ਕਿਸਾਨਾਂ ਵੱਲੋਂ ਵੀ ਕੇਂਦਰ ਸਰਕਾਰ ਅਤੇ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤਾ ਜਾ ਰਹੀ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂ ਦੀ ਹਮਾਇਤ ਕਰ ਰਹੀ ਹੈ।
Trending Photos
Wrestlers Protest news: ਸਾਕਸ਼ੀ ਮਲਿਕ (Sakshi Malik), ਬਜਰੰਗ ਪੂਨੀਆ (Bajrang Punia) ਤੇ ਵਿਨੇਸ਼ ਫੋਗਾਟ (Vinesh Phogat) ਸਣੇ ਭਾਰਤ ਦੇ ਚੋਟੀ ਦੇ ਪਹਿਲਵਾਨਾਂ ਵੱਲੋਂ ਭਾਜਪਾ ਸੰਸਦ ਮੈਂਬਰ ਅਤੇ ਦੇਸ਼ ਦੇ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh news) ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ (Wrestlers met Home Minister Amit Shah) ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਦਰਸ਼ਨ ਕਰ ਰਹੇ ਪਹਿਲਵਾਨਾਂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਸ਼ਨੀਵਾਰ ਨੂੰ ਹੋਈ ਸੀ। ਇਸ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਵੱਲੋਂ ਇੱਕ ਮੀਡਿਆ ਅਦਾਰੇ ਨੂੰ ਜਾਣਕਾਰੀ ਦਿੱਤੀ ਗਈ ਕਿ ਉਹ ਗ੍ਰਹਿ ਮੰਤਰੀ ਨੂੰ ਮਿਲੇ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh news) ਖ਼ਿਲਾਫ਼ ਨਿਰਪੱਖ ਜਾਂਚ ਦੀ ਮੰਗ ਕੀਤੀ।
ਦੱਸ ਦਈਏ ਕਿ ਇਹ ਮੁਲਾਕਾਤ ਸ਼ਨੀਵਾਰ ਨੂੰ 11 ਵਜੇ ਦੀ ਰਾਤ ਸ਼ੁਰੂ ਹੋਈ ਸੀ ਤੇ ਇਹ ਮੀਟਿੰਗ ਦੋ ਘੰਟੇ ਤੋਂ ਵੱਧ ਚੱਲੀ ਸੀ। ਦੱਸਣਯੋਗ ਹੈ ਕਿ ਸਾਕਸ਼ੀ ਮਲਿਕ (Sakshi Malik), ਬਜਰੰਗ ਪੂਨੀਆ (Bajrang Punia) ਤੇ ਵਿਨੇਸ਼ ਫੋਗਾਟ (Vinesh Phogat), ਅਤੇ ਸੰਗੀਤਾ ਫੋਗਾਟ ਸਣੇ ਕਈ ਹੋਰ ਪਹਿਲਵਾਨਾਂ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਗਈ (Wrestlers met Home Minister Amit Shah news) ਅਤੇ ਭਾਜਪਾ ਦੇ ਸੰਸਦ ਮੈਂਬਰ ਦੇ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਪੁਲਾੜ ਵੱਲੋਂ ਐਤਵਾਰ ਨੂੰ ਕੇਂਦਰ ਸਰਕਾਰ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: Supreme Court: ਓਡੀਸ਼ਾ ਰੇਲ ਹਾਦਸਾ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ, ਕਮੇਟੀ ਬਣਾ ਕੇ ਜਾਂਚ ਕਰਵਾਉਣ ਦੀ ਮੰਗ
ਜ਼ਿਕਰਯੋਗ ਹੈ ਕਿ WFI ਮੁਖੀ ਨੂੰ ਕਈ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਮੰਗ ਕੀਤੀ ਹੈ ਕਿ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਕੁਸ਼ਤੀ ਫੈਡਰੇਸ਼ਨ ਤੋਂ ਹਟਾਇਆ ਜਾਵੇ। ਅਧਿਕਾਰੀਆਂ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸੰਬੰਧਤ ਕਿਸਾਨਾਂ ਵੱਲੋਂ ਮੁਹਾਲੀ ਦੇ ਜ਼ੀਰਕਪੁਰ ਕਸਬੇ ਵਿੱਚ ਡਬਲਯੂਐਫਆਈ ਦੇ ਮੁਖੀ ਅਤੇ ਛੇ ਵਾਰੀ ਭਾਜਪਾ ਦੇ ਸੰਸਦ ਮੈਂਬਰ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ।
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦਾਅਵਾ ਕੀਤਾ ਗਿਆ ਕਿ ਸਰਕਾਰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂ ਦੀ ਹਮਾਇਤ ਕਰ ਰਹੀ ਹੈ।
ਇਹ ਵੀ ਪੜ੍ਹੋ: CM Bhagwant Mann: ਸਿੱਧੂ ਤੇ ਮਜੀਠੀਆ ਦੀ ਜੱਫੀ 'ਤੇ ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਢੰਗ ਨਾਲ ਕੱਸਿਆ ਤੰਜ਼