Punjab Weather Update: ਪੰਜਾਬ 'ਚ ਭਲਕੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ ਜਾਰੀ
Advertisement
Article Detail0/zeephh/zeephh1817113

Punjab Weather Update: ਪੰਜਾਬ 'ਚ ਭਲਕੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ ਜਾਰੀ

Punjab Weather Alert: ਪੰਜਾਬ ਵਿੱਚ 10 ਜ਼ਿਲ੍ਹਿਆਂ 'ਚ ਭਲਕੇ ਬਿਜਲੀ ਦੀ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  

Punjab Weather Update: ਪੰਜਾਬ 'ਚ ਭਲਕੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ ਜਾਰੀ

Punjab Weather Update News: ਪੰਜਾਬ 'ਚ ਮੌਸਮ ਵਿਭਾਗ ਵੱਲੋਂ ਭਲਕੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲਿਆ ਸੀ।  

ਦੱਸ ਦਈਏ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪਠਾਨਕੋਟ, ਗੁਰਦਸਪੂਰ, ਹੋਸ਼ਿਆਰਪੂਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤੇਹਗਢ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਵਿਖੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  

ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਦੀ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਮੌਸਮ ਸਾਫ ਰਹਿਣ ਦੇ ਆਸਾਰ ਹਨ।  

ਦੱਸਣਯੋਗ ਹੈ ਕਿ 10 ਅਗਸਤ ਤੋਂ ਬਾਅਦ ਪੰਜਾਬ ਵਿੱਚ ਮੌਸਮ ਦੇ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ 13 ਅਗਸਤ ਨੂੰ ਮੁੜ ਕੁਝ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  

13 ਅਗਸਤ ਨੂੰ ਪਠਾਨਕੋਟ, ਗੁਰਦਸਪੂਰ, ਅੰਮ੍ਰਿਤਸਰ, ਹੋਸ਼ਿਆਰਪੂਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸਂਗਰੂਰ, ਫਤੇਹਗਢ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੁਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਯੈਲੋ ਅਲਰਟ ਵਾਲੇ ਜ਼ਿਲ੍ਹਿਆਂ ਤੋਂ ਇਲਾਵਾਂ ਪੂਰੇ ਪੰਜਾਬ ਵਿੱਚ ਮੌਸਮ ਸਾਫ ਰਹਿਣ ਦੇ ਆਸਾਰ ਹਨ।  

ਦੱਸ ਦਈਏ ਕਿ ਇਸ ਵਾਰ ਜੁਲਾਈ ਦੇ ਮਹੀਨੇ ਵਿੱਚ ਰਿਕਾਰਡ ਬਾਰਿਸ਼ ਦਰਜ ਕੀਤੀ ਗਈ ਸੀ ਅਤੇ ਇਸ ਦੌਰਾਨ ਮੀਂਹ ਕਰਕੇ ਸੂਬੇ ਵਿੱਚ ਕਾਫੀ ਨੁਕਸਾਨ ਹੋਇਆ ਸੀ। ਦੱਸ ਦਈਏ ਕਿ ਕਈ ਇਲਾਕਿਆਂ ਵਿੱਚ ਤਾਂ ਹੜ੍ਹ ਵਰਗੇ ਹਾਲਾਤ ਵੀ ਬਣ ਗਏ ਸਨ। 

ਇਹ ਵੀ ਪੜ੍ਹੋ: Punjab Bandh Today Live Updates: ਪੰਜਾਬ 'ਚ ਅੱਜ ਬੰਦ ਦਾ ਐਲਾਨ, ਮੋਗਾ 'ਚ ਦੁਕਾਨ ਬੰਦ ਕਰਵਾਉਣ ਆਏ ਇੱਕ ਨਿਹੰਗ ਸਿੰਘ 'ਤੇ ਚੱਲੀ ਗੋਲੀ

ਅਜੇ ਵੀ ਪੰਜਾਬ ਹੜ੍ਹ ਕਰਕੇ ਹੋਏ ਨੁਕਸਾਨ ਤੋਂ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਫਿਲਹਾਲ ਹੜ੍ਹ ਕਰਕੇ ਸੂਬੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਖੁਦ ਕੇਂਦਰ ਦੀ ਟੀਮ ਵੀ ਸੂਬੇ 'ਚ ਮੌਜੂਦ ਹੈ।  

ਇਹ ਵੀ ਪੜ੍ਹੋ:  Rahul Gandhi Speech: ਮਣੀਪੁਰ ਹਿੰਸਾ ਨੂੰ ਲੈ ਕੇ ਸੰਸਦ 'ਚ ਭੜਕੇ ਰਾਹੁਲ ਗਾਂਧੀ, ਕਿਹਾ "ਤੁਸੀਂ ਭਾਰਤ ਮਾਤਾ ਦਾ ਕਤਲ ਕੀਤਾ" 

(For more news apart from Punjab Weather Update and Yellow Alert warning in few districts of Punjab, stay tuned to Zee PHH)

Trending news