Sidhu Moosewala Murder Case: ਲਾਰੈਂਸ ਬਿਸ਼ਨੋਈ ਦੇ ਭਤੀਜੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਘਰ ਪਹੁੰਚੇ ਲੋਕ, ਸ਼ਰਧਾਂਜਲੀ ਕੀਤੀ ਭੇਂਟ
Advertisement
Article Detail0/zeephh/zeephh1806565

Sidhu Moosewala Murder Case: ਲਾਰੈਂਸ ਬਿਸ਼ਨੋਈ ਦੇ ਭਤੀਜੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਘਰ ਪਹੁੰਚੇ ਲੋਕ, ਸ਼ਰਧਾਂਜਲੀ ਕੀਤੀ ਭੇਂਟ

Sidhu Moosewala Murder Case: ਘਰ ਪਹੁੰਚੇ ਪ੍ਰਸ਼ੰਸਕਾਂ ਨੇ ਕਿਹਾ ਕਿ ਮੂਸੇਵਾਲਾ ਦੇ ਕਾਤਲਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 

 

Sidhu Moosewala Murder Case: ਲਾਰੈਂਸ ਬਿਸ਼ਨੋਈ ਦੇ ਭਤੀਜੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਘਰ ਪਹੁੰਚੇ ਲੋਕ,  ਸ਼ਰਧਾਂਜਲੀ ਕੀਤੀ ਭੇਂਟ

Sidhu Moosewala Murder Case: ਪੰਜਾਬੀ ਗਾਇਕ ਸੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ  (Sidhu Moosewala Murder) ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇਵਾਲਾ ਪਹੁੰਚ ਰਹੇ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਗਿਆ ਹੈ। ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਨੂੰ ਅਜ਼ਰਬਾਈਜਾਨ ਤੋਂ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਅਜ਼ਰਬਾਈਜਾਨ ਪਹੁੰਚੀ ਸੀ। 

ਲਾਰੈਂਸ ਬਿਸ਼ਨੋਈ ਦੇ ਭਤੀਜੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਘਰ ਕਈ ਲੋਕ ਪਹੁੰਚੇ ਤੇ ਸ਼ਰਧਾਂਜਲੀ ਭੇਟ ਕੀਤੀ। ਦਰਅਸਲ ਸਚਿਨ ਬਿਸ਼ਨੋਈ (Sachin Bishnoi) ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ। ਦਰਅਸਲ ਸਿੱਧੂ ਮੂਸੇਵਾਲਾ ਨੇ ਛੋਟੀ ਉਮਰ ਵਿੱਚ ਹੀ ਵੱਡਾ ਮੁਕਾਮ ਹਾਸਲ ਕੀਤਾ ਸੀ ਅਤੇ ਕਾਤਲਾਂ ਨੇ ਦਿਨ ਦਿਹਾੜੇ ਸਿੱਧੂ ਦਾ ਕਤਲ ਕਰ ਦਿੱਤਾ ਸੀ, ਜਦਕਿ ਪ੍ਰਸ਼ੰਸਕਾਂ ਨੇ  ਕਿਹਾ ਕਿ ਜੇ ਸਰਕਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ ਤਾਂ ਇਸ ਮਾਮਲੇ 'ਚ ਹੋਰ ਵੀ ਵੱਡੇ ਖੁਲਾਸੇ ਹੋਣਗੇ। 

ਇਹ ਵੀ ਪੜ੍ਹੋ: Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ

ਉਨ੍ਹਾਂ ਕਿਹਾ ਕਿ ਮੂਸੇਵਾਲਾ ਕਤਲ ਕਾਂਡ 'ਚ ਜੋ ਵੀ ਵਿਅਕਤੀ ਜੁੜਿਆ ਹੈ, ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਜਦਕਿ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਦਰ ਦਰ ਠੋਕਰਾਂ ਖਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਘਰ-ਘਰ ਜਾ ਕੇ ਕਿਹਾ ਕਿ ਪੁਲਿਸ ਦੀ ਗ੍ਰਿਫ਼ਤ 'ਚ ਆਉਣ ਵਾਲੇ ਸਾਰੇ ਲੋਕ ਸਿਰਫ਼ ਮੋਹਰੇ ਹਨ, ਪਰ ਹੋਰ ਵੀ ਇਸ ਦੇ ਪਿੱਛੇ ਹੱਥ ਹੋ ਸਕਦੇ ਹਨ।

ਦੱਸ ਦਈਏ ਕਿ ਸਚਿਨ ਬਿਸ਼ਨੋਈ (Sachin Bishnoi)  ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਹ ਫਰਜ਼ੀ ਪਾਸਪੋਰਟ ਬਣਾ ਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ 'ਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ 'ਚ ਰਹਿ ਕੇ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਈ ਸੀ ਅਤੇ ਫਿਰ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ ਪਰ ਹੁਣ ਉਸਨੂੰ ਭਾਰਤ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ:Himachal Crime News: ਦੋਹਰੇ ਕਤਲ ਕਾਂਡ ਦੇ ਮੁਲਜ਼ਮ ਦੇ ਪਰਿਵਾਰ ਦਾ ਮੁਕੰਮਲ ਬਾਈਕਾਟ ਦਾ ਫ਼ੈਸਲਾ
 

Trending news