਸ ਦੌਰਾਨ ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਦੱਸ ਦਈਏ ਕਿ ਅਗਲੇ 3 ਘੰਟਿਆਂ ਵਿੱਚ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਯਾਨੀ ਮੁਹਾਲੀ ਵਿੱਚ ਥੰਡਰ ਸ਼ਾਵਰ ਦੇ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਅੱਜ ਸਵੇਰੇ 6 ਬਜੇ ਜਾਰੀ ਕੀਤੇ ਗਏ ਬੁਲੇਟਿਨ ਵਿੱਚ ਮੌਸਮ ਵਿਭਾਗ ਵੱਲੋਂ ਇਹ ਕਿਹਾ ਗਿਆ ਸੀ ਕਿ ਤਰਨਤਾਰਨ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਆ, ਰੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਭੁਲਿੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਇਹ ਅਲਰਟ ਮਹਿਜ਼ ਤਿੰਨ ਘੰਟਿਆਂ ਲਈ ਜਾਰੀ ਕੀਤਾ ਗਿਆ ਸੀ ਜਿਸ ਤੋਂ ਕੁਝ ਦੇਰ ਬਾਅਦ ਮੌਸਮ ਨੇ ਮੁੜ ਕਰਵਟ ਲਈ ਅਤੇ ਕਈ ਥਾਵਾਂ 'ਤੇ ਕੜਕਦੀ ਧੁੱਪ ਦਿਖਾਈ ਦਿੱਤੀ।
ਇੰਨਾ ਹੀ ਨਹੀਂ ਬਲਕਿ ਅਲਰਟ ਤੋਂ ਬਾਅਦ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਹੋਰ ਜਾਣਕਾਰੀ ਦਿੱਤੀ ਗਈ ਅਤੇ ਇਸ ਦੌਰਾਨ ਅਗਲੇ ਪੂਰੇ ਹਫਤੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ।
ਦੱਸ ਦਈਏ ਕਿ ਬੀਤੇ ਦਿਨੀਂ ਲਗਾਤਾਰ ਮੀਂਹ ਪੈਣ ਦੇ ਨਾਲ ਕਈ ਥਾਵਾਂ 'ਤੇ ਹੜ੍ਹ ਵਰਗੇ ਹਾਲਾਤ ਬਣ ਗਏ ਸਨ ਜਿੱਥੇ ਹੁਣ ਸੁਧਾਰ ਹੋ ਰਿਹਾ ਹੈ ਪਰ ਅਜੇ ਵੀ ਨੁਕਸਾਨ ਇੰਨਾ ਹੋ ਗਿਆ ਹੈ ਕਿ ਉਸ ਤੋਂ ਉਭਰਨਾ ਬੜਾ ਔਖਾ ਹੋਣ ਵਾਲਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਤਸੱਲੀ ਦਿੱਤੀ ਜਾ ਰਹੀ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹੱਸਦਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ
(For more news apart from Punjab Weather News Today, stay tuned to Zee PHH)