Punjabi Actor Aman Dhaliwal News: ਕੈਲੀਫੋਰਨੀਆ 'ਚ ਅਦਾਕਾਰ ਅਮਨ ਧਾਲੀਵਾਲ 'ਤੇ ਸਖ਼ਸ਼ ਨੇ ਚਾਕੂ ਨਾਲ ਕੀਤਾ ਹਮਲਾ, ਗੰਭੀਰ ਜ਼ਖ਼ਮੀ
Advertisement
Article Detail0/zeephh/zeephh1612486

Punjabi Actor Aman Dhaliwal News: ਕੈਲੀਫੋਰਨੀਆ 'ਚ ਅਦਾਕਾਰ ਅਮਨ ਧਾਲੀਵਾਲ 'ਤੇ ਸਖ਼ਸ਼ ਨੇ ਚਾਕੂ ਨਾਲ ਕੀਤਾ ਹਮਲਾ, ਗੰਭੀਰ ਜ਼ਖ਼ਮੀ

Punjabi actor Aman Dhaliwal News: ਪੰਜਾਬੀ ਦੀ ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ਉਪਰ ਵਿਦੇਸ਼ ਵਿੱਚ ਇੱਕ ਸਖ਼ਸ਼ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਧਾਲੀਵਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਹਮਲੇ ਦੌਰਾਨ ਧਾਲੀਵਾਲ ਨੇ ਹਮਲਾ ਕਰਨ ਵਾਲੇ ਸਖ਼ਸ਼ ਨੂੰ ਕਾਬੂ ਕਰ ਲਿਆ।

Punjabi Actor Aman Dhaliwal News: ਕੈਲੀਫੋਰਨੀਆ 'ਚ ਅਦਾਕਾਰ ਅਮਨ ਧਾਲੀਵਾਲ 'ਤੇ ਸਖ਼ਸ਼ ਨੇ ਚਾਕੂ ਨਾਲ ਕੀਤਾ ਹਮਲਾ, ਗੰਭੀਰ ਜ਼ਖ਼ਮੀ

Punjabi actor Aman Dhaliwal News: ਅਮਰੀਕਾ ਦੇ ਕੈਲੀਫੋਰਨੀਆ 'ਚ ਇੱਕ ਸਖ਼ਸ਼ ਨੇ ਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਉਪਰ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਹੈ। ਇਹ ਘਟਨਾ ਬੁੱਧਵਾਰ ਸਵੇਰੇ 9.30 ਵਜੇ ਵਾਪਰੀ। ਘਟਨਾ ਤੋਂ ਤੁਰੰਤ ਬਾਅਦ ਧਾਲੀਵਾਲ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਮਲਾਵਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਮਲੇ ਦਾ ਕਾਰਨ ਕੀ ਸੀ।

ਅਮਨ ਧਾਲੀਵਾਲ ਕੈਲੀਫੋਰਨੀਆ ਦੇ ਗ੍ਰੈਂਡ ਓਕਸ ਵਿੱਚ ਪਲੈਨੇਟ ਫਿਟਨੈਸ ਜਿੰਮ ਵਿੱਚ ਵਰਕਆਊਟ ਕਰ ਰਹੇ ਸਨ। ਇਸ ਦੌਰਾਨ ਇੱਕ ਹਮਲਾਵਰ ਚਾਕੂ ਤੇ ਕੁਹਾੜੀ ਲੈ ਕੇ ਜਿੰਮ ਵਿੱਚ ਵੜਿਆ ਅਤੇ ਅਮਨ ਉਪਰ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਨੇ ਅਮਨ ਨੂੰ ਫੜ੍ਹ ਲਿਆ। ਉਹ ਕਹਿ ਰਿਹਾ ਸੀ ਕ੍ਰਿਪਾ ਕਰਕੇ ਸਾਡੀ ਇੱਜ਼ਤ ਕਰੋ। ਮੈਨੂੰ ਪਾਣੀ ਦੀ ਜ਼ਰੂਰਤ ਹੈ। ਤੁਸੀਂ ਮੇਰਾ ਫਾਇਦਾ ਨਹੀਂ ਉਠਾ ਸਕਦੇ।

ਇਹ ਗੱਲਾਂ ਕਰਦੇ ਹੋਏ ਹਮਲਾਵਰ ਅਮਨ ਨੂੰ ਚਾਕੂ ਦਿਖਾ ਕੇ ਧਮਕੀਆਂ ਦਿੰਦਾ ਰਿਹਾ। ਉਸ ਨੇ ਫਿਰ ਆਪਣੇ ਮੂੰਹ ਉਤੋਂ ਕੱਪੜਾ ਲਾਹ ਲਿਆ ਅਤੇ ਇਸ ਦੌਰਾਨ ਉਸ ਦਾ ਧਿਆਨ ਭਟਕ ਗਿਆ। ਮੌਕਾ ਮਿਲਣ ਉਤੇ ਅਮਨ ਨੇ ਉਸ ਨੂੰ ਫੜ ਕੇ ਜ਼ਮੀਨ 'ਤੇ ਸੁੱਟ ਦਿੱਤਾ। ਉੱਥੇ ਮੌਜੂਦ ਹੋਰ ਲੋਕਾਂ ਅਤੇ ਸੁਰੱਖਿਆ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ।
ਇਸ ਤੋਂ ਬਾਅਦ ਜ਼ਖਮੀ ਹਾਲਤ ਵਿੱਚ ਅਮਨ ਧਾਲੀਵਾਲ ਦੀਆਂ ਫੋਟੋ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਅਮਨ ਧਾਲੀਵਾਲ ਦੇ ਸਰੀਰ 'ਤੇ ਜ਼ਖਮਾਂ ਦੇ ਨਿਸ਼ਾਨ ਹਨ ਤੇ ਉਨ੍ਹਾਂ ਦੇ ਸਰੀਰ 'ਤੇ ਪੱਟੀਆਂ ਬੱਝੀਆਂ ਹਨ। ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਉਪਰ ਹੋਏ ਹਮਲੇ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ। 

ਇਹ ਵੀ ਪੜ੍ਹੋ : Kotakpura Firing News: ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਿਜ

ਵਾਇਰਲ ਹੋ ਰਹੀ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਅਮਨ ਧਾਲੀਵਾਲ ਨੇ ਹਮਲਾਵਾਰ ਨੂੰ ਦਬੋਚਿਆ ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਵੀ ਉਸ ਨੂੰ ਕਾਬੂ ਕਰ ਲਿਆ ਪਰ ਇਸ ਦੌਰਾਨ ਅਮਨ ਧਾਲੀਵਾਲ ਕਾਫੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਿਹਤਮੰਦੀ ਦੀ ਅਰਦਾਸ ਕੀਤੀ ਜਾ ਰਹੀ ਹੈ।
ਅਮਨ ਪੰਜਾਬੀ ਫਿਲਮ ਇੰਡਸਟਰੀ ਦਾ ਇੱਕ ਮਸ਼ਹੂਰ ਅਦਾਕਾਰ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਮਾਡਲ ਵਜੋਂ ਕੀਤੀ ਸੀ। ਫਿਰ ਉਸ ਨੂੰ ਪੰਜਾਬੀ ਗੀਤਾਂ ਵਿਚ ਥਾਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਜੋਗੀਆ ਵੇ ਜੋਗੀਆ ਗੀਤ ਵਿੱਚ ਇੱਕ ਮਾਡਲ ਦੇ ਰੂਪ ਵਿੱਚ ਦਿਖਾਈ ਦੇਣ ਲਈ ਉਸ ਦੀ ਬਹੁਤ ਪ੍ਰਸ਼ੰਸਾ ਹੋਈ ਸੀ।

ਇਹ ਵੀ ਪੜ੍ਹੋ : Milk Price Hike: ਦੁੱਧ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਿਹਾ ਵਾਧਾ; ਮਹਿੰਗਾਈ ਨੇ ਵਧਾਈ ਲੋਕਾਂ ਦੀ ਚਿੰਤਾ!

Trending news