Punjab Education News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ।
Kiratpur Nagar Panchayat Election News: ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੀਰਤਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵਿੱਚ ਹੁਣ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੀ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰੇ।
Moga News: ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ ।
Ludhiana News: ਸਥਾਨਕ ਸਰਕਾਰਾਂ ਮੰਤਰੀ ਨੇ ਇੱਕ ਛੋਟਾ ਜਿਹਾ ਸਟੂਲ ਖਿੱਚਿਆ, ਜਿਸ ਦੀ ਵਰਤੋਂ ਸੜਕ ਕਿਨਾਰੇ ਚਾਹ ਵੇਚਣ ਵਾਲੇ ਕਰਦੇ ਹਨ, ਅਤੇ ਸਫਾਈ ਕਰਮਚਾਰੀਆਂ ਵਿਚਕਾਰ ਬੈਠ ਗਏ ਅਤੇ ਕਿਹਾ, "ਚਾਹ ਲਿਆਓ, ਬੈਠੋ, ਆਓ ਵਿਚਾਰ-ਵਟਾਂਦਰਾ ਕਰੀਏ।" ਉਨ੍ਹਾਂ ਨੇ ਸਫਾਈ ਸੇਵਕਾਂ ਤੋਂ ਸਫਾਈ, ਪਾਣੀ ਦੀ ਨਿਕਾਸੀ ਅਤੇ ਸੁਰੱਖਿਆ ਉਪਕਰਨਾਂ ਬਾਰੇ ਫੀਡਬੈਕ ਲੈਣ ਵਿੱਚ ਲਗਭਗ 20 ਮਿੰਟ ਬਿਤਾਏ।
Patiala News: ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।
Punjab News: ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ 'ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ।
Mission Clean Punjab: ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ।
Punjab News: ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਸਿੱਖਿਆ ਇੱਕ ਨੇਕ ਅਤੇ ਜਨਤਕ ਭਲਾਈ ਦਾ ਕਾਰਜ ਹੈ, ਨਾ ਕਿ ਕੋਈ ਵਪਾਰਕ ਉੱਦਮ, ਜਿਸ ਦਾ ਲਾਭ ਲੈਣ ਲਈ ਇਸਨੂੰ ਆਪਣੇ ਢੰਗ ਨਾਲ ਢਾਲਿਆ ਜਾ ਸਕੇ।
Punjab Sewer Cleaning Drive: ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ।
Bright Minds Punjab 2026: ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।
Punjab Education News: ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ।
Harjot Singh Bains News: ਪੰਜਾਬ ਸਰਕਾਰ ਦੀ ਪਹੁੰਚਯੋਗ ਅਤੇ ਕਿਫ਼ਾਇਤੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪਹਿਲਕਦਮੀ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 15% ਛੋਟ, ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਮਿਲਦੀ ਸੀ , ਹੁਣ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਮਿਲੇਗੀ। ਇਸ ਕਦਮ ਨਾਲ ਜਿੱਥੇ ਪਰਿਵਾਰਾਂ ’ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਉੱਥੇ ਹੀ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਆਵੇਗੀ।
Nangal News: ਕੈਬਿਨਾਂ ਦਾ ਰਸਮੀ ਉਦਘਾਟਨ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ(Harjot Singh Bains) ਵੱਲੋਂ ਕੀਤਾ ਗਿਆ। ਖ਼ਾਸ ਗੱਲ ਇਹ ਹੈ ਕਿ ਇਹ ਕੈਬਿਨ ਵਕੀਲਾਂ ਵੱਲੋਂ ਆਪਣੀ ਮਿਹਨਤ ਨਾਲ ਤਿਆਰ ਕੀਤੇ ਗਏ ਹਨ।
Hola Mohalla Anandpur Sahib News: ਵਾਤਾਵਰਣ ਸੰਭਾਲ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ।
Punjab Education News: ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ।
JEE Mains Result: ਪੰਜਾਬ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।
India Ai Impact Expo: ਸਿੱਖਿਆ ਮੰਤਰੀ ਨੇ ਸਿੱਖਿਆ ਅਤੇ ਏ.ਆਈ. ਈਕੋਸਿਸਟਮ ਵਿੱਚ ਮੋਹਰੀ ਕੰਪਨੀਆਂ, ਜਿਨ੍ਹਾਂ ਵਿੱਚ ਵਾਧਵਾਨੀ ਏਆਈ, ਜੀਐਨਏਐਨਆਈ.ਏਆਈ ਅਤੇ ਬੋਧ ਏਆਈ ਸ਼ਾਮਲ ਹਨ, ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ।
Harjot Singh Bains Issues Notice: ਸਕੂਲ ਸਿੱਖਿਆ ਵਿਭਾਗ ਵੱਲੋਂ ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਬੀ.ਆਰ.ਸੀ., ਹੈੱਡ ਟੀਚਰ, ਇੱਕ ਐਸੋਸੀਏਟ ਟੀਚਰ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।
2026 Board Exams: ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ ‘ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ ਜਿਸ ਨਾਲ ਨਤੀਜੇ ਤੇਜ਼ ਅਤੇ ਸਹੀ ਤਰੀਕੇ ਨਾਲ ਜਾਰੀ ਹੋਣਗੇ।
Mohali News: ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ।
Sada Bazurg Sada Maan campaign: ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨਸੀਡੀ ਜਾਂਚ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ ਸਬੰਧੀ ਮੁਲਾਂਕਣ ਕੀਤਾ ਗਿਆ। ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਖਾਸ ਧਿਆਨ ਦਿੱਤਾ ਗਿਆ।
Patiala News: ਸਕੂਲ ਦਾ ਵਿਆਪਕ ਦੌਰਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।