Faridkot News: ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਅਮੋਲਕ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ। ਵਿਧਾਇਕ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਨੁਕਸਾਨੀ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ।
Faridkot Road Accident News: ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਫਰੀਦਕੋਟ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਉਸ ਦੇ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
Faridkot News: ਬੀਤੇ ਦਿਨੀਂ ਫਰੀਦਕੋਟ ਦੇ ਇੱਕ ਪੈਟਰੋਲ ਪੰਪ 'ਤੇ ਕੁਝ ਹਥਿਆਰਬੰਦ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਮੁਲਾਜ਼ਮਾਂ 'ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਦੋ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।
Faridkot News: ਜਾਣਕਾਰੀ ਅਨੁਸਾਰ ਫਰਾਰ ਹੋਏ ਹਵਾਲਾਤੀ ਦੀ ਪਛਾਣ ਅਰਮਾਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਸਿਹਤ ਖਰਾਬ ਹੋਣ ਕਾਰਨ 6 ਜੂਨ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਨੇ ਜੇਲ੍ਹ ਗਾਰਡ ਨੂੰ ਚਕਮਾ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
Faridkot Jail Checking News: ਇਹ ਚੈਕਿੰਗ ਮੁਹਿੰਮ ਡੀ.ਐਸ.ਪੀ. (ਸਬ-ਡਵੀਜ਼ਨ) ਤਰਲੋਚਨ ਸਿੰਘ ਅਤੇ ਡੀ.ਐਸ.ਪੀ. (ਸਥਾਨਕ) ਨਵੀਨ ਕੁਮਾਰ ਦੀ ਨਿਗਰਾਨੀ ਹੇਠ ਚਲਾਈ ਗਈ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਖ-ਵੱਖ ਥਾਣਿਆਂ ਦੇ ਮੁੱਖ ਅਫ਼ਸਰ ਵੀ ਮੌਜੂਦ ਰਹੇ।
Faridkot News: ਜਾਣਕਾਰੀ ਮੁਤਾਬਿਕ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਰੀਦਕੋਟ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ।
Bunty Romana News: ਜਾਣਕਾਰੀ ਮੁਤਾਬਿਕ, ਫਰੀਦਕੋਟ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਸਮੇਂ ਰਿਟਰਨਿੰਗ ਅਫਸਰ-ਕਮ-ਐਸਡੀਐਮ ਦਫ਼ਤਰ ਵਿੱਚ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਧਮਕਾਉਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਕਰਨ ਦੇ ਦੋਸ਼ਾਂ ਹੇਠ ਬੰਟੀ ਰੋਮਾਣਾ ਅਤੇ ਉਨ੍ਹਾਂ ਦੇ ਕੁਝ ਅਣਪਛਾਤੇ ਸਾਥੀਆਂ ਖ਼ਿਲਾਫ਼ 21 ਮਈ 2026 ਨੂੰ ਥਾਣਾ ਸਿਟੀ ਫਰੀਦਕੋਟ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
Faridkot Municipal Council Elections: ਜਾਣਕਾਰੀ ਮੁਤਾਬਿਕ ਫਰੀਦਕੋਟ ਦੇ ਵਾਰਡ ਨੰਬਰ 21 ਤੋਂ ਉਮਾ ਗਰੋਵਰ ਚੋਣ ਮੈਦਾਨ ਵਿੱਚ ਸਨ, ਜਦਕਿ ਵਾਰਡ ਨੰਬਰ 19 ਤੋਂ ਉਨ੍ਹਾਂ ਦੀ ਨੂੰਹ ਮੁਸਕਾਨ ਗਰੋਵਰ ਨੇ ਚੋਣ ਲੜੀ। ਦੋਵੇਂ ਉਮੀਦਵਾਰਾਂ ਨੇ ਆਪਣੇ-ਆਪਣੇ ਵਾਰਡਾਂ ਵਿੱਚ ਜਿੱਤ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਦਿੱਤੀ ਹੈ।
Faridkot Road Accident News: ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਇੱਕ ਆਈ-20 ਕਾਰ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਬਾਈਕ ‘ਤੇ ਦੋ ਨੌਜਵਾਨ ਸਵਾਰ ਸਨ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਹਿਚਾਣ 19 ਸਾਲਾ ਗੁਰਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਮਹਿਮੂਆਣਾ ਦੇ ਰਹਿਣ ਵਾਲੇ ਸਨ।
Faridkot News: ਜਾਣਕਾਰੀ ਅਨੁਸਾਰ, ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ, ਜਿਸ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਕੁਝ ਨੌਜਵਾਨ ਘਰ ਦੇ ਬਾਹਰ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੇ 6 ਨੌਜਵਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Faridkot News: ਜਾਣਕਾਰੀ ਅਨੁਸਾਰ ਹਰਮੇਲ ਸਿੰਘ ਨੇ 13 ਮਈ ਨੂੰ 20 ਰੁਪਏ ਅਤੇ 30-30 ਰੁਪਏ ਦੀਆਂ ਤਿੰਨ ਲਾਟਰੀਆਂ ਖਰੀਦੀਆਂ ਸਨ। ਸ਼ਾਮ ਤੱਕ ਉਸਨੂੰ ਇਨ੍ਹਾਂ ਲਾਟਰੀਆਂ ਵਿੱਚੋਂ 1 ਲੱਖ 7 ਹਜ਼ਾਰ 200 ਰੁਪਏ ਦੇ ਇਨਾਮ ਨਿਕਲ ਆਏ। ਇਸ ਤੋਂ ਇਲਾਵਾ ਦੋ ਹੋਰ ਲਾਟਰੀਆਂ ਵਿੱਚ 3600-3600 ਰੁਪਏ ਦੇ ਇਨਾਮ ਵੀ ਮਿਲੇ।
Faridkot News: ਫਰੀਦਕੋਟ ਦੀ ਸਿਆਸਤ ਦੇ ਵਿੱਚ ਨਗਰ ਕੌਂਸਲ ਦੀਆਂ ਹੀ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਹਲਚਲ ਹੋਈ ਹੈ।
ਕੈਬਨਿਟ ਮੰਤਰੀ ਦੱਸਿਆ ਕਿ ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫੀਡਰ ਦੀ 12.50 ਕਿਲੋਮੀਟਰ ਬੈੱਡ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਯਕੀਨੀ ਬਣਾਇਆ ਜਾ ਸਕੇ।
Faridkot Bomb Threat News: ਮਿਲੀ ਜਾਣਕਾਰੀ ਅਨੁਸਾਰ ਈ-ਮੇਲ ਰਾਹੀਂ ਸਾਦਿਕ ਦੇ ਸਰਕਾਰੀ ਕੰਨਿਆ ਸਕੂਲ, ਫਰੀਦਕੋਟ ਦੇ ਦਸ਼ਮੇਸ਼ ਪਬਲਿਕ ਸਕੂਲ ਅਤੇ ਦਸ਼ਮੇਸ਼ ਡੈਂਟਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਧਮਕੀ ਮਿਲਦੇ ਹੀ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਸਿੱਖਿਆ ਸੰਸਥਾਨ ਖਾਲੀ ਕਰਵਾ ਲਏ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਗਿਆ।
Faridkot News: ਪਰਿਵਾਰ ਦੇ ਦੋਸ਼ਾਂ ਮੁਤਾਬਿਕ, ਇਸ ਤੋਂ ਕੁਝ ਸਮੇਂ ਬਾਅਦ ਸਿਵਲ ਕੱਪੜਿਆਂ ਵਿੱਚ ਇੱਕ ਪੁਲਿਸ ਮੁਲਾਜ਼ਮ ਆ ਕੇ ਤਲਾਸ਼ੀ ਕਰਦਾ ਹੈ ਪਰ ਕੁਝ ਨਹੀਂ ਮਿਲਦਾ। ਰਾਤ ਕਰੀਬ 9 ਵਜੇ ਮੁੜ ਪੁਲਿਸ ਟੀਮ ਢਾਬੇ ’ਤੇ ਪਹੁੰਚਦੀ ਹੈ ਅਤੇ ਤਲਾਸ਼ੀ ਦੌਰਾਨ ਉਸੇ ਲਿਫਾਫੇ ਵਿੱਚੋਂ ਟਰਾਮਾਡੋਲ ਵਰਗੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਦਾਅਵਾ ਕਰਦੀ ਹੈ।
Faridkot News: ਫਰੀਦਕੋਟ ਦੇ ਪਿੰਡ ਹਰੀਨੋ ਦੇ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਵੱਲੋਂ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਹੋਰ ਨਾਮਵਰ ਮਹਿਲਾਵਾਂ ਸਬੰਧੀ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਸੀ।
Faridkot News: ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਦੀ ਇਕ ਵੀਡੀਓ ਸੋਸਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਲੋਕਾਂ ਵੱਲੋਂ ਪਹਿਲਾਂ ਸਕਿਉਰਟੀ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਬਾਅਦ ਵਿਚ ਸਕਿਉਰਟੀ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਦਿਆਂ ਪਿਸਤੌਲ ਤਾਣ ਦਿੱਤਾ।
ਫਰੀਦਕੋਟ ਵਿੱਚ ਮਹਿਲਾ ਏਐਸਆਈ ਸਰਬਜੀਤ ਕੌਰ ਵਿਰੁੱਧ ਆਪਣੀ ਪੋਤੀ ਨਾਲ ਬੇਰਹਿਮੀ ਕਰਨ ਦੇ ਦੋਸ਼ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਜੁਵੇਨਾਈਲ ਜਸਟਿਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ, ਅਤੇ ਵਾਇਰਲ ਵੀਡੀਓ ਤੋਂ ਬਾਅਦ, ਕੇਸ ਨੂੰ ਮੁਅੱਤਲ ਕਰਕੇ ਅਦਾਲਤ ਵਿੱਚ ਭੇਜ ਦਿੱਤਾ ਗਿਆ ਹੈ।
Faridkot News: ਫਰੀਦਕੋਟ ਦੇ ਡੋਗਰ ਬਸਤੀ ਇਲਾਕੇ ਵਿੱਚ ਮਾਸੂਮ ਬੱਚੀ ਨਾਲ ਕੀਤੇ ਗਏ ਅਣਮਨੁੱਖੀ ਵਤੀਰੇ ਦੀ ਵਾਇਰਲ ਵੀਡੀਓ ਮਾਮਲੇ ਨੇ ਹੁਣ ਨਵਾਂ ਅਤੇ ਗੰਭੀਰ ਮੋੜ ਲੈ ਲਿਆ ਹੈ।
Faridkot Wheat Procurement Start: ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਭਾਵੇਂ ਮੌਸਮ ਦੀ ਮਾਰ ਕਾਰਨ ਖਰੀਦ ਵਿੱਚ ਕੁਝ ਦੇਰੀ ਹੋਈ ਹੈ, ਪਰ ਹੁਣ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਖਰੀਦ ਲਗਾਤਾਰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਲਈ ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਜਲਦ ਹੀ ਮੁਆਵਜ਼ਾ ਦਿੱਤਾ ਜਾਵੇਗਾ।
Faridkot Mandi Farmers Protest News: ਬੇਮੌਸਮੀ ਬਾਰਿਸ਼ ਕਾਰਨ ਪਹਿਲਾਂ ਹੀ ਫਸਲ ਨੂੰ ਨੁਕਸਾਨ ਝੱਲਣਾ ਪਿਆ, ਅਤੇ ਹੁਣ ਸਰਕਾਰ ਦੀ ਲਾਪਰਵਾਹੀ ਕਾਰਨ ਉਹ ਮੰਡੀ ਵਿੱਚ ਰੁਲਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਫਸਲ ਪੂਰੀ ਤਰ੍ਹਾਂ ਸੁੱਕੀ ਅਤੇ ਮਾਪਦੰਡਾਂ ਅਨੁਸਾਰ ਹੈ, ਫਿਰ ਵੀ ਖਰੀਦ ਏਜੰਸੀਆਂ ਮੌਕੇ ‘ਤੇ ਨਹੀਂ ਪਹੁੰਚ ਰਹੀਆਂ।
Faridkot Crop Damage: ਸਾਬਕਾ ਸਰਪੰਚ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਪਹਿਲਾਂ 20 ਕੁਇੰਟਲ ਪ੍ਰਤੀ ਏਕੜ ਝਾੜ ਦੀ ਉਮੀਦ ਸੀ, ਹੁਣ 5 ਕੁਇੰਟਲ ਵੀ ਮਿਲਣਾ ਮੁਸ਼ਕਲ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਹਾਲਾਤ ਕਿਸਾਨਾਂ ਲਈ ਬਹੁਤ ਹੀ ਚਿੰਤਾਜਨਕ ਹਨ।