Farmers News: ਕਿਸਾਨ ਮਜ਼ਦੂਰ ਮੋਰਚਾ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਰਹੇ ਭਾਰਤ-ਅਮਰੀਕਾ ਸਮਝੌਤੇ ਦੀ ਨਿਖੇਧੀ ਕੀਤੀ ਅਤੇ ਭਾਜਪਾ ਸਿਆਸੀ ਆਗੂ ਇਸ ਮਾਮਲੇ ਵਿੱਚ ਗੁਮਰਾਹ ਕਰ ਰਹੇ ਹਨ।
Farmers News: ਚੰਡੀਗੜ੍ਹ ਵਿਚ ਕਿਸਾਨ ਮਜ਼ਦੂਰ ਮੋਰਚਾ ਦੀ ਕਾਨਫਰੰਸ ਹੋਈ। ਇਸ ਵਿੱਚ ਕਿਸਾਨ ਆਗੂਆਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਮੀਟਿੰਗ ਲਈ ਬੁਲਾ ਕੇ ਭੁਲ ਗਈ ਤੇ ਇਕ ਵੀ ਆਗੂ ਮੀਟਿੰਗ ਵਿੱਚ ਨਹੀਂ ਪੁੱਜਿਆ।
Sarwan Singh Pandher: ਕਿਸਾਨ-ਮਜ਼ਦੂਰ ਮੋਰਚਾ ਦਾ ਪ੍ਰੀਪੇਡ (ਚਿੱਪ) ਮੀਟਰਾਂ ਵਿਰੁੱਧ ਅੰਦੋਲਨ ਤੇਜ਼, ਸਰਵਣ ਸਿੰਘ ਪੰਧੇਰ ਨੇ 17-18 ਦਸੰਬਰ ਨੂੰ ਡੀਸੀ ਦਫ਼ਤਰ ਦੇ ਸਾਹਮਣੇ ਇੱਕ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ।
Kisan Mazdoor Protest: ਅੱਜ (6 ਅਕਤੂਬਰ) ਪੰਜਾਬ ਵਿੱਚ, ਕਿਸਾਨ ਮਜ਼ਦੂਰ ਮੋਰਚਾ ਅਤੇ ਵੱਖ-ਵੱਖ ਸਹਿਯੋਗੀ ਸੰਗਠਨ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
Punjab Farmer Protest News: ਅੰਮ੍ਰਿਤਸਰ ਵਿੱਚ ਛੇ ਥਾਵਾਂ, ਤਰਨਤਾਰਨ ਵਿੱਚ 12, ਗੁਰਦਾਸਪੁਰ ਵਿੱਚ ਨੌਂ, ਫਾਜ਼ਿਲਕਾ ਵਿੱਚ ਛੇ, ਮੋਗਾ ਵਿੱਚ ਛੇ, ਜਲੰਧਰ ਵਿੱਚ ਤਿੰਨ, ਕਪੂਰਥਲਾ ਵਿੱਚ ਛੇ, ਹੁਸ਼ਿਆਰਪੁਰ ਵਿੱਚ ਚਾਰ, ਪਠਾਨਕੋਟ ਵਿੱਚ ਇੱਕ, ਰੋਪੜ ਵਿੱਚ ਇੱਕ, ਲੁਧਿਆਣਾ ਵਿੱਚ ਇੱਕ, ਬਠਿੰਡਾ ਵਿੱਚ ਇੱਕ ਅਤੇ ਮੁਕਤਸਰ ਵਿੱਚ ਇੱਕ ਥਾਂ ਉੱਤੇ ਇਹ ਪ੍ਰਦਰਸ਼ਨ ਕੀਤਾ ਜਾਵੇਗਾ।
Sarwan Singh Pandher: ਨਾਭਾ ਤੋਂ ਕਿਸਾਨ ਜਥੇਬੰਦੀ ਬੀਕੇਯੂ ਆਜ਼ਾਦ ਵੱਲੋਂ ਪਿਛਲੇ ਦਿਨਾਂ ਵਿੱਚ ਕੁਝ ਟਰਾਲੀਆਂ ਫੜੀਆਂ ਗਈਆਂ ਜੋ ਨਗਰ ਕੌਂਸਲ ਦੇ ਪ੍ਰਧਾਨ ਦੇ ਪਤੀ ਦੀ ਵਰਕਸ਼ਾਪ ਤੋਂ ਬਰਾਮਦ ਹੋਈਆਂ ਸਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਮਾਮਲੇ ਵਿੱਚ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ ਜੋ ਵੀ ਲੋਕ ਇਸ ਮਾਮਲੇ ਵਿੱਚ ਮੁਲਜ਼ਮ ਹਨ ਉਨ੍ਹਾਂ ਖਿਲਾਫ ਕਾਰਵਾਈ ਹੋਵੇ।
Amritsar News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਸਮੇਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਹੈ ਅਤੇ ਦੋਵੇਂ ਸਰਕਾਰਾਂ ਦੇਸ਼ ਵਿੱਚ ਵਿਕਾਸ ਦੇ ਨਾਮ 'ਤੇ ਵੋਟ ਬੈਂਕ ਹਾਸਲ ਕਰ ਰਹੀਆਂ ਹਨ।
Sarwan Singh Pandher: ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਨਾਲ ਚਰਚਾ ਕਰਨ ਲਈ ਤਿਆਰ ਹਾਂ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਉਤੇ ਨਿਸ਼ਾਨਾ ਸਾਧਿਆ।
Farmers Protest: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਚਾਰ ਦਿਨ ਲਈ ਭਾਰਤ ਦੌਰੇ ਉਤੇ ਅੱਜ ਪਹੁੰਚੇ ਹਨ ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੁਲਾਕਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਅਮਰੀਕਾ ਵਿਕਸਿਤ ਮੁਲਕ ਭਾਰਤ ਤੇ ਲਗਾਤਾਰ ਦਬਾਅ ਪਾ ਰਿਹਾ ਤੇ ਆਪਣਾ ਖੇਤੀ ਖੇਤਰ ਅਤੇ ਡੇਅਰੀ ਖੇਤਰ ਅਤੇ ਪੋਲਟਰੀ ਖੇਤਰ ਅਤੇ ਹੋਰ ਵਪਾਰ ਜਿਵੇਂ ਟੈਕਸਟਾਈਲ ਨੂੰ ਟੈਕਸ ਮੁਕਤ ਕੀਤਾ ਜਾਵੇ ਅਤੇ ਇਸ ਖੇਤੀ ਸੈਕਟਰ ਦੇ ਸਮਝੌਤੇ ਦੇ ਵਿਰੋਧ ਵਿੱਚ ਪੂਰੇ ਦੇਸ਼ ਪੱਧਰ ਉਤੇ 23 ਅਤੇ 24 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰ
Jagjit Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਪਹੁੰਚੇ।
Sarwan Singh Pandher: ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਏ ਦੀ ਵੱਧ-ਵੱਖ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਅਜਿਹੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
Sarwan Singh Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 101 ਕਿਸਾਨਾਂ ਦਾ ਜੱਥਾ 25 ਤਾਰੀਕ ਨੂੰ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 8 ਮਾਰਚ ਨੂੰ ਮਹਿਲਾ ਅੰਤਰਰਾਸ਼ਟਰੀ ਦਿਵਸ ਦੋਵੇਂ ਮੋਰਚਿਆਂ ਉਪਰ ਵੱਡੇ ਪੱਧਰ ਉਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਹਾਰ ਦੇ ਵਿੱਚ ਪਹਿਲਾਂ ਵਾਂਗ ਲਾਰੇ ਲੱਪੇ ਲਗਾਉਣ ਜਾ ਰਹੀ ਹੈ ਕਿਉਂਕਿ ਪਹਿਲਾਂ ਵੀ ਪੈਕਜ ਦੇਣ ਦਾ ਵਾਅਦਾ ਕੀਤਾ ਸੀ ਹੁਣ ਅੱਗੇ ਇਲੈਕਸ਼ਨ ਆਉਣ ਦਾ ਸਮਾਂ ਨੇੜੇ ਆ ਗਿਆ ਹੈ।
Farmers News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਨਵੀਂ ਖੇਤੀ ਨੀਤੀ ਮੰਡੀਕਰਨ ਦਾ ਫ੍ਰੇਮਵਰਕ ਭੇਜਿਆ ਹੈ। ਉਸ ਖਰੜੇ ਨੂੰ ਸਪੈਸ਼ਲ ਸੈਸ਼ਨ ਵਿੱਚ ਪੰਜਾਬ ਸਰਕਾਰ ਨੂੰ ਰੱਦ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭਲਕੇ ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ ਮੀਟਿੰਗ ਉਤੇ ਕਿਹੜੇ-ਕਿਹੜੇ ਮੁੱਦਿਆਂ ਉਤੇ ਚਰਚਾ ਹੋਈ ਇਸ ਸਬੰਧੀ ਵਿਸਥਾਰ ਵਿੱਚ ਦੱਸਿਆ।
Shambu News: ਸ਼ੰਭੂ ਸਰਹੱਦ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ 7 ਸਾਥੀ ਮੈਂਬਰ ਵਫ਼ਦ ਸੰਯੁਕਤ ਕਿਸਾਨ ਮੋਰਚੇ ਨਾਲ ਮੁਲਾਕਾਤ ਕਰੇਗਾ। ਸਾਰੀਆਂ ਕਿਸਾਨ ਜਥੇਬੰਦੀਆਂ ਵਿੱਚ ਇਕਜੁੱਟਤਾ ਉਤੇ ਜ਼ੋਰ ਦਿੱਤਾ ਜਾਵੇਗਾ। ਅੱਜ ਖਨੌਰੀ ਵਿੱਚ ਭਲਕੇ ਸ਼ੰਭੂ ਸਰਹੱਦ ਵਿਖੇ ਮਹਾਪੰਚਾਇਤ ਹੋਵੇਗੀ। ਲੋਕ ਚਾਹੁੰਦੇ ਹਨ ਕਿ ਸਾਰੇ ਕਿਸਾਨ ਇਕਜੁੱਟ ਹੋ ਕੇ ਸਰਕਾਰ ਵਿਰੁੱਧ ਲੜਨ।
Sarwan Singh Pandher:ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸੰਸਦ ਦੇ ਸੈਸ਼ਨ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਉਪਰ ਚਰਚਾ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬਜਟ ਦੌਰਾਨ ਖੇਤੀ ਖੇਤਰ ਨੂੰ ਕੀ ਮਿਲਿਆ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਰੂਰੀ ਟਿੱਪਣੀ ਕਰਨ।
Sarwan Singh Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਕਿਸਾਨਾਂ ਅਤੇ ਮਜ਼ਦੂਰਾਂ ਲਈ ਨਹੀਂ। ਜਿਸ ਤਰ੍ਹਾਂ ਦਿੱਲੀ ਜਾਣ ਲਈ ਹਰਿਆਣਾ ਸਰਹੱਦ ਉਤੇ ਕੰਧ ਖੜ੍ਹੀ ਕੀਤੀ ਗਈ ਹੈ, ਉਸ ਤਰ੍ਹਾਂ ਹੀ ਬਜਟ ਵਿੱਚ ਵੀ ਕੰਧ ਉਸਾਰੀ ਗਈ।
Sarwan Singh Pandher: ਕਿਸਾਨਾਂ ਵੱਲੋਂ ਅੱਜ ਕੀਤੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਜਪਾ ਦੇ ਵੱਡੇ ਆਗੂਆਂ ਵੱਲ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਵਧ ਤੋਂ ਵਧ ਕਿਸਾਨਾਂ ਨੂੰ ਟਰੈਕਟਰ ਮਾਰਚ ਵਿੱਚ ਹਿੱਸਾ ਅਪੀਲ ਕੀਤੀ।
Farmer Protest: ਸਰਵਨ ਸਿੰਘ ਪੰਧੇਰ ਨੇ ਅੰਦੋਲਨ ਅਗਲੀ ਰਣਨੀਤੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਅੰਦੋਲਨ ਪੂਰਾ ਹੋਣ ਨੂੰ ਇੱਕ ਸਾਲ ਹੁਣ ਵਿੱਚ ਕੁਝ ਹੀ ਸਮਾਂ ਬਾਕੀ ਹੈ ,ਸਰਕਾਰ ਵੱਲੋਂ 14 ਤਰੀਕ ਨੂੰ ਮੀਟਿੰਗ ਦਾ ਸੱਦਾ ਆ ਚੁੱਕਾ ਹੈ। ਸਾਡੀਆਂ ਜਿਹੜੀਆਂ ਵੀ ਮੰਗਾਂ ਨੇ ਅਸੀਂ ਉਹਨਾਂ ਤੇ ਲੜਾਈ ਲੜਦੇ ਰਵਾਂਗੇ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮੋਰਚਾ ਚਲਦਾ ਰਹੇਗਾ।
Kisan Andolan 2.0: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਂਝੀ ਮੀਟਿੰਗ ਤੋਂ ਅੱਜ ਵੱਡੇ ਐਲਾਨ ਕੀਤੇ ਜਾਣਗੇ।
Delhi Chalo Andolan: ਕਿਸਾਨਾਂ ਨੇ ਮੁੜ ਕੂਚ ਕਰਨ ਦਾ ਬਿਗੁਲ ਵਜਾ ਦਿੱਤਾ ਹੈ। ਦਿੱਲੀ ਵੱਲ 101 ਕਿਸਾਨਾਂ ਦਾ ਜੱਥਾ ਮੁੜ ਰਵਾਨਾ ਹੋਵੇਗਾ।
Amritsar News: ਇੱਕ ਪਾਸੇ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਦੂਜੇ ਪਾਸੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉਤੇ ਬੈਠੇ ਨੂੰ 46ਵਾਂ ਦਿਨ ਹੋ ਗਿਆ ਹੈ। ਇਸ ਦੌਰਾਨ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦੇ ਹੋਏ ਅੱਜ ਕਿਸਾਨਾਂ ਵੱਲੋਂ ਪੂਰੇ ਪੰਜਾਬ ਭਰ ਕੇ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਜਿਸ ਦੇ ਚਲਦੇ ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਉਤੇ ਮੰਡੀਕਰਨ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
Sarwan Singh Pandher: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇ ਮੁਆਵਜ਼ਾ ਨਹੀਂ ਦੇਵੇਗੀ ਤਦ ਤੱਕ ਕਿਸਾਨ ਆਪਣੀ ਜ਼ਮੀਨ ਉੱਤੇ ਕਬਜ਼ਾ ਨਹੀਂ ਹੋਣ ਦੇਣਗੇ। ਉਥੇ ਹੀ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਲੋਕਾਂ ਦੇ ਅੱਗੇ ਵੀ ਕੀਤੀ ਅਪੀਲ ਕਿ ਇਕਜੁੱਟ ਹੋਣ ਦੀ ਜ਼ਰੂਰਤ ਹੈ।