Khanna Accident News: ਖੰਨਾ ਵਿੱਚ ਬੱਸ ਅੱਡੇ ਦੇ ਕੋਲ ਨੈਸ਼ਲ ਹਾਈਵੇ ਉਪਰ ਬਣੇ ਫਲਾਈਓਵਰ ਦੇ ਉਪਰ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਸੇ ਵਿੱਚ ਤੇਜ਼ ਰਫਤਾਰ ਕਾਰ ਨੇ 4 ਸਾਲਾ ਮਾਸੂਮ ਬੱਚੇ ਦੀ ਜਾਨ ਲੈ ਲਈ। ਜਦਕਿ 3 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੇ ਸਮੇਂ ਕਾਰ ਦੀ ਰਫਤਾਰ ਕਾਫੀ ਤੇਜ਼ ਸੀ। ਇਸ ਕਾਰਨ ਕਾਰ ਦੀ ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰ ਇੱਕ ਪਰਿਵਾਰ ਦੇ 4 ਜੀਅ ਜੀਰੀ ਰੋਡ ਦੇ ਦੂਜੇ ਪਾਸੇ ਜਾ ਡਿੱਗੇ।


COMMERCIAL BREAK
SCROLL TO CONTINUE READING

ਜ਼ਖ਼ਮੀਆਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਰਹਿੰਦ ਦੇ ਪਿੰਡ ਅਤਾਪੁਰ ਦਾ ਰਹਿਣ ਵਾਲਾ ਉਤਮ ਦੀਪ ਸਿੰਘ ਮਾਛੀਵਾੜਾ ਸਾਹਿਬ ਵਿੱਚ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਗਿਆ ਸੀ। ਉਸ ਦੇ ਨਾਲ ਪਤਨੀ, 4 ਸਾਲਾ ਬੇਟਾ ਬਿਪਨਜੋਤ ਸਿੰਘ ਤੇ 8 ਮਹੀਨੇ ਦਾ ਦੂਜਾ ਬੇਟਾ ਵੀ ਸੀ। ਚਾਰੋਂ ਜੀਅ ਇੱਕ ਮੋਟਰਸਾਈਕਲ ਉਤੇ ਸਵਾਰ ਸਨ। ਸਹੁਰੇ ਘਰ ਤੋਂ ਵਾਪਸ ਉਤੇ ਬੱਸ ਅੱਡੇ ਕੋਲ ਫਲਾਈਓਵਰ ਦੇ ਉਪਰ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।


ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਉੱਤਮ ਦੀਪ ਸਿੰਘ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਕਦੋਂ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਹ ਦੂਜੇ ਪਾਸੇ ਡਿੱਗ ਪਏ। 2 ਮਿੰਟ ਬਾਅਦ ਉਸ ਨੂੰ ਹੋਸ਼ ਆਈ। ਉਸ ਦੀ ਪਤਨੀ ਅਤੇ ਦੋਵੇਂ ਬੱਚੇ ਸੜਕ 'ਤੇ ਲਹੂ-ਲੁਹਾਨ ਹਾਲਤ 'ਚ ਪਏ ਸਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ।


ਇਹ ਵੀ ਪੜ੍ਹੋ : Punjab News: ਵਿਵਾਦਾਂ 'ਚ ਸਰਕਾਰੀ ਸਕੂਲ! ਛੱਤ 'ਤੇ ਬੱਚਿਆਂ ਨੂੰ ਮੁਰਗਾ ਬਣਾ ਕੇ ਤੋਰਿਆ, ਵੀਡੀਓ ਵਾਇਰਲ


ਉਥੇ ਇਲਾਜ ਦੌਰਾਨ ਉਸ ਦੇ 4 ਸਾਲਾ ਪੁੱਤਰ ਬਿਪਨਜੋਤ ਸਿੰਘ ਦੀ ਮੌਤ ਹੋ ਗਈ। ਆਲਟੋ ਕਾਰ ਦੇ ਚਾਲਕ ਨੇ ਮੋਟਰਸਾਈਕਲ 'ਤੇ ਸਵਾਰ ਪਰਿਵਾਰ ਦੇ 4 ਮੈਂਬਰਾਂ ਨੂੰ ਟੱਕਰ ਮਾਰ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉੱਥੋਂ ਇਕ ਇਨੋਵਾ ਸਵਾਰ ਵਿਅਕਤੀ ਨੇ ਪਿੱਛਾ ਕੀਤਾ। ਥੋੜ੍ਹੀ ਦੂਰੀ ’ਤੇ ਆਲਟੋ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਹ ਡਰਾਈਵਰ ਪਾਣੀਪਤ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਜੋ ਲੁਧਿਆਣਾ ਤੋਂ ਵਾਪਸ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸਿੰਘ ਵਲਟੋਹਾ ਨੂੰ ਜਥੇਦਾਰ ਬਣਾਉਣ ਦੀ ਕੀਤੀ 'ਸਿਫਾਰਿਸ਼'