Arvind Kejriwal on Yogi Adityanath: ਅਰਵਿੰਦ ਕੇਜਰੀਵਾਲ ਦਾ ਦਾਅਵਾ -ਭਾਜਪਾ ਅਮਿਤ ਸ਼ਾਹ ਨੂੰ ਬਣਾਏਗੀ ਪ੍ਰਧਾਨ ਮੰਤਰੀ, ਯੋਗੀ ਨੂੰ ਦੋ ਮਹੀਨਿਆਂ 'ਚ ਹਟਾਏਗੀ
Advertisement
Article Detail0/zeephh/zeephh2250262

Arvind Kejriwal on Yogi Adityanath: ਅਰਵਿੰਦ ਕੇਜਰੀਵਾਲ ਦਾ ਦਾਅਵਾ -ਭਾਜਪਾ ਅਮਿਤ ਸ਼ਾਹ ਨੂੰ ਬਣਾਏਗੀ ਪ੍ਰਧਾਨ ਮੰਤਰੀ, ਯੋਗੀ ਨੂੰ ਦੋ ਮਹੀਨਿਆਂ 'ਚ ਹਟਾਏਗੀ

CM Arvind Kejriwal Press confernce: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸਵੇਰੇ 10 ਵਜੇ ਲਖਨਊ ਵਿੱਚ ਸਪਾ ਮੁਖੀ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ।

Arvind Kejriwal on Yogi Adityanath: ਅਰਵਿੰਦ ਕੇਜਰੀਵਾਲ ਦਾ ਦਾਅਵਾ -ਭਾਜਪਾ ਅਮਿਤ ਸ਼ਾਹ ਨੂੰ ਬਣਾਏਗੀ ਪ੍ਰਧਾਨ ਮੰਤਰੀ, ਯੋਗੀ ਨੂੰ ਦੋ ਮਹੀਨਿਆਂ 'ਚ ਹਟਾਏਗੀ

CM Arvind Kejriwal Press confernce: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲਖਨਊ ਪਹੁੰਚ ਗਏ ਹਨ। ਲਖਨਊ 'ਚ ਉਨ੍ਹਾਂ ਨੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ 'ਤੇ ਜ਼ੋਰਦਾਰ ਹਮਲਾ ਬੋਲਿਆ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮਾਜਵਾਦੀ ਪਾਰਟੀ ਦੇ ਦਫ਼ਤਰ ਪਹੁੰਚੇ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਉਨ੍ਹਾਂ ਦਾ ਸਵਾਗਤ ਕੀਤਾ। 

ਭਾਰਤੀ ਜਨਤਾ ਪਾਰਟੀ 'ਤੇ ਜ਼ੋਰਦਾਰ ਹਮਲਾ 
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਚੋਣਾਂ ਜਿੱਤਦੀ ਹੈ ਤਾਂ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਿਤ ਸ਼ਾਹ ਲਈ ਵੋਟਾਂ ਮੰਗ ਰਹੇ ਹਨ। 'ਆਪ' ਮੁਖੀ ਨੇ ਕਿਹਾ ਕਿ ਭਾਜਪਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਦੋ ਮਹੀਨਿਆਂ ਦੇ ਅੰਦਰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਸਮਾਜਵਾਦੀ ਪਾਰਟੀ (ਸਪਾ) ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਦੋਵੇਂ ਨੇਤਾ ਲਖਨਊ 'ਚ ਸਪਾ ਦੇ ਸੂਬਾ ਹੈੱਡਕੁਆਰਟਰ 'ਚ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। 10 ਮਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕੇਜਰੀਵਾਲ ਦਾ ਇਹ ਪਹਿਲਾ ਉੱਤਰ ਪ੍ਰਦੇਸ਼ ਦੌਰਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੇ ਕੁੱਟਮਾਰ ਮਾਮਲੇ ਬਾਰੇ ਪੁੱਛੇ ਜਾਣ 'ਤੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਸਪਾ ਮੁਖੀ ਅਖਿਲੇਸ਼ ਯਾਦਵ ਦਾ ਕਹਿਣਾ ਹੈ, "ਇਸ ਤੋਂ ਵੱਧ ਮਹੱਤਵਪੂਰਨ ਹੋਰ ਮੁੱਦੇ ਹਨ..."

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦਾ ਕਹਿਣਾ ਹੈ, "... 543 ਸੀਟਾਂ ਵਿੱਚੋਂ, ਭਾਜਪਾ ਖੁਦ ਮੰਨਦੀ ਹੈ ਕਿ ਉਹ 143 ਤੋਂ ਵੱਧ ਸੀਟਾਂ ਨਹੀਂ ਲੈ ਸਕਣਗੇ..."

ਇਹ ਵੀ ਪੜ੍ਹੋ: Arvind Kejriwal Punjab Visit: ਕੇਜਰੀਵਾਲ ਦਾ ਅੱਜ ਪੰਜਾਬ ਦੌਰਾ! ਅੰਮ੍ਰਿਤਸਰ 'ਚ ਕਰਨਗੇ ਚੋਣ ਪ੍ਰਚਾਰ 

Trending news