Sarkari Naukri 2023: ਡਰਾਈਵਰ ਦੀਆਂ ਅਸਾਮੀਆਂ ਲਈ ਭਰਤੀ ਸ਼ੁਰੂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Advertisement
Article Detail0/zeephh/zeephh1578645

Sarkari Naukri 2023: ਡਰਾਈਵਰ ਦੀਆਂ ਅਸਾਮੀਆਂ ਲਈ ਭਰਤੀ ਸ਼ੁਰੂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

HRTC Driver Recruitment 2023: ਡਰਾਈਵਰ ਦੀਆਂ ਅਸਾਮੀਆਂ ਲਈ ਭਰਤੀਆਂ ਸ਼ੁਰੂ ਹੋ ਗਈਆਂ ਹਨ। ਚੋਣ ਪ੍ਰਕਿਰਿਆ ਅਤੇ ਅਰਜ਼ੀ ਫੀਸ ਆਦਿ ਨਾਲ ਜੁੜੀ ਜਾਣਕਾਰੀ ਪ੍ਰਾਪਤ ਕਰਨ ਲਈ ਹੁਣੇ ਦੇਖੋ ਇਹ ਖ਼ਬਰ। 

 

 Sarkari Naukri 2023: ਡਰਾਈਵਰ ਦੀਆਂ ਅਸਾਮੀਆਂ ਲਈ ਭਰਤੀ ਸ਼ੁਰੂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

HRTC Driver Recruitment 2023:  ਜੇਕਰ ਤੁਸੀਂ 10ਵੀਂ ਜਮਾਤ ਪਾਸ ਕੀਤੀ ਹੋਈ ਹੈ ਅਤੇ ਭਾਰੀ ਵਾਹਨ ਚਲਾ ਸਕਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਡਰਾਈਵਰ (Sarkari Naukri 2023) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਉਮੀਦਵਾਰ 7 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ।

ਉਮੀਦਵਾਰਾਂ ਇਹ ਯਾਦ ਰੱਖਣ  ਕਿ ਉਨ੍ਹਾਂ ਨੂੰ ਇਨ੍ਹਾਂ ਅਸਾਮੀਆਂ ਲਈ ਰਜਿਸਟਰਡ( HRTC Driver Recruitment 2023) ਪੋਸਟ ਜਾਂ ਸਪੀਡ ਪੋਸਟ ਰਾਹੀਂ ਹੀ ਅਪਲਾਈ ਕਰਨਾ ਹੋਵੇਗਾ। ਉਮੀਦਵਾਰ ਸਬੰਧਤ ਦਫ਼ਤਰ ਜਾ ਕੇ ਵੀ ਬਿਨੈ-ਪੱਤਰ ਜਮ੍ਹਾ ਕਰ ਸਕਦੇ ਹਨ। ਤੁਸੀਂ ਅਧਿਕਾਰਤ ਵੈੱਬਸਾਈਟ hrtchp.com 'ਤੇ ਜਾਰੀ ਕੀਤੀ ਭਰਤੀ (HRTC Driver Recruitment 2023)ਨੋਟੀਫਿਕੇਸ਼ਨ ਦੇਖ ਸਕਦੇ ਹੋ। ਡਰਾਈਵਰਾਂ ਦੀਆਂ ਕੁੱਲ 276 ਖਾਲੀ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਯੋਗਤਾ 
ਡਰਾਈਵਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਲਈ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਦੀ ਪ੍ਰੀਖਿਆ ਪਾਸ ਹੋਣੀ ਲਾਜ਼ਮੀ ਹੈ। ਇਸ ਦੇ ਨਾਲ ਹੀ ਬਿਨੈਕਾਰ ਕੋਲ ਭਾਰੀ ਵਾਹਨ ਚਲਾਉਣ ਦਾ ਜਾਇਜ਼ (HRTC Driver Recruitment 2023)ਲਾਇਸੈਂਸ ਵੀ ਹੋਣਾ ਚਾਹੀਦਾ ਹੈ।

ਉਮਰ ਸੀਮਾ
ਇਨ੍ਹਾਂ ਅਹੁਦਿਆਂ ਲਈ ਬਿਨੈਕਾਰ ਦੀ ਉਮਰ 18 ਸਾਲ ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਬਿਨੈਕਾਰ ਦੀ ਉਮਰ ਦੀ ਗਣਨਾ 1 ਜਨਵਰੀ, 2023 ਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਐਸਸੀ ਅਤੇ ਐਸਟੀ ਵਰਗ ਦੇ ਬਿਨੈਕਾਰ ਨੂੰ ਵੱਧ ਤੋਂ ਵੱਧ (HRTC Driver Recruitment 2023)ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਵੀ ਦਿੱਤੀ ਗਈ ਹੈ। ਬਿਨੈਕਾਰ ਨੂੰ 300 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ।

ਚੋਣ ਪ੍ਰਕਿਰਿਆ
ਉਮੀਦਵਾਰ ਦੀ ਚੋਣ ਮੁੱਢਲੀ ਡਰਾਈਵਰ ਪ੍ਰੀਖਿਆ ਅਤੇ ਅੰਤਿਮ ਡਰਾਈਵਰ ਪ੍ਰੀਖਿਆ ਰਾਹੀਂ ਡਰਾਈਵਰ ਦੀਆਂ ਅਸਾਮੀਆਂ 'ਤੇ ਕੀਤੀ ਜਾਵੇਗੀ। ਸ਼ੁਰੂਆਤੀ ਪ੍ਰੀਖਿਆ ਵਿੱਚ ਸਫਲ ਉਮੀਦਵਾਰਾਂ ਨੂੰ ਮੁੱਖ ਡਰਾਈਵਰ ਪ੍ਰੀਖਿਆ ਲਈ ਬੁਲਾਇਆ ਜਾਵੇਗਾ। ਇਸ ਭਰਤੀ ਨਾਲ ਸੰਬੰਧਿਤ ਹੋਰ ਜਾਣਕਾਰੀ ਲਈ,(HRTC Driver Recruitment 2023) ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੀ ਭਰਤੀ ਨੋਟੀਫਿਕੇਸ਼ਨ ਨੂੰ ਦੇਖ ਸਕਦੇ ਹਨ।

How to Apply HRTC Driver Recruitment 2023
-ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ hrtchp.com 'ਤੇ ਜਾਓ।
-ਹੋਮ ਪੇਜ 'ਤੇ ਦਿੱਤੇ ਗਏ ਭਰਤੀ ਸੈਕਸ਼ਨ 'ਤੇ ਜਾਓ।
-ਇੱਥੇ ਡਰਾਈਵਰ ਪੋਸਟ ਨੋਟੀਫਿਕੇਸ਼ਨ 'ਤੇ ਕਲਿੱਕ ਕਰੋ।
-ਹੁਣੇ ਅਰਜ਼ੀ ਫਾਰਮ ਡਾਊਨਲੋਡ ਕਰੋ।
-ਭਰੇ ਹੋਏ ਬਿਨੈ-ਪੱਤਰ ਨੂੰ ਨਿਰਧਾਰਤ ਮਿਤੀ ਤੱਕ ਦੱਸੇ ਪਤੇ 'ਤੇ ਜਮ੍ਹਾਂ ਕਰੋ।
-ਵਧੇਰੇ ਜਾਣਕਾਰੀ ਲਈ, ਤੁਸੀਂ HRTC ਡਰਾਈਵਰ ਭਰਤੀ 2023 ਨੋਟੀਫਿਕੇਸ਼ਨ 'ਤੇ ਕਲਿੱਕ ਕਰਕੇ ਭਰਤੀ ਨੋਟੀਫਿਕੇਸ਼ਨ ਦੇਖ ਸਕਦੇ ਹੋ।

Trending news