Barnala News: ਅੱਜ ਬਰਨਾਲਾ ਵਿੱਚ ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ ਦੀ ਗ੍ਰਿਫ਼ਤਾਰੀ ਦੇ ਦੂਜੇ ਦਿਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਸਾਬਕਾ ਵਿਧਾਇਕ ਜ਼ਿਲ੍ਹਾ ਸੰਗਰੂਰ ਦਲਬੀਰ ਸਿੰਘ ਗੋਲਡੀ ਵੱਲੋਂ ਐਸਐਸਪੀ ਬਰਨਾਲਾ ਨੂੰ ਇੱਕ ਅਪੀਲ ਪੱਤਰ ਦਿੱਤਾ ਗਿਆ।
Trending Photos
Barnala News: ਅੱਜ ਬਰਨਾਲਾ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ ਦੀ ਗ੍ਰਿਫ਼ਤਾਰੀ ਦੇ ਦੂਜੇ ਦਿਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਸਾਬਕਾ ਵਿਧਾਇਕ ਜ਼ਿਲ੍ਹਾ ਸੰਗਰੂਰ ਦਲਬੀਰ ਸਿੰਘ ਗੋਲਡੀ ਵੱਲੋਂ ਐਸਐਸਪੀ ਬਰਨਾਲਾ ਨੂੰ ਇੱਕ ਅਪੀਲ ਪੱਤਰ ਦਿੱਤਾ ਗਿਆ ਤੇ ਚਿਤਾਵਨੀ ਦਿੱਤੀ ਗਈ। ਕਾਂਗਰਸ ਪਾਰਟੀ ਵੱਲੋਂ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੇ ਸੀਨੀਅਰ ਆਗੂ ਮਹੇਸ਼ ਕੁਮਾਰ ਲੋਟਾ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਦਰਜ ਗੰਭੀਰ ਦੋਸ਼ਾਂ ਦੀਆਂ ਧਾਰਾਵਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਭਲਕੇ ਜ਼ਿਲ੍ਹਾ ਪੱਧਰ ’ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਇਸ ਪੂਰੇ ਮਾਮਲੇ ਨੂੰ ਸਿਆਸੀ ਰੰਜਿਸ਼ ਦੱਸਦਿਆਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਇਹ ਝੂਠੇ ਪਰਚੇ ਕੀਤੇ ਜਾ ਰਹੇ ਹਨ। ਦਰਅਸਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਦੋ ਸਾਲ ਹੋ ਗਏ ਹਨ ਪਰ ਕਾਂਗਰਸ ਦੇ ਗੁਰਜੀਤ ਸਿੰਘ ਰਾਮਨਵਾਸੀਆ ਅਜੇ ਵੀ ਬਰਨਾਲਾ ਨਗਰ ਕੌਂਸਲ ਦੇ ਚੇਅਰਮੈਨ ਦੇ ਅਹੁਦੇ ’ਤੇ ਕਾਬਜ਼ ਹਨ।
ਜੇਕਰ ਪੂਰੇ ਮਾਮਲੇ 'ਤੇ ਨਜ਼ਰ ਮਾਰੀਏ ਤਾਂ ਇਹ ਸਾਰਾ ਮਾਮਲਾ ਬੀਤੀ ਰਾਤ ਇੱਕ ਵਿਆਹ ਸਮਾਗਮ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ, ਲੁੱਟ-ਖੋਹ ਅਤੇ ਝਪਟਮਾਰੀ ਸੀ। ਦੂਜੀ ਧਿਰ ਦੇ ਪੰਕਜ ਬਾਂਸਲ ਦੇ ਬਿਆਨ ਦੇ ਆਧਾਰ ਉਤੇ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਕੇਸ ਵਿੱਚ ਮਹੇਸ਼ ਕੁਮਾਰ ਲੋਟਾ ਦੀ ਗ੍ਰਿਫਤਾਰੀ ਕੀਤੀ ਗਈ ਸੀ।
ਐਸਐਸਪੀ ਦਫ਼ਤਰ ਪੁੱਜੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਰਨਾਲਾ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੱਖ ਤੋਂ ਹੋਏ ਮਾਮੂਲੀ ਝਗੜੇ ਨੂੰ ਵੱਡੀ ਗੱਲ ਵਿੱਚ ਬਦਲ ਕੇ ਕਾਂਗਰਸ ਦੇ ਸਾਬਕਾ ਕੌਂਸਲਰ, ਸ਼ਹਿਰੀ ਪ੍ਰਧਾਨ ਤੇ ਸ਼ੈਲਰ ਆਰਗੇਨਾਈਜੇਸ਼ਨ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ ਅਤੇ ਉਸਦੇ ਦੋਸਤਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਗੰਭੀਰ ਮਾਮਲਾ ਦਰਜ ਕੀਤਾ ਗਿਆ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਇਕ ਸਾਫ-ਸੁਥਰੇ ਨੇਤਾ ਦੇ ਅਕਸ ਨੂੰ ਢਾਹ ਲੱਗ ਰਹੀ ਹੈ।
ਦਰਅਸਲ ਇਸ ਪੂਰੇ ਮਾਮਲੇ ਪਿੱਛੇ ਸਿਆਸੀ ਰੰਜਿਸ਼ ਹੈ ਕਿਉਂਕਿ ਕਾਂਗਰਸ ਆਗੂ ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਦੇ ਅਹੁਦੇ 'ਤੇ ਹਨ। ਗੁਰਜੀਤ ਸਿੰਘ ਅਜੇ ਵੀ ਨਿਯੁਕਤ ਹਨ ਅਤੇ ਮਹੇਸ਼ ਕੁਮਾਰ ਲੋਟਾ ਉਸ ਦਾ ਸਾਥ ਦੇ ਰਹੇ ਹਨ। ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਿਆਸੀ ਦਬਾਅ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਹਰਕਤ ਕੀਤੀ ਹੈ ਜੋ ਬਿਲਕੁਲ ਨਹੀਂ ਹੋਵੇਗਾ। ਅੱਜ ਐਸ.ਐਸ.ਪੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਜੇਕਰ ਉਨ੍ਹਾਂ ਜਲਦੀ ਹੀ ਕੋਈ ਕਾਰਵਾਈ ਕਰਕੇ ਇਸ ਕੇਸ ਨੂੰ ਰੱਦ ਨਾ ਕੀਤਾ ਤਾਂ ਭਲਕੇ ਬਰਨਾਲਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਸ਼ਾਲ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Mohali News: ਡਿਪਟੀ ਕਮਿਸ਼ਨਰ ਵੱਲੋਂ ਮੋਹਾਲੀ ਵਿੱਚ ਧਾਰਾ 144 ਲਾਗੂ ਕਰਨ ਦੇ ਆਦੇਸ਼ ਜਾਰੀ