Punjab Gurbani Telecast Row: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ 'ਤੇ ਤਸੱਲੀ ਪ੍ਰਗਟ ਕਰਦਿਆਂ ਆਸ ਜ਼ਾਹਿਰ ਕੀਤੀ ਗਈ ਕਿ ਉਹ ਭਵਿੱਖ 'ਚ ਵੀ ਕਾਨੂੰਨ ਦੇ ਮੁਤਾਬਕ ਹੀ ਫੈਸਲਾ ਲੈਣਗੇ।
Trending Photos
Punjab Governor vs CM Bhagwant Mann over Gurbani Telecast Row: ਪੰਜਾਬ 'ਚ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਚਿੱਠੀ ਲਿਖਦਿਆਂ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿਲਾਂ ਨੂੰ ਸਾਈਨ ਕਰਨ ਦੀ ਅਪੀਲ ਕੀਤੀ ਗਈ ਸੀ। ਹੁਣ ਇਸਦਾ ਜਵਾਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਸੱਦਿਆ ਗਿਆ ਇਜਲਾਸ ਕਾਨੂੰਨ ਤੇ ਪ੍ਰਕਿਰਿਆ ਦੀ ਉਲੰਘਣਾ ਸੀ।
ਇਸ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ 'ਤੇ ਤਸੱਲੀ ਪ੍ਰਗਟ ਕਰਦਿਆਂ ਆਸ ਜ਼ਾਹਿਰ ਕੀਤੀ ਗਈ ਕਿ ਉਹ ਭਵਿੱਖ 'ਚ ਵੀ ਕਾਨੂੰਨ ਦੇ ਮੁਤਾਬਕ ਹੀ ਫੈਸਲਾ ਲੈਣਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੋਵੇ।
ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੰਜਾਬ ਵੱਲੋਂ ਭੇਜੇ ਗਏ ਜਵਾਬ ਤੋਂ ਸਬਕ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਭਵਿੱਖ ਵਿੱਚ ਗੈਰ-ਸੰਵਿਧਾਨਕ ਅਤੇ ਆਪਹੁਦਰੇ ਫੈਸਲਿਆਂ ਤੋਂ ਬਚਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੰਦਿਆਂ ਕਿਹਾ ਗਿਆ ਕਿ 19 ਅਤੇ 20 ਜੂਨ ਨੂੰ ਬੁਲਾਇਆ ਗਿਆ ਇਜਲਾਸ ਕਾਨੂੰਨ ਦੇ ਅਧੀਨ ਨਹੀਂ ਸੀ ਅਤੇ ਇਸ ਦੌਰਾਨ ਜਿੰਨੇ ਵੀ ਬਿੱਲ ਪਾਸ ਕੀਤੇ ਗਏ ਹਨ ਉਹ ਕਾਨੂੰਨ ਦੀ ਉਲੰਘਣਾ ਹਨ।
ਅਜਿਹੇ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਇਸ ਸਬੰਧ ਵਿੱਚ ਭਾਰਤ ਦੇ ਅਟਾਰਨੀ ਜਨਰਲ ਨਾਲ ਸਲਾਹ ਮਸ਼ਵਰਾਹ ਕਰਨਗੇ ਅਤੇ ਉਸ ਤੋਂ ਬਾਅਦ ਹੀ ਪਾਸ ਕੀਤੇ ਗਏ ਬਿੱਲਾਂ ਬਾਰੇ ਕੋਈ ਫੈਸਲਾ ਲੈਣਗੇ।
ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਰਾਜਪਾਲ ਨੂੰ ਬਿਲਾਂ ਬਾਰੇ ਯਾਦ ਕਰਵਾਇਆ ਸੀ, ਤਾਂ ਉਨ੍ਹਾਂ ਆਪਣੀ ਚਿੱਠੀ ਨੂੰ ਟਵਿੱਟਰ 'ਤੇ ਸਾਂਝਾ ਕਰਦਿਆਂ ਕਿਹਾ ਸੀ, "ਪਵਿੱਤਰ ਗੁਰਬਾਣੀ ਦੇ ਟੈਲੀਕਾਸਟ ਨੂੰ ਦੁਬਾਰਾ ਫਿਰ ਬਾਦਲ ਪਰਿਵਾਰ ਦੀ ਕੰਪਨੀ ਦੇ ਖਾਸ ਬੰਦਿਆਂ ਦੇ ਹੱਥਾਂ ਚ ਨਹੀਂ ਜਾਣ ਦਿੱਤਾ ਜਾਵੇਗਾ..."
ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਦੀ ਚਿੱਠੀ ਉਦੋਂ ਸਾਹਮਣੇ ਆਈ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਖੁਦ ਦਾ Youtube ਚੈਨਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ