SGPC news: ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਭਾਵਨਾ ਨੂੰ ਵੀ ਅਨੁਰਾਗ ਠਾਕੁਰ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਕਾਰਵਾਈ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ।
Trending Photos
SGPC Sattelite Channel for Gurbani Telecast news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਖੋਲਣ ਤੋਂ ਬਾਅਦ ਹੁਣ ਖੁਦ ਦਾ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਯਤਨ ਆਰੰਭੇ ਦਿੱਤੇ ਗਏ ਹਨ। ਇਸਦੇ ਤਹਿਤ ਬੀਤੇ ਦਿਨੀਂ SGPC ਪ੍ਰਧਾਨ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਮਿਲਣ ਗਿਆ ਅਤੇ ਸੈਟੇਲਾਈਟ ਚੈਨਲ ਦੀ ਯੋਜਨਾ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸਦੇ ਤਹਿਤ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਮੌਜੂਦ ਸਨ।
ਇਨ੍ਹਾਂ ਤੋਂ ਇਲਾਵਾ ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਅਨੁਰਾਜ ਠਾਕੁਰ ਨੂੰ ਇੱਕ ਪੱਤਰ ਸੌਂਪਿਆ ਗਿਆ ਹੈ ਜਿਸ ਵਿੱਚ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਲਾਂਚ ਕਾਰਨ ਤੋਂ ਬਾਅਦ ਹੁਣ ਸੈਟੇਲਾਈਟ ਚੈਨਲ ਨੂੰ ਸਥਾਪਤ ਕਰਨ ਲਈ ਯਤਨ ਆਰੰਭੇ ਗਏ ਹਨ ਅਤੇ ਮੁੱਢਲੇ ਤੌਰ `ਤੇ ਕੇਂਦਰੀ ਮੰਤਰੀ ਨੂੰ ਵੀ ਇਸ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਸੈਟੇਲਾਈਟ ਚੈਨਲ ਨੂੰ ਸਥਾਪਤ ਕਰਨ ਦੀ ਪ੍ਰਕਿਰਿਆ ਜਲਦ ਮੁਕੰਮਲ ਹੋਵੇ।
ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸੈਟੇਲਾਈਟ ਚੈਨਲ ਸਥਾਪਤ ਕਰਨ ਤੋਂ ਬਾਅਦ ਦੂਰਦਰਸ਼ਨ ਦੀ ਫ੍ਰੀ ਡਿਸ਼ ਰਾਹੀਂ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚਾਈ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਭਾਵਨਾ ਨੂੰ ਵੀ ਅਨੁਰਾਗ ਠਾਕੁਰ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਕਾਰਵਾਈ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: Punjab News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਡੀਜੇ ਲਗਾ ਕੇ ਮਹਿਲਾ ਸਟਾਫ਼ ਨੇ ਪਾਏ ਭੰਗੜੇ
(For more news apart from SGPC Sattelite Channel for Gurbani Telecast news, stay tuned to Zee PHH)