ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਕੀਤੇ ਕੰਮਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੂੰ ‘ਫ਼ਖ਼ਰ-ਏ-ਕੌਮ’ ਖਿਤਾਬ ਮਿਲਣਾ ਚਾਹੀਦਾ ਹੈ। ਗਿਆਸਪੁਰਾ ਨੇ ਕਿਹਾ ਕਿ ਸਿੱਖੀ ਅਤੇ ਸਿੱਖ ਕੌਮ ਨਾਲ ਜੁੜੇ ਕਈ ਮਾਮਲਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੰਮ ਕੀਤੇ ਗਏ ਹਨ। ਉਨ੍ਹਾਂ ਖਾਸ ਤੌਰ ’ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਟੈਕਸ ਮੁਆਫ਼ ਕਰਨ ਸਮੇਤ ਹੋਰ ਮਾਮਲਿਆਂ ਦਾ ਜ਼ਿਕਰ ਕੀਤਾ।
Punjab Politics: पंजाब में अकाली दल और बीजेपी एक बड़ी सियासी ताकत हैं. लेकिन जब दोनों ने अलग-अलग चुनाव में कदम रखा तो वैसा नतीजा नहीं मिला, जिसकी उनको उम्मीद थी. लेकिन अगर दोनों दल फिर से साथ आते हैं तो दोनों की किस्मत बदल सकती है.
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੰਸਦ ਵਿੱਚ ਵਿਚਾਰ ਅਧੀਨ ਅਹਿਮ ਮੁੱਦਿਆਂ ਨੂੰ ਲੈ ਕੇ ਪਾਰਟੀ ਵੱਲੋਂ ਆਪਣਾ ਪੱਖ ਰੱਖਿਆ ਗਿਆ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਦੇ ਮੁੜ ਗਠਜੋੜ ਨੂੰ ਲੈ ਕੇ ਚਰਚਾ ਵੀ ਤੇਜ਼ ਹੋ ਗਈ ਹੈ।ਹਾਲਾਂਕਿ, ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਸੇ ਸਿਆਸੀ ਗਠਜੋੜ ਬਾਰੇ ਕੋਈ ਸਪੱਸ਼ਟ ਐਲਾਨ ਨਹੀਂ ਕੀਤਾ ਗਿਆ। ਪਾਰਟੀ ਨੇ ਮੁੱਖ ਤੌਰ 'ਤੇ ਮਹਿਲਾ ਰਿਜ਼ਰਵੇਸ਼ਨ ਅਤੇ ਹਲਕਾਬੰਦੀ ਨਾਲ ਜੁੜੇ ਮੁੱਦਿਆਂ 'ਤੇ ਆਪਣਾ ਸਟੈਂਡ ਸਪੱਸ਼ਟ ਕੀਤਾ।
ਪੰਜਾਬ ਵਿੱਚ ਕਾਂਗਰਸ ਦੇ "ਹਰ ਬੂਥ ਕਾਂਗਰਸ ਮਜ਼ਬੂਤ" ਮੁਹਿੰਮ ਦੇ ਆਖਰੀ ਦਿਨ, ਮਲੇਰਕੋਟਲਾ ਵਿੱਚ ਕਾਂਗਰਸੀ ਆਗੂਆਂ ਵਿਚਕਾਰ ਝਗੜਾ ਹੋ ਗਿਆ। ਮੁਹਿੰਮ ਦੀ ਸ਼ੁਰੂਆਤ ਦੌਰਾਨ, ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਅਤੇ ਰਜ਼ੀਆ ਸੁਲਤਾਨਾ ਦੇ ਸਮਰਥਕਾਂ ਵਿੱਚ ਇਸ ਗੱਲ ਨੂੰ ਲੈ ਕੇ ਝੜਪ ਹੋ ਗਈ ਕਿ ਸਟੇਜ 'ਤੇ ਕੌਣ ਚੜ੍ਹੇਗਾ। ਸਥਿਤੀ ਵਿਗੜਦੀ ਦੇਖ ਕੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਟੇਜ ਤੋਂ ਹੇਠਾਂ ਉਤਰ ਕੇ ਕਾਂਗਰਸੀ ਵਰਕਰਾਂ ਨੂੰ ਸ਼ਾਂਤ ਕਰਨਾ ਪਿਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ (AAP) ਨੂੰ ਲੈ ਕੇ ਵੱਡਾ ਸਿਆਸੀ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 40 ਤੋਂ 45 ਵੱਡੇ ਚਿਹਰੇ ਦੂਜੀਆਂ ਸਿਆਸੀ ਪਾਰਟੀਆਂ ਵਿੱਚ ਜਾਣ ਲਈ ਤਿਆਰ ਹਨ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਧਿਆਨ ਸਿਰਫ਼ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ 'ਤੇ ਨਹੀਂ, ਸਗੋਂ ਨੌਜਵਾਨ ਅਤੇ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ 'ਤੇ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਦੇਵੇਗੀ।
ਪੰਜਾਬ ਕਾਂਗਰਸ ਵਿੱਚ ਇੱਕ ਵਾਰ ਫਿਰ ਅੰਦਰੂਨੀ ਖਿੱਚੋਤਾਣ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਫਰੀਦਕੋਟ ਵਿੱਚ ਹੋਏ ਇੱਕ ਧਰਨੇ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਪਾਰਟੀ ਅੰਦਰ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਧਰਨੇ ਵਿੱਚ ਕਾਂਗਰਸ ਨਾਲ ਜੁੜੇ ਕਈ ਆਗੂ ਵੀ ਮੌਜੂਦ ਸਨ, ਜਿਸ ਨੂੰ ਲੈ ਕੇ ਹੁਣ ਸੰਗਠਨ ਦੇ ਅੰਦਰੋਂ ਹੀ ਇਤਰਾਜ਼ ਉੱਠਣ ਲੱਗੇ ਹਨ।
ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਅਹੁਦਾ ਸੰਭਾਲ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਕਦੇ ਵੀ ਕਾਦੀਆਂ ਤੋਂ ਵਿਧਾਇਕ ਨਹੀਂ ਬਣ ਸਕਣਗੇ।
ਆਮ ਆਦਮੀ ਪਾਰਟੀ ਦੇ ਕਾਦੀਆਂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਹੈ ਕਿ ਉਹ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਬਾਜਵਾ ਨੇ ਉਨ੍ਹਾਂ 'ਤੇ ਗੁੰਡਾਗਰਦੀ ਦੇ ਝੂਠੇ ਇਲਜ਼ਾਮ ਲਗਾ ਕੇ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਮਾਹਲ ਨੇ ਕਿਹਾ ਕਿ ਉਹ ਕਾਨੂੰਨੀ ਰਾਹ ਅਪਣਾਉਣਗੇ ਅਤੇ ਅਦਾਲਤ ਵਿੱਚ ਸੱਚ ਸਾਹਮਣੇ ਲਿਆਉਣਗੇ।
ਅਕਾਲੀ ਦਲ ਪੁਨਰ ਸੁਰਜੀਤ ਵਿੱਚ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਨੇ ਸਮੂਹਿਕ ਤੌਰ 'ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਜਾਣਕਾਰੀ ਅਨੁਸਾਰ, ਸਾਰੇ ਅਸਤੀਫ਼ੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀਆਂ ਰਾਹੀਂ ਭੇਜੇ ਗਏ ਹਨ। ਇਸ ਘਟਨਾਕ੍ਰਮ ਤੋਂ ਬਾਅਦ ਪਾਰਟੀ ਅੰਦਰ ਚੱਲ ਰਹੇ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਹਾਲਾਂਕਿ, ਅਸਤੀਫ਼ਿਆਂ ਨੂੰ ਲੈ ਕੇ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।
ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਅਤੇ ਸੰਗਠਨ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਵੀਰਵਾਰ ਨੂੰ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਨਾਲ ਅਹਿਮ ਮੀਟਿੰਗ ਹੋਈ। ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਪਾਰਟੀ ਆਗੂਆਂ ਨੇ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਕਾਂਗਰਸ ਵਿੱਚ ਹੁਣ ਸਭ ਕੁਝ ਠੀਕ ਹੈ।
ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਅੰਦਰੂਨੀ ਖਿੱਚਤਾਣ ਦੀਆਂ ਚਰਚਾਵਾਂ ਦਰਮਿਆਨ, ਭੁਪੇਸ਼ ਬਘੇਲ ਨਾਲ ਚੰਨੀ ਧੜੇ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ Amrinder Singh Raja Warring ਨੇ ਵੱਡਾ ਬਿਆਨ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਪਾਰਟੀ ਵਿੱਚ ਕਿਸੇ ਤਰ੍ਹਾਂ ਦਾ ਕੋਈ ਰੋਲਾ ਨਹੀਂ ਹੈ ਅਤੇ ਸਾਰੇ ਆਗੂ ਇਕੱਠੇ ਹਨ।
ਕਪੂਰਥਲਾ ਨਗਰ ਨਿਗਮ ਦੇ ਨਵੇਂ ਮੇਅਰ ਨਰਿੰਦਰ ਮਨਸੂ, ਸੀਨੀਅਰ ਡਿਪਟੀ ਮੇਅਰ ਕਾਮਾਕਸ਼ੀ ਦੁੱਗਲ ਅਤੇ ਡਿਪਟੀ ਮੇਅਰ ਸਮੀਰ ਵਰਮਾ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ 'ਤੇ ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਬੀਬ ਸਿੰਘ ਮੁੰਡੇਰੀਆ ਅਤੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਬਹਿਬਲ ਕਲਾਂ ਗੋਲੀਕਾਂਡ ਨੂੰ 11 ਸਾਲ ਪੂਰੇ ਹੋਣ ਮੌਕੇ ਬਹਿਬਲ ਖੁਰਦ ਦੇ ਸੁਖਰਾਜ ਸਿੰਘ (ਨਿਆਮੀ ਵਾਲਾ) ਨੇ ਫਰੀਦਕੋਟ ਵਿੱਚ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਦੇ ਕਾਰਨਾਂ ਸਬੰਧੀ ਕਈ ਦਸਤਾਵੇਜ਼ ਅਤੇ ਦਲੀਲਾਂ ਮੀਡੀਆ ਸਾਹਮਣੇ ਰੱਖੀਆਂ। ਉਨ੍ਹਾਂ ਕਿਹਾ ਕਿ ਸਾਲ 2015 ਤੋਂ ਹੁਣ ਤੱਕ ਕਈ ਸਰਕਾਰਾਂ, ਕਈ ਵਿਸ਼ੇਸ਼ ਜਾਂਚ ਟੀਮਾਂ (SIT) ਅਤੇ ਵੱਖ-ਵੱਖ ਜਾਂਚਾਂ ਹੋਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।
ਆਮ ਆਦਮੀ ਪਾਰਟੀ (AAP) ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਚੰਡੀਗੜ੍ਹ ਵਿੱਚ ਹਿੱਸੇਦਾਰੀ ਦੀ ਮੰਗ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਧਰਤੀ ਹੈ ਅਤੇ ਇਸ 'ਤੇ ਕਿਸੇ ਹੋਰ ਸੂਬੇ ਦਾ ਕੋਈ ਹੱਕ ਨਹੀਂ ਬਣਦਾ। ਨੀਲ ਗਰਗ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਬਣਾਇਆ ਗਿਆ ਸੀ ਅਤੇ ਇਸ ਸਬੰਧੀ ਇਤਿਹਾਸਕ ਤੇ ਕਾਨੂੰਨੀ ਤੱਥ ਸਪੱਸ਼ਟ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਵੱਲੋਂ ਕੀਤੀ ਗਈ ਹਿੱਸੇਦਾਰੀ ਦੀ ਮੰਗ ਬੇਬੁਨਿਆਦ ਹੈ ਅਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।
ਵਿਧਾਇਕ ਇਯਾਲੀ ਨੇ ਕਿਹਾ ਕਿ ਇਸ ਨਵੇਂ ਕਾਨੂੰਨ ਤਹਿਤ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰ ਸਿੱਧੇ ਮਹਾਰਾਸ਼ਟਰ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਸਾਲ 2015 ਦੇ ਬਹੁਚਰਚਿਤ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਅੱਜ ਜਲੰਧਰ ਦੇ ਪੀਏਪੀ ਕੰਪਲੈਕਸ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ। SIT ਅੱਗੇ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਜੈ ਸਾਂਪਲਾ ਨੇ ਦੱਸਿਆ ਕਿ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਸਾਲ 2018 ਵਿੱਚ ਰਾਜਪਾਲ ਨੂੰ ਦਿੱਤੇ ਗਏ ਇੱਕ ਮੰਗ ਪੱਤਰ ਸਬੰਧੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਨਹੀਂ ਸਨ, ਹਾਲਾਂਕਿ ਅਕਾਲੀ-ਭਾਜਪਾ ਗਠਜੋੜ ਵੱਲੋਂ ਸਾਂਝੇ ਤੌਰ 'ਤੇ ਮੰਗ ਪੱਤਰ ਦਿੱਤਾ ਗਿਆ ਸੀ।
ਭਾਜਪਾ ਆਗੂ ਕੇਵਲ ਢਿੱਲੋਂ ਨੇ ਰਵਨੀਤ ਸਿੰਘ ਬਿੱਟੂ ਅਤੇ ਤਰੁਣ ਚੁੱਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਖੁਦ ਪੰਜਾਬ ਵਿੱਚ ਪਾਰਟੀ ਦੇ ਪ੍ਰਚਾਰ-ਪ੍ਰਸਾਰ ਵਿੱਚ ਸਰਗਰਮ ਭੂਮਿਕਾ ਨਿਭਾਉਣਾ ਚਾਹੁੰਦੇ ਹਨ ਅਤੇ ਨੌਜਵਾਨ ਆਗੂ ਹੋਣ ਕਰਕੇ ਉਨ੍ਹਾਂ ਦਾ ਤਜਰਬਾ ਅਤੇ ਊਰਜਾ ਭਾਜਪਾ ਲਈ ਲਾਹੇਵੰਦ ਸਾਬਤ ਹੋਵੇਗੀ। ਕੇਵਲ ਢਿੱਲੋਂ ਨੇ ਤਰੁਣ ਚੁੱਘ ਨੂੰ ਰਾਜ ਸਭਾ ਜਾਣ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਪੁੱਤਰ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਸੂਬੇ ਨੂੰ ਫਾਇਦਾ ਹੋਵੇਗਾ।
ਮੰਤਰੀ ਅਮਨ ਅਰੋੜਾ ਨੇ ਭਾਜਪਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਧੂਰੀ ਅਤੇ ਸੰਗਰੂਰ ਵਿੱਚ ਚੋਣਾਂ ਦੌਰਾਨ ਜੋ ਕੁਝ ਹੋਇਆ, ਉਹ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦਾ ਮਾਡਲ ਪਹਿਲਾਂ ਗੁੰਡਾਗਰਦੀ ਕਰਨਾ ਅਤੇ ਫਿਰ ਚੋਣਾਂ ਨੂੰ ਪ੍ਰਭਾਵਿਤ ਕਰਨਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬਿੱਟੂ ਵੱਲੋਂ ਪੁਲਸ ਮੁਲਾਜ਼ਮਾਂ ਨਾਲ ਕੀਤੀ ਗਈ ਬਦਸਲੂਕੀ ਅਤੇ ਮਹਿਲਾ ਐੱਸਐੱਸਪੀ ਪ੍ਰਤੀ ਵਰਤੀ ਗਈ ਭਾਸ਼ਾ ਗਲਤ ਸੀ ਅਤੇ ਇਸ ਦੀ ਨਿੰਦਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਮੁਸ਼ਕਲ ਦੌਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵੱਡਾ ਯੋਗਦਾਨ ਦਿੱਤਾ ਹੈ।
ਪੰਜਾਬ ਕਾਂਗਰਸ ਨੇ ਐਲਾਨ ਕੀਤਾ ਕਿ ਪਾਰਟੀ ਲੋਕਾਂ ਤੱਕ ਪਹੁੰਚ ਬਣਾਉਣ ਵਾਸਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ “ਯਾਤਰਾਵਾਂ” ਕੱਢੇਗੀ। ਹਰ ਹਲਕੇ ਵਿੱਚ ਇਹ ਤਿੰਨ ਦਿਨਾਂ ਦੀ ਯਾਤਰਾ ਹੋਵੇਗੀ, ਜਿਸ ਦੌਰਾਨ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਬਾਰੇ ਜਾਣਿਆ ਜਾਵੇਗਾ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂਨੀ ਨੋਟਿਸ ਭੇਜਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਨਜ਼ਰਅੰਦਾਜ਼ ਕਰਦਿਆਂ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ਨੂੰ ਬੰਬ ਧਮਾਕਿਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਖਿਲਾਫ਼ ਅਪਰਾਧਿਕ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਬਿੱਟੂ ਨੇ ਪੱਛਮੀ ਬੰਗਾਲ ਦੇ ਚੋਣੀ ਨਤੀਜਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਉੱਥੇ ਬਹੁਤ ਮਿਹਨਤ ਕੀਤੀ ਹੈ ਅਤੇ ਕਈ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਬੰਗਾਲ ਵਿੱਚ ਸਿੱਖ ਭਾਈਚਾਰੇ ਨੂੰ ਕਈ ਵਾਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਖ਼ਾਸ ਕਰਕੇ ਟਰਾਂਸਪੋਰਟ ਖੇਤਰ ਵਿੱਚ ਸਾਡੇ ਲੋਕਾਂ ਨੂੰ ਤੰਗ ਕੀਤਾ ਜਾਂਦਾ ਹੈ। ਇਸਦੇ ਬਾਵਜੂਦ, ਉਨ੍ਹਾਂ ਕਿਹਾ ਕਿ ਪਾਰਟੀ ਨੇ ਉੱਥੇ ਦੂਜੇ ਨੰਬਰ ‘ਤੇ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ ਹੈ।
Bikram Singh Majithia on AAP MPs:: पंजाब में विधानसभा चुनाव से पहले सियासी हलचल बढ़ गई है. शिरोमणि अकाली दल (SAD) के एक बड़े नेता ने दावा किया है कि आम आदमी पार्टी के दो लोकसभा सांसद जल्द ही इस्तीफा दे सकते हैं. अगर वास्तव में ऐसा होता है, तो यह अरविंद केजरीवाल के लिए बड़ा झटका होगा. इससे पहले आप के 7 राज्यसभा सांसद बीजेपी में शामिल हो गए थे.