Amritsar News: ਅੰਮ੍ਰਿਤਸਰ 'ਚ ਸੁਨਿਆਰੇ ਦੀ ਦੁਕਾਨ 'ਚੋਂ ਚੋਰੀ; 25 ਲੱਖ ਦੇ ਗਹਿਣੇ ਤੇ ਨਕਦੀ ਚੋਰੀ
Advertisement
Article Detail0/zeephh/zeephh2249301

Amritsar News: ਅੰਮ੍ਰਿਤਸਰ 'ਚ ਸੁਨਿਆਰੇ ਦੀ ਦੁਕਾਨ 'ਚੋਂ ਚੋਰੀ; 25 ਲੱਖ ਦੇ ਗਹਿਣੇ ਤੇ ਨਕਦੀ ਚੋਰੀ

  ਅੰਮ੍ਰਿਤਸਰ ਦੇਰ ਰਾਤ ਅਣਪਛਾਤੇ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਮਜੀਠਾ ਰੋਡ ਉਤੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਦੁਕਾਨਦਾਰ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਦੁਕਾਨਦਾਰ ਮੌਕੇ ਉਤੇ ਪੁੱਜਾ। ਪੀੜਤ ਦੁਕਾਨਦਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੁਕਾਨ ਵਿੱਚ ਸੰਨ੍ਹ ਲਗਾ ਕੇ

Amritsar News: ਅੰਮ੍ਰਿਤਸਰ 'ਚ ਸੁਨਿਆਰੇ ਦੀ ਦੁਕਾਨ 'ਚੋਂ ਚੋਰੀ; 25 ਲੱਖ ਦੇ ਗਹਿਣੇ ਤੇ ਨਕਦੀ ਚੋਰੀ

Amritsar News:  ਅੰਮ੍ਰਿਤਸਰ ਦੇਰ ਰਾਤ ਅਣਪਛਾਤੇ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਮਜੀਠਾ ਰੋਡ ਉਤੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਦੁਕਾਨਦਾਰ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਦੁਕਾਨਦਾਰ ਮੌਕੇ ਉਤੇ ਪੁੱਜਾ। ਪੀੜਤ ਦੁਕਾਨਦਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੁਕਾਨ ਵਿੱਚ ਸੰਨ੍ਹ ਲਗਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 

ਉਨ੍ਹਾਂ ਨੇ ਕਿਹਾ ਕਿ ਦੁਕਾਨ ਵਿੱਚ 25 ਕਿਲੋ ਦੇ ਕਰੀਬ ਚਾਂਦੀ ਪਈ ਹੋਈ ਸੀ ਅਤੇ ਡੇਢ ਲੱਖ ਰੁਪਏ ਦੇ ਕਰੀਬ ਨਕਦੀ ਪਈ ਹੋਈ ਸੀ ਜੋ ਸਾਰਾ ਚੋਰੀ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਵਿੱਚ ਸਾਰੀ ਵਾਰਦਾਤ ਕੈਦ ਹੋ ਗਈ ਹੈ। ਤਿੰਨ ਨੌਜਵਾਨਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜੋ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਉਨ੍ਹਾਂ ਨੇ ਦੱਸਿਆ ਕਿ ਕੁੱਲ 25 ਲੱਖ ਦੇ ਕਰੀਬ ਨੁਕਸਾਨ ਹੋਇਆ ਹੈ ਉੱਥੇ ਹੀ ਪੀੜੀ ਦੁਕਾਨਦਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਇਸ ਮੌਕੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮਜੀਠਾ ਰੋਡ ਇੱਕ ਸੁਨਿਆਰੇ ਦੀ ਦੁਕਾਨ ਉਤੇ ਲੁੱਟ ਹੋਈ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਇੱਥੇ ਇੱਕ ਲਿੰਕ ਵਿੱਚ

ਪੁਲਿਸ ਟੀਮ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰੇ ਵਿੱਚ ਤਿੰਨ ਦੇ ਕਰੀਬ ਨੌਜਵਾਨ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਨਜ਼ਰ ਆ ਰਹੇ ਹਨ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Ravneet Bittu News: ਗ਼ੈਰਕਾਨੂੰਨੀ ਢੰਗ ਨਾਲ ਸਰਕਾਰੀ ਰਿਹਾਇਸ਼ 'ਚ ਰਹਿ ਰਹੇ ਸਨ ਰਵਨੀਤ ਬਿੱਟੂ; ਦੋ ਮੁਲਾਜ਼ਮਾਂ ਉਪਰ ਡਿੱਗੀ ਗਾਜ਼

Trending news