School Holiday News: ਪੰਜਾਬ ਦੇ ਇਸ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਦੇ ਸਕੂਲ ਰਹਿਣਗੇ ਬੰਦ, ਪੜ੍ਹੋ ਸੂਚੀ
Advertisement
Article Detail0/zeephh/zeephh1782317

School Holiday News: ਪੰਜਾਬ ਦੇ ਇਸ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਦੇ ਸਕੂਲ ਰਹਿਣਗੇ ਬੰਦ, ਪੜ੍ਹੋ ਸੂਚੀ

School Holiday News: ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਾਲੇ ਸਕੂਲਾਂ ਵਿੱਚ ਪ੍ਰਸ਼ਾਸਨ ਵੱਲੋਂ 22 ਜੁਲਾਈ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

School Holiday News: ਪੰਜਾਬ ਦੇ ਇਸ ਹੜ੍ਹ ਪ੍ਰਭਾਵਿਤ ਜ਼ਿਲ੍ਹੇ ਦੇ ਸਕੂਲ ਰਹਿਣਗੇ ਬੰਦ, ਪੜ੍ਹੋ ਸੂਚੀ

School Holiday News: ਪੰਜਾਬ ਵਿੱਚ ਮੀਂਹ ਤੇ ਹੜ੍ਹ ਵਰਗੇ ਹਾਲਾਤ ਤੋਂ ਰਾਹਤ ਮਿਲਣ ਤੋਂ ਬਾਅਦ ਸਿੱਖਿਆ ਮੰਤਰੀ ਨੇ ਪੰਜਾਬ ਵਿੱਚ ਭਲਕੇ ਤੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ ਪਰ ਉਨ੍ਹਾਂ ਨੇ ਜਿਹੜੇ ਸਕੂਲਾਂ ਵਿੱਚ ਪਾਣੀ ਖੜ੍ਹਾ ਜਾਂ ਅਣਸੁਰੱਖਿਅਤ ਨੂੰ ਦੇਖਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਪੱਧਰ ਉਤੇ ਛੁੱਟੀ ਐਲਾਨਣ ਦੀ ਹਦਾਇਤ ਕੀਤੀ ਹੈ।

ਇਸ ਦਰਮਿਆਨ ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 16 ਸਕੂਲਾਂ ਨੂੰ 22 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਹਨ। ਇਨ੍ਹਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਿੰਡੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤਕੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਮਾਂਗਾ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਟਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਸੱਧਾ, ਸਰਕਾਰੀ ਪ੍ਰਾਇਮਰੀ ਸਕੂਲ ਭਰੋਆਣਾ, ਸਰਕਾਰੀ ਪ੍ਰਾਇਮਰੀ ਸਕੂਲ ਭਾਗੋ ਅਰਾਈਆਂ, ਸਰਕਾਰੀ ਪਾਇਮਰੀ ਸਕੂਲ ਮੰਡ ਇੰਦਰਪੁਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇੰਦਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਬੋਵਾਲ ਸ਼ਾਮਿਲ ਹਨ। 

ਇਹ ਵੀ ਪੜ੍ਹੋ : Sultanpur Lodhi News: ਪੰਜਾਬੀਆਂ ਦੀ ਅਨੋਖੀ ਪਹਿਲ! ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਲਾਈ ਕਰੀਬ 250 ਏਕੜ ਝੋਨੇ ਦੀ ਪਨੀਰੀ

ਜ਼ਿਲ੍ਹੇ ਦੇ ਬਾਕੀ ਸਕੂਲ ਭਲਕੇ ਤੋਂ ਖੁੱਲ੍ਹਣਗੇ। ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਕਪੂਰਥਲਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੁਲਤਾਨਪੁਰ ਲੋਧੀ ਬਲਾਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸਕੂਲ ਪੁੱਜਣਾ ਸੰਭਵ ਨਹੀਂ ਹੈ। ਪਾਣੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਤੇ ਸਫ਼ਾਈ ਨਾ ਹੋਣ ਕਾਰਨ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਖੋਲ੍ਹਣਾ ਠੀਕ ਨਹੀਂ ਹੋਵੇਗਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ 16 ਜੁਲਾਈ ਤੋਂ ਆਮ ਵਾਂਗ ਸਕੂਲ ਖੁੱਲ੍ਹਣਗੇ।

ਇਹ ਵੀ ਪੜ੍ਹੋ : Jammu Kashmir News: ਅਮਰਨਾਥ ਯਾਤਰਾ 'ਤੇ ਆਈ ਮਹਿਲਾ ਸ਼ਰਧਾਲੂ ਦੀ ਪੱਥਰ ਲੱਗਣ ਨਾਲ ਹੋਈ ਮੌਤ

Trending news