Arvind Kejriwal News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਲਿਸਟ ਹੋ ਗਈ ਹੈ।
Trending Photos
Arvind Kejriwal News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਲਿਸਟ ਹੋ ਗਈ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਕੇਜਰੀਵਾਲ ਦੀ ਪਟੀਸ਼ਨ ਉਤੇ 15 ਅਪ੍ਰੈਲ (ਸੋਮਵਾਰ) ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖ਼ਾਰਿਜ ਕਰ ਦਿੱਤਾ ਸੀ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਉਨ੍ਹਾਂ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਖ਼ਿਲਾਫ਼ ਅਪੀਲ ਕੀਤੀ ਹੈ।
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ 'ਚ ਕਿਹਾ, ਗ੍ਰਿਫਤਾਰੀ ਗੈਰ-ਭਰੋਸੇਯੋਗ ਦਸਤਾਵੇਜ਼ਾਂ 'ਤੇ ਆਧਾਰਿਤ ਹੈ ਤੇ ਸਾਡੇ ਤੋਂ ਲੁਕਾਈ ਗਈ ਹੈ। ਇਸ 'ਤੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ, ਈਮੇਲ ਭੇਜੋ, ਮੈਂ ਮਾਮਲੇ ਦੀ ਜਾਂਚ ਕਰਾਂਗਾ।
ਸੀਐਮ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਦਿੱਲੀ ਹਾਈ ਕੋਰਟ ਵਿੱਚ ਇਸ ਖ਼ਿਲਾਫ਼ ਦਾਇਰ ਪਟੀਸ਼ਨ ’ਤੇ 10 ਅਪ੍ਰੈਲ ਨੂੰ ਸੁਣਵਾਈ ਹੋਈ ਸੀ ਤੇ ਹਾਈ ਕੋਰਟ ਨੇ ਉਸ ਨੂੰ ਰਾਹਤ ਨਹੀਂ ਦਿੱਤੀ ਸੀ।
ਹਾਈ ਕੋਰਟ ਨੇ ਆਪਣੇ 10 ਅਪ੍ਰੈਲ ਦੇ ਹੁਕਮਾਂ 'ਚ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਨਹੀਂ ਹੈ ਕਿਉਂਕਿ ਜਾਂਚ ਏਜੰਸੀ ਕੋਲ ਉਨ੍ਹਾਂ ਨੂੰ ਜਾਂਚ 'ਚ ਸ਼ਾਮਲ ਕਰਨ ਦਾ ਕੋਈ ਹੋਰ ਵਿਕਲਪ ਨਹੀਂ ਬਚਿਆ ਹੈ। ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਗਿਆ ਪਰ ਉਹ ਪੇਸ਼ ਨਹੀਂ ਹੋਈ। ਇਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਗੈਰ-ਕਾਨੂੰਨੀ ਨਹੀਂ ਹੈ।
ਇਸੇ ਦੌਰਾਨ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਕੇਸ਼ ਚੰਦਸ਼ੇਖਰ ਨੇ ਇੱਕ ਹੋਰ ਚਿੱਠੀ ਲਿਖੀ ਹੈ, ਜਿਸ ਵਿੱਚ ਉਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਤੇਂਦਰ ਜੈਨ ਅਤੇ ਕੈਲਾਸ਼ ਗਹਿਲੋਤ ਦਾ ਜ਼ਿਕਰ ਕੀਤਾ ਹੈ। ਇਸ ਚਿੱਠੀ 'ਚ ਉਸ ਨੇ ਦਾਅਵਾ ਕੀਤਾ ਹੈ ਕਿ ਉਹ ਜਲਦ ਹੀ ਵੱਡਾ ਖੁਲਾਸਾ ਕਰਕੇ ਈ-ਚੈਟਸ ਨੂੰ ਸਾਹਮਣੇ ਲਿਆਉਣਗੇ।
ਉਨ੍ਹਾਂ ਲਿਖਿਆ ਹੈ ਕਿ 50 ਕਰੋੜ ਰੁਪਏ ਦੇ ਸੌਦੇ ਬਾਰੇ ਖ਼ੁਲਾਸਾ ਕੀਤਾ ਜਾਵੇਗਾ। ਨਾਲ ਹੀ ਚਿੱਠੀ 'ਚ ਜੇਲ੍ਹ ਸੁਪਰਡੈਂਟ ਧਨੰਜੇ ਰਾਵਤ 'ਤੇ ਉਨ੍ਹਾਂ 'ਤੇ ਦਬਾਅ ਬਣਾਉਣ ਦਾ ਦੋਸ਼ ਲਗਾਇਆ ਗਿਆ ਹੈ ਤਾਂ ਜੋ ਸੁਕੇਸ਼ ਆਮ ਆਦਮੀ ਪਾਰਟੀ ਖਿਲਾਫ਼ ਕੋਈ ਸਬੂਤ ਲੀਕ ਨਾ ਕਰ ਸਕੇ।
ਇਹ ਵੀ ਪੜ੍ਹੋ : BJP Manifesto: ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਕੀ-ਕੀ ਹੈ, 14 ਅਪ੍ਰੈਲ ਨੂੰ ਜਾਰੀ ਹੋ ਸਕਦਾ ਹੈ 'ਸੰਕਲਪ ਪੱਤਰ'