Advertisement

Dhuri news

alt
Kisan Andolan: ਝੋਨੇ ਦੀ ਖਰੀਦ ਨੂੰ ਲੈ ਕੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ,ਆੜ੍ਹਤੀਆ ਸ਼ੈਲਰ ਮਾਲਕਾਂ ਵੱਲੋਂ ਪੂਰੇ ਪੰਜਾਬ ਭਰ ਵਿੱਚ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੇ ਹੀ ਧੂਰੀ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ,ਆੜ੍ਹਤੀਆ ਸ਼ੈਲਰ ਮਾਲਕਾਂ ਵੱਲੋਂ ਧੂਰੀ ਸੰਗਰੂਰ ਲੁਧਿਆਣਾ ਹਾਈਵੇ ਕੀਤਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨਾਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਨਾ ਹੋਣ ਕਾਰਨ ਅੱਜ ਸਮੂਹ ਆੜ੍ਹਤੀਆਂ ਸ਼ੈਲਰ ਮਾਲਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਗਲਾ ਸੰਘਰਸ਼ ਹੋਰ ਤਿੱਖਾ ਹੋਵੇਗਾ।
Oct 13,2024, 13:13 PM IST

Trending news