Simarjit Bains News: ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ
Advertisement
Article Detail0/zeephh/zeephh1767398

Simarjit Bains News: ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

Simarjit Bains News: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਉਤੇ ਜਬਰ ਜਨਾਹ ਦੇ ਲੱਗੇ ਦੋਸ਼ਾਂ ਦੇ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Simarjit Bains News: ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

Simarjit Bains News: ਦੇਸ਼ ਦੀ ਸਿਖਰਲੀ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਵੱਡੀ ਰਾਹਤ ਦਿੱਤੀ। ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਸਿਮਰਜੀਤ ਸਿੰਘ ਬੈਂਸ ਨੂੰ 2021 ਜਬਰ ਜਨਾਹ ਮਾਮਲੇ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਨਵਰੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਆਗੂ ਨੂੰ ਜ਼ਮਾਨਤ ਦੇ ਦਿੱਤੀ ਸੀ।

ਇਸ ਤੋਂ ਪਹਿਲਾਂ ਆਪਣੀ ਪਟੀਸ਼ਨ ਵਿੱਚ ਬੈਂਸ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਆਪਣੇ ਵਿਰੋਧੀਆਂ ਵੱਲੋਂ ਰਚੀ ਗਈ ਸਾਜ਼ਿਸ਼ ਦਾ ਸ਼ਿਕਾਰ ਹੋਏ ਹਨ। ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਐਮਐਮ ਸੁੰਦਰੇਸ਼ ਦੇ ਬੈਂਚ ਨੇ 25 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਆਸਤਦਾਨ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਕਥਿਤ ਪੀੜਤਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ ਕਿ ਹਾਈ ਕੋਰਟ ਨੇ ਆਪਣਾ ਦਿਮਾਗ ਲਗਾਇਆ ਅਤੇ ਵਿਵੇਕ ਦਾ ਇਸਤੇਮਾਲ ਕੀਤਾ ਹੈ। ਮੁਆਫ ਕਰਨਾ, ਅਸੀਂ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਨਹੀਂ ਦੇਵਾਂਗੇ। 

ਇਹ ਵੀ ਪੜ੍ਹੋ : Punjab News: ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਡੀ ਰਾਹਤ! ਬੰਦ ਕਰਵਾਇਆ ਸਿੰਘਾਂਵਾਲਾ ਟੋਲ ਪਲਾਜ਼ਾ

ਕਥਿਤ ਪੀੜਤਾ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਹਾਈ ਕੋਰਟ ਨੇ ਧਾਰਾ 161 ਸੀਆਰਪੀਸੀ ਤਹਿਤ ਦਰਜ ਕੀਤੇ ਬਿਆਨ 'ਤੇ ਭਰੋਸਾ ਕੀਤਾ ਹੈ ਪਰ ਅਸਲੀਅਤ ਇਹ ਹੈ ਕਿ ਅਜਿਹਾ ਕੋਈ ਬਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜ਼ਮਾਨਤ ਨਾ ਮਿਲਣ ਨਾਲ ਕਥਿਤ ਪੀੜਤਾ ਦੀ ਆਜ਼ਾਦੀ ਪ੍ਰਭਾਵਿਤ ਹੋ ਰਹੀ ਹੈ। ਮਹਿਲਾ ਦੇ ਵਕੀਲ ਨੇ ਕਿਹਾ, "ਹਾਈ ਕੋਰਟ ਦੇ ਹੁਕਮਾਂ ਵਿੱਚ ਇਹ ਦੱਸਿਆ ਗਿਆ ਹੈ ਕਿ ਮੇਰੇ ਅਤੇ ਮੇਰੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਹਨ। ਰਿਪੋਰਟਾਂ ਹਨ ਕਿ ਵੱਖ-ਵੱਖ ਥਾਣਿਆਂ ਦੇ ਤਹਿਤ ਦਰਜ ਸਾਰੇ ਮਾਮਲੇ ਝੂਠੇ ਹਨ।"

ਕਾਬਿਲੇਗੌਰ ਹੈ ਕਿ ਇਸਤਗਾਸਾ ਪੱਖ ਦੇ ਅਨੁਸਾਰ ਇੱਕ ਔਰਤ ਨੇ ਬੈਂਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸਦੇ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਗਿਆ ਸੀ। ਬੈਂਸ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ : Mukhtar Ansari Controversial: ਮੁਖਤਾਰ ਅੰਸਾਰੀ ਦੇ ਜੇਲ੍ਹ 'ਚ ਬੰਦ ਸਮੇਂ ਪਰਿਵਾਰ ਨੇ ਰੋਪੜ ਦੇ ਸਨ ਇਨਕਲੇਵ 'ਚ ਲਗਾਏ ਸਨ ਡੇਰੇ

Trending news