Amritsar News: ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।
Amritsar News: ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਸੁਖਾਸਨ ਵਾਲੇ ਸਥਾਨ 'ਤੇ ਰਾਤ ਸਮੇਂ ਚੱਲ ਰਿਹਾ ਇੱਕ ਪੱਖਾ ਗਰਮ ਹੋ ਗਿਆ, ਜਿਸ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਪੱਖਾ ਹੇਠਾਂ ਡਿੱਗ ਗਿਆ ਅਤੇ ਇਸ ਦੀ ਚਪੇਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਆ ਗਏ।
Amritsar News: ਜਾਣਕਾਰੀ ਅਨੁਸਾਰ ਹਾਈਕੋਰਟ ਵੱਲੋਂ ਰਿਹਾਈ ਦੇ ਆਦੇਸ਼ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਬੀਤੀ ਰਾਤ ਜੋਬਨਜੀਤ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੇ ਰਾਤ ਦੇਰ ਤੱਕ ਰਿਹਾਈ ਦੀ ਉਡੀਕ ਕੀਤੀ, ਪਰ ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਰਿਹਾਈ ਸਬੰਧੀ ਈ-ਮੇਲ ਉਨ੍ਹਾਂ ਤੱਕ ਨਹੀਂ ਪਹੁੰਚੀ।
Amritsar News: ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੇ ਕਿਹਾ ਕਿ ਕਿਸੇ ਵੀ ਵਕੀਲ ਦਾ ਮੁੱਢਲਾ ਫਰਜ਼ ਆਪਣੇ ਮੁਅੱਕਲ ਦੀ ਕਾਨੂੰਨੀ ਪੈਰਵੀ ਕਰਨਾ ਹੁੰਦਾ ਹੈ ਅਤੇ ਇਸ ਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਦੋਸ਼ ਲਗਾਇਆ ਕਿ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਨੂੰ ਬੇਵਜ੍ਹਾ ਮਾਮਲੇ ਵਿੱਚ ਸ਼ਾਮਲ ਕਰਕੇ ਵਕੀਲ ਭਾਈਚਾਰੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Durgiana Temple Bomb Threat: ਜਾਣਕਾਰੀ ਅਨੁਸਾਰ ਇੱਕ ਕਥਿਤ ਧਮਕੀ ਭਰੇ ਪੱਤਰ ਵਿੱਚ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਸਮੇਤ ਪੰਜਾਬ ਅਤੇ ਹੋਰ ਰਾਜਾਂ ਦੇ ਕੁਝ ਪ੍ਰਮੁੱਖ ਹਿੰਦੂ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਪੱਤਰ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ 6 ਜੂਨ 1984 ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਹਾਦਤ ਦਾ ਬਦਲਾ ਲੈਣ ਦੇ ਨਾਂ ’ਤੇ ਕੁਝ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ ਹੈ।
Amritsar News: ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ।
Amritsar News: ਗੁਲਸ਼ਨ ਭਾਟੀਆ ਨੇ ਕਿਹਾ ਕਿ ਜੀਟੀ ਰੋਡ ਰਾਹੀਂ ਹਰ ਰੋਜ਼ ਹਜ਼ਾਰਾਂ ਲੋਕ ਅਤੇ ਸੈਲਾਨੀ ਵਾਘਾ ਸਰਹੱਦ ਵੱਲ ਜਾਂਦੇ ਹਨ, ਜਿਸ ਕਾਰਨ ਸੜਕਾਂ ਦੀ ਹਾਲਤ ਠੀਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
ਅੰਮ੍ਰਿਤਸਰ ਵਿੱਚ 27 ਸਾਲਾ ਸੌਰਵ ਦੇ ਕਤਲ ਕੇਸ ਵਿੱਚ, ਲਾਸ਼ ਨੂੰ ਐਕਟਿਵਾ 'ਤੇ ਲਿਜਾਂਦੇ ਹੋਏ ਇੱਕ ਵੀਡੀਓ ਸਾਹਮਣੇ ਆਇਆ ਹੈ। ਪਰਿਵਾਰ ਨੇ ਦੋਸਤਾਂ 'ਤੇ ਉਸਦਾ ਗਲਾ ਘੁੱਟ ਕੇ ਕਤਲ ਕਰਨ ਅਤੇ ਲਾਸ਼ ਨੂੰ ਇੱਕ ਸੁੰਨਸਾਨ ਇਲਾਕੇ ਵਿੱਚ ਸੁੱਟਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Amritsar News: ਅੰਮ੍ਰਿਤਸਰ ਵਿੱਚ 17 ਸਾਲਾ ਵਿਦਿਆਰਥਣ ਦੀ ਮੌਤ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ।
Amritsar News: ਖੇਤੀਬਾੜੀ, ਪਸ਼ੂ ਪਾਲਣ, ਸਹਿਕਾਰਤਾ ਅਤੇ ਫੂਡ ਪ੍ਰੋਸੈਸਿੰਗ ਨਾਲ ਜੁੜੇ ਮਾਮਲਿਆਂ ਦੀ ਸਮੀਖਿਆ ਕਰਨ ਵਾਲੀ ਸੰਸਦ ਦੀ ਸਥਾਈ ਕਮੇਟੀ ਦਾ 30 ਮੈਂਬਰੀ ਵਫ਼ਦ ਸ਼ਨਿੱਚਰਵਾਰ ਨੂੰ ਅੰਮ੍ਰਿਤਸਰ ਪਹੁੰਚਿਆ।
Amritsar News: ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਦੇ ਹਲਕੇ ਵਿੱਚ ਗੋਲੀਬਾਰੀ ਹੋਈ ਹੈ ਅਤੇ ਜੈਪਾਲ ਸਿੰਘ ਅਮਨਦੀਪ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਡਾਕਟਰਾਂ ਨਾਲ ਗੱਲ ਕਰਕੇ ਮਰੀਜ਼ਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ ਹੈ ਅਤੇ ਪੂਰੀ ਘਟਨਾ ਬਾਰੇ ਅਜੇ ਵਿਸਥਾਰ ਨਾਲ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Amritsar News: ਜਸਬੀਰ ਜੱਸੀ ਨੇ ਦੱਸਿਆ ਕਿ ਉਹ ਆਪਣੀ ਫਿਲਮ ‘ਅਖਾੜਾ’ ਦੀ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਫਿਲਮ ਦੇ ਸ਼ੁਰੂ ਵਿੱਚ ਹੀ ਉਹ ਦਰਬਾਰ ਸਾਹਿਬ ਆਉਣਾ ਚਾਹੁੰਦੇ ਸਨ ਪਰ ਵਿਅਸਤਤਾ ਕਾਰਨ ਨਹੀਂ ਆ ਸਕੇ। ਹੁਣ ਜਿਵੇਂ ਹੀ ਸ਼ੂਟਿੰਗ ਦਾ ਵੱਡਾ ਹਿੱਸਾ ਮੁਕੰਮਲ ਹੋਇਆ ਤਾਂ ਉਹ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ।
Amritsar News: ਹਸਪਤਾਲ ਵਿੱਚ ਜ਼ੇਰੇ ਇਲਾਜ ਨੀਰਜ ਸ਼ਰਮਾ ਅਤੇ ਕਰਨ ਸ਼ਰਮਾ ਨੇ ਦੱਸਿਆ ਕਿ ਉਹ ਸ਼ੌਕ ਦੇ ਤੌਰ ’ਤੇ ਕਬੂਤਰ ਰੱਖਦੇ ਹਨ। ਇਸ ਗੱਲ ਨੂੰ ਲੈ ਕੇ ਮੁਹੱਲੇ ਦੇ ਕੁਝ ਲੋਕ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ ਅਤੇ ਪਹਿਲਾਂ ਵੀ ਕਈ ਵਾਰ ਤਕਰਾਰ ਹੋ ਚੁੱਕੀ ਸੀ। ਪੀੜਤਾਂ ਦੇ ਅਨੁਸਾਰ, ਘਟਨਾ ਵਾਲੇ ਦਿਨ ਵਿਰੋਧੀ ਧਿਰ ਵੱਲੋਂ ਉਨ੍ਹਾਂ ਦੇ ਪਿਤਾ ਨੂੰ ਫੋਨ ਕਰਕੇ ਗੱਲਬਾਤ ਕਰਨ ਦੇ ਬਹਾਨੇ ਬਾਹਰ ਬੁਲਾਇਆ ਗਿਆ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਬਰਾਮਦ ਕੀਤੇ ਹਨ। ਇਸ ਕਾਰਵਾਈ ਨੇ ਪੰਜਾਬ ਵਿੱਚ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ।
ASI Murder News: ਘਟਨਾ ਦੀ ਜਾਣਕਾਰੀ ਮਿਲਣ 'ਤੇ, ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।
Amritsar News: ਜਾਣਕਾਰੀ ਮੁਤਾਬਿਕ ਬੱਚੇ ਦਾ ਪਿਤਾ ਸਾਜਨ ਇਸਲਾਮਾਬਾਦ ਇਲਾਕੇ ਵਿੱਚ ਕਬਾੜ ਦਾ ਕੰਮ ਕਰਦਾ ਹੈ। ਸ਼ਨੀਵਾਰ ਸਵੇਰੇ ਉਹ ਬੱਚਿਆਂ ਨੂੰ ਸਕੂਲ ਵਿੱਚ ਪੀਟੀ ਮੀਟਿੰਗ ਲਈ ਲੈ ਕੇ ਗਿਆ ਸੀ ਅਤੇ ਆਪਣੀ ਲਾਇਸੈਂਸੀ ਪਿਸਤੌਲ ਵੀ ਨਾਲ ਲੈ ਗਿਆ ਸੀ। ਘਰ ਵਾਪਸ ਆਉਣ ਤੋਂ ਬਾਅਦ ਕੱਪੜੇ ਬਦਲਦੇ ਸਮੇਂ ਉਸ ਨੇ ਲੋਡਿਡ ਪਿਸਤੌਲ ਬੈੱਡ ‘ਤੇ ਰੱਖ ਦਿੱਤੀ।
Amritsar News: ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਵੀ ਕੰਧ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਬਾਅਦ ਵਿੱਚ ਕੁਝ ਵਿਅਕਤੀਆਂ ਅਤੇ ਨਿਹੰਗ ਸਿੰਘਾਂ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ। ਉਨ੍ਹਾਂ ਦਾ ਦਾਅਵਾ ਹੈ ਕਿ 14-15 ਵਿਅਕਤੀ ਕਿਰਪਾਨਾਂ ਨਾਲ ਮੌਕੇ ’ਤੇ ਪਹੁੰਚੇ ਅਤੇ ਇੱਕ ਵਿਅਕਤੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਸਵੈ-ਰੱਖਿਆ ਲਈ ਹਵਾ ਵਿੱਚ ਫਾਇਰ ਕੀਤਾ ਗਿਆ।
Amritsar News: ਸ਼ੁਰੂਆਤੀ ਜਾਣਕਾਰੀ ਅਨੁਸਾਰ, ਪੁਲਿਸ ਟੀਮ ਨੂੰ ਸ਼ੱਕੀ ਗਤੀਵਿਧੀਆਂ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਸੀ। ਇਸ ਦੌਰਾਨ ਪੁਲਿਸ ਅਤੇ ਸ਼ੱਕੀ ਵਿਅਕਤੀ ਵਿਚਾਲੇ ਗੋਲੀਬਾਰੀ ਹੋਈ, ਜਿਸ ਵਿੱਚ ਬਲਵੀਰ ਜ਼ਖ਼ਮੀ ਹੋ ਗਿਆ।
Kuldeep Singh Dhaliwal News: ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਧਾਲੀਵਾਲ ਨੇ NEET ਪੇਪਰ ਲੀਕ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਇਸ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੂਰੀ ਜਾਂਚ ਹੋਵੇ ਅਤੇ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
India Pakistan Border: ਬੀਐਸਐਫ ਨੇ ਲਾਹੌਰ ਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਭਾਰਤ-ਪਾਕਿਸਤਾਨ ਸਰਹੱਦ ਤੋਂ ਆਪਣੀ ਨਿੱਜੀ ਕਾਰ ਵਿੱਚ ਗੈਰ-ਕਾਨੂੰਨੀ ਤੌਰ 'ਤੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਸਨ।
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਮਨਕੀਰਤ ਔਲਖ ਦੇ ਦਰਸ਼ਨਾਂ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਵੀ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।
Bomb Threat Email Case: ਤਕਨੀਕੀ ਵਿਸ਼ਲੇਸ਼ਣ ਨੇ ਪੁਸ਼ਟੀ ਕੀਤੀ ਕਿ ਇਹਨਾਂ ਈ-ਮੇਲ ਖਾਤਿਆਂ ਦੀ ਵਰਤੋਂ ਅੰਮ੍ਰਿਤਸਰ ਅਤੇ ਦੇਸ਼ ਦੇ ਵੱਖ-ਵੱਖ ਹੋਰ ਹਿੱਸਿਆਂ ਵਿੱਚ ਜਾਂਚ ਅਧੀਨ ਧਮਕੀ ਭਰੇ ਈ-ਮੇਲ ਭੇਜਣ ਲਈ ਕੀਤੀ ਗਈ ਸੀ।