SGPC President Harjinder Singh Dhami on Sikh Gurdwara Amendment Act 2023 news: ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ 'ਸਿੱਖ ਗੁਰਦੁਆਰਾ ਸੋਧ ਬਿੱਲ 2023' ਪਾਸ ਕੀਤਾ ਗਿਆ।
Trending Photos
SGPC President Harjinder Singh Dhami on Sikh Gurdwara Amendment Act 2023 news: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਣ ਹੁੰਦੀ ਗੁਰਬਾਣੀ ਨੂੰ ਲੈ ਕੇ ਅੱਜ ਯਾਨੀ ਮੰਗਲਵਾਰ ਨੂੰ ਮਤਾ ਪਾਸ ਕੀਤਾ ਗਿਆ ਜਿਸ 'ਤੇ ਇਤਰਾਜ ਜਤਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ "ਅੱਜ ਦੇ ਦਿਨ ਨੂੰ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ।" (Punjab Vidhan Sabha news)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਅੱਜ ਦਾ ਦਿਨ ਕਾਲੇ ਦਿਨ ਵਜੋਂ ਮਾਣਿਆ ਜਾਣਾ ਚਾਹੀਦਾ ਹੈ ਕਿਉਂਕੀ CM ਭਗਵੰਤ ਮਾਨ ਨੇ ਅੱਜ ਸਿੱਖੀ 'ਤੇ ਸਿੱਧੇ ਤੌਰ 'ਤੇ ਹਮਲਾ ਕੀਤਾ ਹੈ, ਜਿਸਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਕਿਹਾ "26 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਕੋਈ ਫੈਂਸਲਾ ਲੈ ਕੇ ਸੰਗਤਾਂ ਨੂੰ ਦੱਸਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ SGPC ਦਾ ਹਾਊਸ ਜਦੋਂ ਤੱਕ ਕੋਈ ਮਤਾ ਨਹੀਂ ਪਾਸ ਕਰਦਾ, ਉਸ ਸਮੇਂ ਤਕ ਵਿਧਾਨ ਸਭਾ ਨੂੰ ਕੋਈ ਅਧਿਕਾਰ ਨਹੀਂ ਹੈ, ਬਿਲ ਪਾਸ ਕਰਵਾਉਣ ਦਾ। ਹਰਜਿੰਦਰ ਧਾਮੀ ਨੇ ਅੱਗੇ ਕਿਹਾ ਕਿ ਅੱਜ ਦਾ ਦਿਨ ਇਤਹਾਸ ਵਿੱਚ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ 'ਸਿੱਖ ਗੁਰਦੁਆਰਾ ਸੋਧ ਬਿੱਲ 2023' ਪਾਸ ਕੀਤਾ ਗਿਆ। ਹਾਲਾਂਕਿ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਇਸ ਤੋਂ ਪਹਿਲਾਂ ਬਿੱਲ 'ਤੇ ਬਹਿਸ ਹੋਈ ਅਤੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਐਕਟ 'ਚ ਸੋਧ ਦਾ ਪੂਰਾ ਵੇਰਵਾ ਸਦਨ 'ਚ ਪੜ੍ਹ ਕੇ ਵੀ ਸੁਣਾਇਆ।
ਇਹ ਵੀ ਪੜ੍ਹੋ: ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦਾ ਮੁੱਦਾ: ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਦੀ ਸਲਾਹ ਦਿੱਤੀ ਗਈ ਸੀ ਪਰ ਅੱਜ ਤੱਕ ਅਜਿਹਾ ਨਹੀਂ ਹੋ ਸਕਿਆ।
ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ‘ਚ ਆਰਡੀਐਫ ਰੋਕਣ ਖਿਲਾਫ ਵੀ ਮਤਾ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਰਡੀਐਫ ਦੇ ਮੁੱਦੇ ‘ਤੇ ਵੱਡਾ ਐਲਾਨ ਕੀਤਾ ਕਿ ਜੇਕਰ ਕੇਂਦਰ ਵੱਲੋਂ ਫੰਡ ਜਾਰੀ ਨਹੀਂ ਕੀਤਾ ਜਾਂਦਾ ਤਾਂ ਉਹ ਸੁਪਰੀਮ ਕੋਰਟ ਦਾ ਰੁਖ਼ ਕਰਨਗੇ।
(For more news apart from SGPC President Harjinder Singh Dhami on Sikh Gurdwara Amendment Act 2023 passed by Punjab Vidhan Sabha news, stay tuned to Zee PHH)