Batala News: ਕੇਂਦਰ ਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿੱਚ ਕਿਸਾਨਾਂ ਲਈ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਜਿਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਗੱਲਬਾਤ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਲਈ ਕੇਂਦਰ ਦੀ ਸਰਕਾਰ ਨੇ ਕੁਝ ਵੀ ਨਹੀਂ ਦਿੱਤਾ। ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ। ਐਮਐਸਪੀ ਦੀ ਮੰਗ ਵੀ ਕਰ ਰਹੇ ਹਨ ਪਰ ਕੇਂਦਰ ਦੀ ਸਰਕਾਰ ਨੇ ਕਿਸਾਨਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਿਸ ਦੇ ਵਿਰੋਧ ਵਿੱਚ ਅੱਜ ਅਸੀਂ ਬਜਟ ਦੀਆਂ ਕਾਪੀਆਂ ਸਾੜੀਆਂ।