Amritsar News: ਸ੍ਰੀ ਹਰਿਮੰਦਰ ਸਾਹਿਬ ਦੁਆਲੇ ਸੰਘਣੀ ਧੁੰਦ ਦੀ ਚਾਦਰ ਲਿਪਟੀ, ਠੰਢ ਦੇ ਬਾਵਜੂਦ ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ
Advertisement

Amritsar News: ਸ੍ਰੀ ਹਰਿਮੰਦਰ ਸਾਹਿਬ ਦੁਆਲੇ ਸੰਘਣੀ ਧੁੰਦ ਦੀ ਚਾਦਰ ਲਿਪਟੀ, ਠੰਢ ਦੇ ਬਾਵਜੂਦ ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ

Amritsar News: ਅੰਮ੍ਰਿਤਸਰ ਵਿੱਚ ਸੰਘਣੀ ਧੁੰਦ ਦੀ ਚਾਦਰ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਲਿਪਟ ਲਿਆ ਹੈ। ਇਸ ਦਾ ਮਨਮੋਹਕ ਦ੍ਰਿਸ਼ ਸਾਹਮਣੇ ਆ ਰਿਹਾ ਹੈ।

Amritsar News: ਸ੍ਰੀ ਹਰਿਮੰਦਰ ਸਾਹਿਬ ਦੁਆਲੇ ਸੰਘਣੀ ਧੁੰਦ ਦੀ ਚਾਦਰ ਲਿਪਟੀ, ਠੰਢ ਦੇ ਬਾਵਜੂਦ ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ

Amritsar News: ਪੂਰੇ ਵਿੱਚ ਪੰਜਾਬ ਵਿੱਚ ਸੰਘਣੀ ਧੁੰਦ ਤੇ ਅੱਤ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਵੀ ਸੰਘਣੀ ਧੁੰਦ ਪੈ ਰਹੀ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : Punjab News: ਐਸਵਾਈਐਲ ਦੇ ਮੁੱਦੇ 'ਤੇ ਹੋਣ ਵਾਲੀ ਮੀਟਿੰਗ ਦਾ ਪੰਜ ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ

ਅੰਮ੍ਰਿਤਸਰ ਜ਼ਿਲ੍ਹੇ 'ਚ ਠੰਢ ਤੇ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸੰਘਣੀ ਧੁੰਦ ਦੀ ਚਾਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਲਪਟੀ ਹੋਈ। ਇਸ ਦੌਰਾਨ ਅਦਭੁੱਤ ਦ੍ਰਿਸ਼ ਦੇਖਣ ਨੂੰ ਮਿਲਿਆ। ਦੂਰ-ਦਰਾਡੇ ਤੋਂ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ 'ਚ ਇਸ ਠੰਢ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਖਾਸ ਤੌਰ 'ਤੇ ਮੰਗਲਵਾਰ ਦੀ ਤਰ੍ਹਾਂ ਬੁੱਧਵਾਰ ਨੂੰ ਵੀ ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹਿ ਸਕਦੀ ਹੈ। ਅਜਿਹੇ 'ਚ ਵਿਭਾਗ ਨੇ ਇਨ੍ਹਾਂ ਜ਼ਿਲਿਆਂ 'ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਇਸ ਦੇ ਨਾਲ ਹੀ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਪੱਛਮੀ ਗੜਬੜੀ ਕਾਰਨ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Israel Advisory News: ਇਜ਼ਰਾਈਲ ਨੇ ਭਾਰਤ 'ਚ ਰਹਿ ਰਹੇ ਜਾਂ ਸਫ਼ਰ ਕਰ ਰਹੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

Trending news