SAD-BJP Alliance News: ਗੱਠਜੋੜ ਦੀਆਂ ਚਰਚਾਵਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
Advertisement
Article Detail0/zeephh/zeephh1768237

SAD-BJP Alliance News: ਗੱਠਜੋੜ ਦੀਆਂ ਚਰਚਾਵਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

SAD-BJP Alliance News today: 2024 ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

SAD-BJP Alliance News: ਗੱਠਜੋੜ ਦੀਆਂ ਚਰਚਾਵਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

Punjab's Sukhbir Singh Badal on SAD-BJP Alliance News today: ਪੰਜਾਬ 'ਚ ਬੀਤੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਭਾਜਪਾ ਤੇ ਅਕਾਲੀ ਦਲ ਦੋਵਾਂ ਪਾਰਟੀਆਂ ਦੇ ਨੁਮਾਇੰਦਿਆਂ ਦੇ ਬਿਆਨ ਤੋਂ ਅਜਿਹਾ ਕੁਝ ਲੱਗ ਨਹੀਂ ਰਿਹਾ ਹੈ। ਇਸ ਦੌਰਾਨ ਇਸ ਮੁੱਦੇ 'ਤੇ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਿਆਨ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਗੱਠਜੋੜ ਦੀਆਂ ਚਰਚਾਵਾਂ ਮਹਿਜ਼ ਮੀਡੀਆਂ ਦੀਆਂ ਅਟਕਲਾਂ ਹਨ ਅਤੇ ਇਹ ਵੀ ਕਿਹਾ ਕਿ ਗੱਠਜੋੜ ਦਾ ਸਵਾਲ ਹੀ ਨਹੀਂ ਬਣਦਾ ਕਿਉਂ ਕਿ ਉਨ੍ਹਾਂ ਦਾ ਬਸਪਾ ਨਾਲ ਪਹਿਲਾਂ ਹੀ ਗੱਠਜੋੜ ਹੈ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਯਾਨੀ ਵੀਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਨਾਲ ਬੈਠਕ ਚੱਲ ਰਹੀ ਹੈ ਅਤੇ ਵੱਖ-ਵੱਖ ਸੀਨੀਅਰ ਲੀਡਰ, ਸ਼੍ਰੋਮਣੀ ਅਕਾਲੀ ਦਲ ਦਫ਼ਤਰ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ 2024 ਦੀਆਂ ਲੋਕ ਸਭਾ ਚੋਣਾਂ ਅਤੇ ਪਾਰਟੀ ਦੀ ਅਗਲੀ ਰਣਨੀਤੀ ਨੂੰ ਲੈ ਕੇ ਚਰਚਾ ਹੋਣੀ ਹੈ। 

ਹਾਲਾਂਕਿ ਸਿਆਸੀ ਗਲਿਆਰਿਆਂ 'ਚ ਖ਼ਬਰ ਸੀ ਕਿ ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਬਾਰੇ ਚਰਚਾ ਹੋ ਸਕਦੀ ਹੈ, ਪਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੱਸਿਆ ਗਿਆ ਕਿ ਇਹ ਉਨ੍ਹਾਂ ਦੀ ਰੁਟੀਨ ਮੀਟਿੰਗ ਆ।  

ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਇਸ ਇਲਾਕੇ 'ਚ ਮਿਲੀ ਸਿਰ ਕਟੀ ਲਾਸ਼, ਇਲਾਕੇ 'ਚ ਸਹਿਮ ਦਾ ਮਾਹੌਲ 

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ 'ਤੇ ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਵੀ ਬਿਆਨ ਦਿੱਤਾ ਗਿਆ ਸੀ ਤੇ ਉਨ੍ਹਾਂ ਕਿਹਾ ਸੀ ਕਿ ਭਾਜਪਾ ਨੂੰ ਆਪਣੇ ਦੱਮ 'ਤੇ ਮਜਬੂਤ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਭਾਜਪਾ ਲੀਡਰ ਵਿਜੇ ਰੁਪਾਣੀ ਵੱਲੋਂ ਕਿਹਾ ਗਿਆ ਕਿ 2024 'ਚ ਭਾਜਪਾ ਆਪਣੇ ਦੱਮ 'ਤੇ ਹੀ 13 ਸੀਟਾਂ 'ਤੇ ਚੋਣਾਂ ਲੜੇਗੀ। 

2024 ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅਜਿਹੇ 'ਚ ਹਰ ਸੂਬੇ 'ਚ ਸਿਆਸੀ ਹਲਚਲ ਦੇਖਣ ਨੂੰ ਮਿਲ ਰਹੀ ਹੈ ਤੇ ਪੰਜਾਬ ਵਿੱਚ ਵੀ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਭਾਜਪਾ ਵੱਲੋਂ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। 

ਇਹ ਵੀ ਪੜ੍ਹੋ: Canada News: ਕੈਨੇਡਾ 'ਚ 25 ਸਾਲਾ ਪੰਜਾਬੀ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਗੈਂਗਵਾਰ ਗਤੀਵਿਧੀਆਂ 'ਚ ਸੀ ਸ਼ਾਮਿਲ 

(For more news apart from Punjab's Sukhbir Singh Badal on SAD-BJP Alliance News today, stay tuned to Zee PHH)

Trending news