Master Cadre Protest: 4161 ਮਾਸਟਰ ਕੇਡਰ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਪੱਕੇ ਮੋਰਚੇ ਦੀ ਸ਼ੁਰੂਆਤ
Master Cadre Protest: ਮਾਸਟਰ ਕੇਡਰ ਯੂਨੀਅਨ ਨੇ ਸਕੂਲ ਅਲਾਟ ਨਾ ਕੀਤੇ ਜਾਣ ਰੋਸ ਵਜੋਂ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ।
Teachers Protest: ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4161 ਮਾਸਟਰ ਕੇਡਰ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਿਖੇ ਪੱਕਾ ਮੋਰਚਾ ਲਗਾਇਆ ਗਿਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਕੋ ਇੱਕ ਮੰਗ ਹੈ ਕਿ ਇਸੇ ਹਫ਼ਤੇ 4161 ਸਿਲੈਕਟਡ ਉਮੀਦਵਾਰਾਂ ਨੂੰ ਸਕੂਲਾਂ ਵਿੱਚ ਜੁਆਇੰਨ ਕਰਵਾਇਆ ਜਾਵੇ। ਉਨ੍ਹਾਂ ਨੂੰ 5 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਜੁਆਇੰਨਿੰਗ ਲੈਟਰ ਤਾਂ ਮਿਲ ਗਏ ਮਗਰ ਉਨ੍ਹਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ।
ਪੱਕੇ ਮੋਰਚੇ ਉਪਰ ਬੈਠੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਦਿਨੀਂ 30 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ EM ਹਾਊਸ ਚੰਡੀਗੜ੍ਹ ਵਿਖੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਸਿੱਖਿਆ ਮੰਤਰੀ ਨੇ ਪੱਕਾ ਭਰੋਸਾ ਦਿੱਤਾ ਹੈ ਕਿ ਮਈ ਦੇ ਪਹਿਲੇ ਹਫਤੇ ਦੇ ਸ਼ੁੱਕਰਵਾਰ ਤੱਕ 4161 ਮਾਸਟਰ ਕੇਡਰ ਦੇ ਸਿਲੈਕਟਡ ਉਮੀਦਵਾਰਾਂ ਨੂੰ ਟ੍ਰੇਨਿੰਗ ਲਗਾਕੇ ਸਕੂਲਾਂ ਵਿੱਚ ਭੇਜ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨ 1 ਮਈ 2023 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲੰਧਰ ਇੱਕ ਪ੍ਰੈਸ ਕਾਨਫਰੰਸ ਵਿਚ ਇਹ ਐਲਾਨ ਕੀਤਾ ਹੈ ਕਿ ਮਈ ਦੇ ਪਹਿਲੇ ਹਫਤੇ ਅੰਦਰ ਹੀ 4161 ਮਾਸਟਰ ਕੇਡਰ ਭਰਤੀ ਨੂੰ ਪੂਰਾ ਕੀਤਾ ਜਾਵੇਗਾ ਪਰ ਹਫਤਾ ਆਪਣੀ ਰਫਤਾਰ ਨਾਲ ਖਤਮ ਹੋਣ ਲੱਗਾ ਹੈ ਅਤੇ ਸਿੱਖਿਆ ਮੰਤਰੀ ਦੁਆਰਾ 4161 ਕੇਡਰ ਨੂੰ ਸਕੂਲਾਂ ਵਿੱਚ ਨਹੀਂ ਭੇਜਿਆ ਗਿਆ।
ਯੂਨੀਅਨ ਨੇ ਦੱਸਿਆ ਹੈ 4161 ਮਾਸਟਰ ਕੇਡਰ 5 ਜਨਵਰੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥੋਂ ਨਿਯੁਕਤੀ ਪੱਤਰ ਲੈਕੇ ਆਪਣੀਆਂ ਪ੍ਰਾਈਵੇਟ ਨੌਕਰੀਆ ਛੱਡ ਕੇ ਘਰਾਂ ਵਿੱਚ ਬੈਠੇ ਹਨ। ਅੱਜ ਤੱਕ ਉਨ੍ਹਾਂ ਨੂੰ ਸਕੂਲਾਂ ਵਿੱਚ ਨਹੀਂ ਭੇਜਿਆ ਗਿਆ। ਯੂਨੀਅਨ ਵੱਲੋਂ 3 ਮਹੀਨਿਆਂ ਤੋਂ ਕਈ ਵਾਰ ਸਕੂਲਾਂ ਵਿੱਚ ਜਾਣ ਲਈ ਵਾਰ-ਵਾਰ ਸੰਘਰਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Go First Flights Cancelled: GoFirst ਨੇ ਹੁਣ 12 ਮਈ ਤੱਕ ਆਪਣੀਆਂ ਉਡਾਣਾਂ ਕੀਤੀਆਂ ਰੱਦ! ਜਾਣੋ ਕਿਉਂ
ਪਿਛਲੀ ਵਾਰ ਜਦੋਂ 2 ਅਪ੍ਰੈਲ 2023 ਨੂੰ ਯੂਨੀਅਨ ਦੁਆਰਾ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਧਰਨਾ ਲਗਾਇਆ ਗਿਆ ਸੀ ਅਤੇ ਪ੍ਰਸ਼ਾਸਨ ਵੱਲੋਂ 4161 ਮਾਸਟਰ ਕੇਡਰ ਦੀ ਟ੍ਰੇਨਿੰਗ ਅਪ੍ਰੈਲ ਮਹੀਨੇ ਦੇ ਆਖਰੀ ਹਫ਼ਤੇ ਲਗਾਉਣ ਦਾ ਲਿਖਤੀ ਭਰੋਸਾ ਮਿਲਣ ਉਤੇ ਧਰਨਾ ਸਮਾਪਤ ਕੀਤਾ ਗਿਆ ਸੀ। ਹੁਣ ਇਹ ਪੱਕਾ ਮੋਰਚਾ ਜਾਰੀ ਰਹੇਗਾ ਜਦੋਂ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਜਾਂਦੇ।
ਇਹ ਵੀ ਪੜ੍ਹੋ : Rajouri Encounter News: ਰਾਜੌਰੀ ਮੁਕਾਬਲੇ ਦੌਰਾਨ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ ਪਹੁੰਚਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ