India-Canada News: ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ
Advertisement
Article Detail0/zeephh/zeephh1880013

India-Canada News: ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

India Travel Advisory for Canada news: ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਆਪਣੀ ਜਾਣਕਾਰੀ madad.gov.in ਰਾਹੀਂ ਭਾਰਤੀ ਹਾਈ ਕਮਿਸ਼ਨ ਕੋਲ ਦਰਜ ਕਰਵਾਉਣੀ ਚਾਹੀਦੀ ਹੈ।

India-Canada News: ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ

India Travel Advisory for Canada: ਕੈਨੇਡਾ ਵੱਲੋਂ ਆਪਣੇ ਭਾਰਤ ਲਈ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕਾਰਨ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਵੀ ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 

ਇਸ ਦੌਰਾਨ ਭਾਰਤੀ ਨਾਗਰਿਕਾਂ ਨੂੰ ਕੈਨੇਡਾ ਦੇ ਉਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਹਨ। ਕੈਨੇਡਾ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। 

ਭਾਰਤੀ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਦੇ ਮੱਦੇਨਜ਼ਰ, ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਆਪਣੀ ਜਾਣਕਾਰੀ madad.gov.in ਰਾਹੀਂ ਭਾਰਤੀ ਹਾਈ ਕਮਿਸ਼ਨ ਕੋਲ ਦਰਜ ਕਰਵਾਉਣੀ ਚਾਹੀਦੀ ਹੈ।

ਵਿਦੇਸ਼ ਮੰਤਰਾਲੇ ਨੇ ਅੱਗੇ ਕਿਹਾ ਕਿ "ਰਜਿਸਟ੍ਰੇਸ਼ਨ ਹਾਈ ਕਮਿਸ਼ਨ ਅਤੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਐਮਰਜੈਂਸੀ ਜਾਂ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰਨ ਦੇ ਯੋਗ ਬਣਾਵੇਗੀ।"

ਦੱਸਣਯੋਗ ਹੈ ਕਿ ਕੈਨੇਡਾ ਵੱਲੋਂ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਲਈ ਭਾਰਤ ਨਾਲ ਜੁੜੀ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ ਅਤੇ ਐਡਵਾਈਜ਼ਰੀ ਵਿੱਚ "ਸੁਰੱਖਿਆ ਸਥਿਤੀ ਦੇ ਕਾਰਨ" ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਬਾਰਡਰ ਖੇਤਰਾਂ ਵਿੱਚ ਯਾਤਰਾ ਤੋਂ ਬਚਣ ਲਈ ਕਿਹਾ ਗਿਆ ਹੈ। 

ਜ਼ਿਕਰਯੋਗ ਹੈ ਕਿ ਐਡਵਾਈਜ਼ਰੀ ਉਦੋਂ ਜਾਰੀ ਕੀਤੀਆਂ ਗਈਆਂ ਜਦੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਕੈਨੇਡਾ ਵੱਲੋਂ ਭਾਰਤ 'ਤੇ ਇਲਜ਼ਾਮ ਲਗਾਏ ਗਏ ਸਨ ਕਿ ਇਸ ਹੱਤਿਆ ਦੇ ਵਿੱਚ ਭਾਰਤ ਦਾ ਹੱਥ ਹੋ ਸਕਦਾ ਹੈ।  

ਇਸ ਦੌਰਾਨ ਜਿਵੇਂ ਦੋਵਾਂ ਦੇਸ਼ਾਂ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ, ਉੱਥੇ ਇੰਜ ਜਾਪ ਰਿਹਾ ਹੈ ਜਿਵੇਂ ਭਾਰਤ ਕੈਨੇਡਾ ਨੂੰ ਹਰ ਚੀਜ਼ ਦਾ ਮੂੰਹ ਤੋੜ ਜਵਾਬ ਦੇ ਰਿਹਾ ਹੈ। ਪਹਿਲਾਂ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢਿਆ, ਫਿਰ ਭਾਰਤ ਨੇ ਜਵਾਬ 'ਚ ਕੈਨੇਡੀਅਨ ਕੂਟਨੀਤਕ ਨੂੰ ਕੱਢ ਦਿੱਤਾ। ਇਸ ਤੋਂ ਬਾਅਦ ਕੈਨੇਡਾ ਨੇ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਤਾਂ ਭਾਰਤ ਨੇ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ।  

ਇਹ ਵੀ ਪੜ੍ਹੋ: Canada Travel Advisory for India: ਕੈਨੇਡਾ ਨੇ ਭਾਰਤ ਲਈ ਜਾਰੀ ਕੀਤੀ ਨਵੀਂ ਟਰੈਵਲ ਐਡਵਾਈਜ਼ਰੀ, ਜਾਣੋ ਕੀ ਹਦਾਇਤਾਂ ਦਿੱਤੀਆਂ 
 

Trending news