ਦੱਸ ਦਈਏ ਕਿ ਕੁੰਢਾ ਸਿੰਘ ਧਾਲੀਵਾਲ ਦੀ ਉਮਰ 69 ਸਾਲ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਲੀਵਰ ਨਾਲ ਸੰਬੰਧਿਤ ਬਿਮਾਰੀ ਤੋਂ ਜੂਝ ਰਹੇ ਸਨ।
Trending Photos
Punjabi lyricist Kundha Singh Dhaliwal death news: ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ ਹਨ। ਕੁੰਢਾ ਸਿੰਘ ਧਾਲੀਵਾਲ ਪੰਜਾਬੀ ਮਨੋਰੰਜਨ ਜਗਤ 'ਚ ਇੱਕ ਵੱਡਾ ਨਾਮ ਸਨ।
ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦੀ ਮੌਤ (Punjabi lyricist Kundha Singh Dhaliwal death news) ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ ਪੈ ਗਈ ਹੈ।
ਦੱਸ ਦਈਏ ਕਿ ਕੁੰਢਾ ਸਿੰਘ ਧਾਲੀਵਾਲ ਦੀ ਉਮਰ 69 ਸਾਲ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਲੀਵਰ ਨਾਲ ਸੰਬੰਧਿਤ ਬਿਮਾਰੀ ਤੋਂ ਜੂਝ ਰਹੇ ਸਨ। ਮਿਲੀ ਜਾਣਕਰੀ ਮੁਤਾਬਕ ਸ਼ੁਕਰਵਾਰ ਦੁਪਹਿਰ 1 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ।
ਇਹ ਵੀ ਪੜ੍ਹੋ: Amritpal Singh news: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪਾਕਿਸਤਾਨੀ ਏਜੰਸੀ ISI ਨੇ 'ਪਲਾਨ ਬੀ 'ਤੇ ਸ਼ੁਰੂ ਕੀਤਾ ਕੰਮ'
ਦੱਸ ਦਈਏ ਕੁੰਢਾ ਸਿੰਘ ਧਾਲੀਵਾਲ ਅੱਜ ਦੇ ਸਮੇਂ 'ਚ ਵੀ ਸਾਫ਼ ਸੁਥਰੀ ਗੀਤਕਾਰੀ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਆਪਣੀ ਕਲਮ ਰਾਹੀਂ ਪੰਜਾਬ ਦੇ ਸੱਭਿਆਚਾਰ ਅਤੇ ਰੀਤੀ ਰਿਵਾਜਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਲਿਖਿਆ ਹੈ।
ਮਨਮੋਹਨ ਵਾਰਿਸ, ਕਮਲਹੀਰ ਤੇ ਰਾਜਵੀਰ ਜਵੰਦਾ ਵਰਗੇ ਕਈ ਮਸ਼ਹੂਰ ਪੰਜਾਬ ਗਾਇਕ ਕੁੰਢਾ ਸਿੰਘ ਧਾਲੀਵਾਲ ਦੇ ਲਿਖੇ ਗੀਤਾਂ ਨੂੰ ਆਵਾਜ਼ ਦੇ ਚੁੱਕੇ ਹਨ। ਉਨ੍ਹਾਂ ਦੇ ਇਸ ਬੇ ਵਕਤੀ ਵਿਛੋੜੇ ਨਾਲ ਹਰ ਕਿਸੇ ਨੂੰ ਵੱਡਾ ਸਦਮਾ ਪਹੁੰਚਿਆ ਹੈ।
ਇਹ ਵੀ ਪੜ੍ਹੋ: Punjab Electricity Price Hike: ਪੰਜਾਬੀਆਂ ਨੂੰ ਲੱਗਾ ਵੱਡਾ ਝਟਕਾ! ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ