Punjab Weather Updates: ਇਸ ਦੌਰਾਨ, ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।
Trending Photos
Punjab Weather Updates: ਪੰਜਾਬ ਵਿੱਚ ਮੌਸਮ ਬਦਲਣ ਕਰਕੇ ਠੰਡ ਜ਼ਿਆਦਾ ਵੱਧ ਗਈ ਹੈ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਵਿੱਚ ਕਈ ਥਾਵਾਂ ਕਾਰਨ 27 ਨਵੰਬਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਅਨੁਸਾਰ ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਕਾਰਨ ਪੰਜਾਬ ਵਿੱਚ ਠੰਡ ਜ਼ਿਆਦਾ ਵੱਧ ਸਕਦੀ ਹੈ।
ਇਸ ਤੋਂ ਇਲਾਵਾ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ ਪੰਜਾਬ 'ਚ (Punjab Weather Updates) ਸਵੇਰ ਦੇ ਸਮੇਂ ਕੁਝ ਥਾਵਾਂ 'ਤੇ ਧੁੰਦ ਪੈ ਰਹੀ ਹੈ ਪਰ ਬਾਰਿਸ਼ ਤੋਂ ਬਾਅਦ ਧੁੰਦ ਦੇ ਸੰਘਣੇ ਹੋਣ ਦੀ ਸੰਭਾਵਨਾ ਹੈ। ਅਗਲੇ ਚਾਰ ਦਿਨਾਂ 'ਚ ਪੰਜਾਬ 'ਚ ਮੌਸਮ 'ਚ ਤੇਜ਼ੀ ਨਾਲ ਬਦਲਾਅ ਆਵੇਗਾ। ਪੰਜਾਬ ਮੌਸਮ ਵਿਭਾਗ ਵੱਲੋਂ ਬੀਤੀ ਰਾਤ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: Punjab News: ਰੋਪੜ 'ਚ ਲੁਟੇਰਿਆਂ ਨੇ ਬਜ਼ੁਰਗ ਮਾਤਾ ਨੂੰ ਦਿਨ ਦਿਹਾੜੇ ਬਣਾਇਆ ਨਿਸ਼ਾਨਾ, ਸੋਨੇ ਦੀ ਚੈਨ ਖੋਹ ਕੇ ਫਰਾਰ
ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ, ਫਿਰ ਵੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 3.2 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ 1.4 ਡਿਗਰੀ ਸੈਲਸੀਅਸ ਅਤੇ ਪਿਛਲੇ ਪੰਜ ਦਿਨਾਂ ਵਿੱਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਦੌਰਾਨ, ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ। ਦੂਜੇ ਪਾਸੇ ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਵੀ ਹੇਠਾਂ ਜਾਵੇਗਾ। ਮੀਂਹ ਹਵਾ ਵਿੱਚ ਮੌਜੂਦ ਧੂੜ ਦੇ ਕਣਾਂ ਨੂੰ ਸਾਫ਼ ਕਰ ਦੇਵੇਗਾ।
ਪੰਜਾਬ ਦੇ ਕਈ ਸ਼ਹਿਰਾਂ ਵਿੱਚ AQI ਵਿੱਚ ਸੁਧਾਨ ਨਹੀਂ ਹੋ ਰਿਹਾ ਹੈ ਅਤੇ ਇਸ ਨਾਲ ਪੰਜਾਬ ਵਿੱਚ ਪ੍ਰਦੂਸ਼ਣ ਜ਼ਿਆਦਾ ਵੱਧ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਹਵਾ ਬਠਿੰਡਾ ਦੀ ਹੈ।
ਇਹ ਵੀ ਪੜ੍ਹੋ: Mansa News:ਇਨਸਾਨੀਅਤ ਸ਼ਰਮਸ਼ਾਰ; ਡਾਕਟਰਾਂ ਨੇ ਦੋ ਮਰੀਜ਼ਾਂ ਨੂੰ ਸੁੰਨਸਾਨ ਥਾਂ 'ਤੇ ਸੁਟਵਾਇਆ; ਇੱਕ ਦੀ ਮੌਤ, ਇੱਕ ਜ਼ਖ਼ਮੀ