Punjab Bachao Yatra: ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਤਬਾਹ ਕਰਨ 'ਤੇ ਲੱਗੀਆਂ ਹੋਈਆਂ- ਸੁਖਬੀਰ ਬਾਦਲ
Advertisement
Article Detail0/zeephh/zeephh2194561

Punjab Bachao Yatra: ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਤਬਾਹ ਕਰਨ 'ਤੇ ਲੱਗੀਆਂ ਹੋਈਆਂ- ਸੁਖਬੀਰ ਬਾਦਲ

Fatehgarh Sahib: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਤਾਂ ਸਾਰੇ ਪੰਜਾਬੀਆਂ ਨੂੰ ਇਕੱਠਾ ਹੋਣਾ ਪਵੇਗਾ। ਕਿਉਂਕਿ ਪੰਜਾਬ ਨੂੰ ਸਿਰਫ ਪੰਜਾਬ ਨਾਲ ਦਰਦ ਰੱਖਣ ਵਾਲੀ ਪਾਰਟੀ ਹੀ ਸੰਭਾਲ ਸਕਦੀ ਹੈ।

Punjab Bachao Yatra: ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਤਬਾਹ ਕਰਨ 'ਤੇ ਲੱਗੀਆਂ ਹੋਈਆਂ- ਸੁਖਬੀਰ ਬਾਦਲ

 

Fatehgarh Sahib: 'ਪੰਜਾਬ ਬਚਾਓ ਯਾਤਰਾ' ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਣਾ ਪਹੁੰਚੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਤਾਂ ਸਾਰੇ ਪੰਜਾਬੀਆਂ ਨੂੰ ਇਕੱਠਾ ਹੋਣਾ ਪਵੇਗਾ। ਕਿਉਂਕਿ ਪੰਜਾਬ ਨੂੰ ਸਿਰਫ ਪੰਜਾਬ ਨਾਲ ਦਰਦ ਰੱਖਣ ਵਾਲੀ ਪਾਰਟੀ ਹੀ ਸੰਭਾਲ ਸਕਦੀ ਹੈ। ਦਿੱਲੀ ਦੀਆਂ ਪਾਰਟੀਆਂ ਨੂੰ ਪੰਜਾਬ ਨਾਲ ਕੋਈ ਦਰਦ ਨਹੀਂ ਹੈ। ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਤਵਾਹ ਕਰਨ 'ਤੇ ਲੱਗੀਆਂ ਹੋਈਆਂ ਹਨ।

ਸਾਨੂੰ ਇਨ੍ਹਾਂ ਪਾਰਟੀਆਂ ਨੂੰ ਆਪਣੇ ਸੂਬੇ ਵਿੱਚੋਂ ਭਜਾਓ ਪੈਣਾ ਹੈ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਪਵੇਗਾ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਾਲਿਆਂ ਨੇ ਸਾਡੇ ਬਹੁਤ ਸਾਰੇ ਗੁਰੂਘਰਾਂ ਤੇ ਕਬਜ਼ਾ ਕਰ ਲਿਆ ਹੈ। ਇਸ ਲਈ ਸਾਨੂੰ ਇਕੱਠੇ ਹੋਣਾ ਪੈਣਾ ਹੈ। ਤਾਂ ਜੋ ਇਨ੍ਹਾਂ ਦੇ ਕਬਜ਼ੇ ਤੋਂ ਗੁਰੂ ਘਰਾਂ ਨੂੰ ਬਚਾਇਆ ਜਾ ਸਕੇ।

ਆਮ ਆਦਮੀ ਪਾਰਟੀ ਵੱਲੋਂ ਨਸ਼ਾ ਖਤਮ ਕਰਨ ਦੇ ਦਾਅਵੇ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਹਰ ਘਰ 'ਚ ਨਸ਼ਾ ਫੈਲਿਆ ਹੋਇਆ ਹੈ। ਨਸ਼ੇ ਦੀ ਓਵਰਡੋਜ਼ ਨਾਲ ਹਰ ਰੋਜ਼ ਨੌਜਵਾਨ ਮਰ ਰਹੇ ਹਨ। ਨਕਲੀ ਸ਼ਰਾਬ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ। ਮਾਨ ਨੂੰ ਸਿਰਫ਼ ਦਿੱਲੀ ਦੇ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਚਿੰਤਾ ਹੈ। ਪੰਜਾਬ ਦੀ ਸ਼ਾਂਤੀ ਭੰਗ ਹੋ ਚੁੱਕੀ ਹੈ। ਘਰਾਂ ਤੋਂ ਬਾਹਰ ਨਿਕਲਣਾ ਸੁਰੱਖਿਅਤ ਨਹੀਂ ਹੈ। 

ਇਹ ਵੀ ਪੜ੍ਹੋ: Anandpur Sahib: ਮਲਵਿੰਦਰ ਕੰਗ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ; ਬੋਲੇ- ਪੰਜਾਬ ਦੀ ਅਵਾਜ਼ ਲੋਕ ਸਭਾ ਵਿੱਚ ਰੱਖਾਂਗਾ

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਕਿਸੇ ਵੀ ਪੰਜਾਬ ਵਿਰੋਧੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ। ਇਸ ਦੇ ਉਲਟ ਆਮ ਆਦਮੀ ਪਾਰਟੀ ਨੇ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਲਈ ਕਾਂਗਰਸ ਨਾਲ ਹੱਥ ਮਿਲਾਇਆ। ਦੋਵੇਂ ਪਾਰਟੀਆਂ ਮਿਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਲੋਕਾਂ ਨੂੰ ਇਨ੍ਹਾਂ ਨੂੰ ਸਮਝਦਾਰੀ ਨਾਲ ਸਬਕ ਸਿਖਾਉਣਾ ਚਾਹੀਦਾ ਹੈ।

Trending news