ਸੁਰੱਖਿਆ ਬਲਾਂ ਨੂੰ ਲਗਾਤਾਰ ਅਜਿਹੇ ਇਨਪੁਟ ਮਿਲ ਰਹੇ ਸਨ ਕਿ ਅਮਰਨਾਥ ਯਾਤਰਾ ਦੌਰਾਨ ਅੱਤਵਾਦੀਆਂ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
Trending Photos
Jammu Srinagar National Highway IED News: ਭਾਰਤੀ ਸੁਰੱਖਿਆ ਬਲਾਂ ਵੱਲੋਂ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ IED ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਅਜਿਹੀ ਸੂਚਨਾ ਮਿਲੀ ਸੀ ਕਿ ਇਸ ਇਲਾਕੇ 'ਚ ਅੱਤਵਾਦੀਆਂ ਵੱਲੋਂ ਉੱਲ ਆਈਈਡੀ ਪਲਾਂਟ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਬੰਬ ਨਿਰੋਧਕ ਦਸਤੇ ਨਾਲ ਮਿਲ ਕੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਸ ਦੌਰਾਨ ਇੱਕ ਆਈਈਡੀ ਮਿਲਿਆ ਜਿਸ ਨੂੰ ਨਕਾਰਾ ਕਰ ਦਿੱਤਾ ਗਿਆ।
ਦੱਸ ਦਈਏ ਕਿ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਵੱਲੋਂ ਪੂਰੀ ਚੌਕਸੀ ਬਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫਿਲਹਾਲ ਹਾਈ ਅਲਰਟ 'ਤੇ ਰੱਖਿਆ ਹੋਇਆ ਹੈ। ਸੁਰੱਖਿਆ ਬਲਾਂ ਨੂੰ ਲਗਾਤਾਰ ਅਜਿਹੇ ਇਨਪੁਟ ਮਿਲ ਰਹੇ ਸਨ ਕਿ ਯਾਤਰਾ ਦੌਰਾਨ ਅੱਤਵਾਦੀਆਂ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਕਰਕੇ ਅਮਰਨਾਥ ਯਾਤਰਾ ਦੇ ਰੂਟ 'ਤੇ ਦਿਨ-ਰਾਤ 24 ਘੰਟੇ ਚੌਕਸੀ ਵਧਾ ਦਿੱਤੀ ਗਈ ਸੀ। ਇਸੇ ਚੌਕਸੀ ਸਦਕਾ ਅੱਜ ਸੁਰੱਖਿਆ ਬਲਾਂ ਵੱਲੋਂ ਵੱਡੀ ਅੱਤਵਾਦੀ ਘਟਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਪੁਲਿਸ ਵੱਲੋਂ ਕਿਹਾ ਗਿਆ ਕਿ “ਜੰਮੂ ਜ਼ਿਲ੍ਹੇ ਦੇ ਪੰਜਗਰੇਨ ਨਗਰੋਟਾ ਖੇਤਰ ਵਿੱਚ ਬੰਬ ਨਿਰੋਧਕ ਦਸਤੇ (ਬੀਡੀਐਸ) ਦੁਆਰਾ ਇੱਕ ਆਈਈਡੀ ਦਾ ਪਤਾ ਲਗਾਇਆ ਗਿਆ ਅਤੇ ਉਸ ਨੂੰ ਨਸ਼ਟ ਕਰ ਦਿੱਤਾ ਗਿਆ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ, ਐਸਐਸਪੀ ਨੇ ਕਿਹਾ ਕਿ ਆਈਈਡੀ ਨੂੰ ਬੀਡੀਐਸ ਦੁਆਰਾ "ਇੱਕ ਨਿਯੰਤਰਿਤ ਵਿਧੀ ਦੁਆਰਾ" ਨਸ਼ਟ ਕੀਤਾ ਗਿਆ ਸੀ। ਅਧਿਕਾਰੀ ਨੇ ਅੱਗੇ ਦੱਸਿਆ ਕਿ “ਇਸ ਮਾਮਲੇ ਵਿੱਚ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।"
ਇਹ ਵੀ ਪੜ੍ਹੋ: Punjab News: ਬੀਐਸਐਫ ਤੇ ਪੰਜਾਬ ਪੁਲਿਸ ਦਾ ਸਾਂਝਾ ਆਪ੍ਰੇਸ਼ਨ, ਸਰਹੱਦ ਤੋਂ 2 ਪਾਕਿਸਤਾਨੀ ਗ੍ਰਿਫਤਾਰ, 29.26 ਕਿਲੋ ਹੈਰੋਇਨ ਜ਼ਬਤ
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇੱਕ ਹੋਰ ਮੁਲਾਜ਼ਮ ਪੱਖੀ ਫੈਸਲਾ! ਹੁਣ ਇਨ੍ਹਾਂ ਅਧਿਆਪਕਾਂ ਦੀ ਸੇਵਾਵਾਂ ਨੂੰ ਕੀਤਾ ਰੈਗੂਲਰ
(For more news apart from Jammu Srinagar National Highway IED News, stay tuned to Zee PHH)