HSGPC ਦੇ ਪ੍ਰਧਾਨ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਦਿੱਤਾ ਅਸਤੀਫਾ
Advertisement
Article Detail0/zeephh/zeephh1854417

HSGPC ਦੇ ਪ੍ਰਧਾਨ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਦਿੱਤਾ ਅਸਤੀਫਾ

HSGPC News: ਜਦੋਂ ਕਰਮਜੀਤ ਸਿੰਘ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਸਨ ਤਾਂ ਉਨ੍ਹਾਂ ਦੀ ਮੁੱਖ ਮੰਤਰੀ ਦੇ ਪੈਰ ਛੂਹਣ ਦੀ ਇੱਕ ਤਸਵੀਰ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਸੀ।

HSGPC ਦੇ ਪ੍ਰਧਾਨ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਦਿੱਤਾ ਅਸਤੀਫਾ

Haryana's HSGPC President Karamjit Singh Resignation News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਵੱਲੋਂ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤੀ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌੰਪੇ ਗਏ ਹਨ।

ਮਿਲੀ ਜਾਣਕਾਰੀ ਦੇ ਮੁਤਾਬਕ ਕਰਮਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੱਲੋਂ ਇਹ ਫੈਸਲਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਸਲਾਹ ਕਰਨ ਤੋਂ ਬਾਅਦ ਹੀ ਲਿਆ ਗਿਆ ਹੈ। ਮੁੱਖ ਮੰਤਰੀ ਨਾਲ ਸਲਾਹ ਮਸ਼ਵਾਰਾ ਕਰਨ ਤੋਂ ਬਾਅਦ ਦੋਵਾਂ ਨੇ ਆਪਣੇ ਅਸਤੀਫੇ ਗ੍ਰਹਿ ਸਕੱਤਰ ਨੂੰ ਸੌਂਪ ਦਿੱਤੇ। 

ਦੱਸਣਯੋਗ ਹੈ ਕਿ ਜਦੋਂ ਕਰਮਜੀਤ ਸਿੰਘ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਸਨ ਤਾਂ ਉਨ੍ਹਾਂ ਦੀ ਮੁੱਖ ਮੰਤਰੀ ਦੇ ਪੈਰ ਛੂਹਣ ਦੀ ਇੱਕ ਤਸਵੀਰ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਸੀ ਅਤੇ ਇਸ ਨੂੰ ਲੈ ਕੇ ਸਿਆਸਤ 'ਚ ਵੀ ਕਾਫੀ ਹੰਗਾਮਾ ਮੱਚ ਗਿਆ ਸੀ। 

ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸਿੱਖ ਆਗੂ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਨਿਰਧਾਰਿਤ ਚੋਣ ਪ੍ਰਕਿਰਿਆ ਤਹਿਤ ਚੋਣ ਲੜਨਗੇ ਅਤੇ ਹਰਿਆਣਾ ਸਰਕਾਰ ਵੱਲੋਂ HSGPC ਦੀਆ ਚੋਣਾਂ ਲਈ ਜਸਟਿਸ ਐਚਐਸ ਭੱਲਾ ਨੂੰ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸਦੇ ਤਹਿਤ ਜਸਟਿਸ ਭੱਲਾ ਵੱਲੋਂ 30 ਚੋਣ ਨਿਸ਼ਾਨ ਜਾਰੀ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਤੇ ਹੁਣ ਐਚਐਸਜੀਸੀਪੀ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਭਰਨੇ ਹੋਣਗੇ।

ਇਸ ਦੌਰਾਨ ਉਨ੍ਹਾਂ ਨੂੰ 30 ਚੋਣ ਨਿਸ਼ਾਨਾਂ ਵਿੱਚੋਂ ਕੋਈ ਵੀ ਤਿੰਨ ਚੋਣ ਨਿਸ਼ਾਨ ਭਰਨੇ ਹੋਣਗੇ। ਇਨ੍ਹਾਂ ਵਿੱਚੋਂ ਸੰਬੰਧਤ ਉਮੀਦਵਾਰ ਨੂੰ ਰਾਜ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਇੱਕ ਚੋਣ ਨਿਸ਼ਾਨ ਅਲਾਟ ਕੀਤਾ ਜਾਵੇਗਾ ਅਤੇ ਜੇਕਰ ਇੱਕ ਚੋਣ ਨਿਸ਼ਾਨ ਇੱਕ ਤੋਂ ਵੱਧ ਵਿਅਕਤੀਆਂ ਵੱਲੋਂ ਭਰਿਆ ਗਿਆ ਤਾਂ ਇਸ ਦਾ ਫੈਸਲਾ ਡਰਾਅ ਰਾਹੀਂ ਲਿਆ ਜਾਵੇਗਾ। 

ਜ਼ਿਕਰਯੋਗ ਹੈ ਕਿ ਚੋਣ ਨਿਸ਼ਾਨਾਂ ਵਿੱਚ ਤਾਲਾ, ਰਿਕਸ਼ਾ, ਪੌੜੀ, ਕੁਹਾੜਾ, ਸਾਈਕਲ, ਗੈਸ ਸਿਲੰਡਰ, ਟੂਟੀ, ਜੀਪ, ਛੱਤਰੀ, ਚੜ੍ਹਦਾ ਸੂਰਜ ਅਤੇ ਟੇਬਲ ਫੈਨ ਸ਼ਾਮਲ ਹਨ। 

30 ਸਤੰਬਰ ਤੱਕ ਬਣਵਾਈ ਜਾ ਸਕਦੀਆਂ ਹਨ ਵੋਟਾਂ 

ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਸੂਬੇ ਵਿੱਚ 30 ਸਤੰਬਰ ਤੱਕ ਨਵੀਆਂ ਵੋਟਾਂ ਬਣਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਨਵਾਂ ਵੋਟਰ ਆਪਣੇ ਆਪ ਨੂੰ HSGPC ਦੇ ਵੋਟਰ ਵਜੋਂ ਰਜਿਸਟਰ ਕਰ ਸਕਦਾ ਹੈ। 

Trending news