Punjab Crime: ਪੰਜਾਬ ਪੁਲਿਸ ਦੀ ਗੈਰ ਸਮਾਜਿਕ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਵਿੱਢੀ ਕਾਮਯਾਬੀ ਮਿਲੀ। ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ।
Trending Photos
Punjab Crime: ਅੱਤਵਾਦੀ ਰਿੰਦਾ ਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਤਰ ਰਾਸ਼ਟਰੀ ਗਿਰੋਹ ਦੇ 5 ਮੈਂਬਰਾਂ ਨੂੰ ਗੁਰਦਾਸਪੁਰ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਾਜਾਇਜ਼ ਅਸਲਾ, 40 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ, 15 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਗਿਰੋਹ ਦਾ ਸਰਗਨਾ ਗੁਰਲਾਲ ਸਿੰਘ ਹੈ ਜੋ ਕਿ ਦੁਬਈ ਤੋਂ ਬੈਠ ਕੇ ਗਿਰੋਹ ਨੂੰ ਚਲਾ ਰਿਹਾ ਹੈ। ਗਿਰੋਹ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਜ਼ਰੀਏ ਹੈਰੋਇਨ ਦੀ ਖੇਪ ਸੀ ਮੰਗਵਾਉਂਦਾ ਸੀ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤੇ ਇਸ ਸਬੰਧੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਨੂੰ ਹੁਣ ਤੱਕ ਇਸ ਗਿਰੋਹ ਦੇ ਮੈਂਬਰਾਂ ਕੋਲੋਂ ਅਲੱਗ-ਅਲੱਗ ਜਗ੍ਹਾ ਤੋਂ 2 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਹੋ ਚੁੱਕੀ ਹੈ।
ਗੁਰਦਾਸਪੁਰ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਗੁਰਦਾਸਪੁਰ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕੋਲੋਂ ਦੋ ਨਾਜਾਇਜ਼ ਪਿਸਟਲ, 28 ਜ਼ਿੰਦਾ ਕਾਰਤੂਸ, 14 ਜਿੰਦਾ ਕਾਰਤੂਸ 12 ਬੋਰ, 15 ਗ੍ਰਾਮ ਹੈਰੋਇਨ, 40 ਲੱਖ 65 ਹਜ਼ਾਰ 157 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : New Zealand Recession news: 2020 ਤੋਂ ਬਾਅਦ ਪਹਿਲੀ ਵਾਰ ਨਿਊਜ਼ੀਲੈਂਡ ਵੇਖ ਰਿਹਾ ਹੈ ਆਰਥਿਕ ਮੰਦੀ!
ਉਨ੍ਹਾਂ ਨੇ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਗੁਰਲਾਲ ਗਾਂਧੀ ਦੁਬਈ ਵਿੱਚ ਬੈਠ ਕੇ ਇਸ ਗਿਰੋਹ ਨੂੰ ਚਲਾ ਰਿਹਾ ਸੀ ਤੇ ਇਸ ਗਿਰੋਹ ਦਾ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਤੇ ਅੱਤਵਾਦੀ ਰਿੰਦਾ ਨਾਲ ਵੀ ਸਬੰਧ ਹਨ ਜੋ ਕਿ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਹੈਰੋਇਨ ਦੀ ਖੇਪ ਭਾਰਤ ਮੰਗਵਾਉਂਦੇ ਸਨ। ਡੀਆਈਜੀ ਭਾਰਗਵ ਨੇ ਦੱਸਿਆ ਕਿ ਇਸ ਗਿਰੋਹ ਦਾ ਇੱਕ ਗੁਰਗਾ ਬਿੱਕਾ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ ਤੇ ਹੁਣ 5 ਹੋਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਦੇ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ “ਪਾਗਲ ਜਿਹਾ” ਵਾਲੇ ਬਿਆਨ 'ਤੇ CM ਭਗਵੰਤ ਮਾਨ ਨੇ ਦਿੱਤੀ ਪ੍ਰਤੀਕ੍ਰਿਆ, ਕਿਹਾ "...ਦਿਮਾਗੀ ਸੰਤੁਲਨ ਖਰਾਬ"
ਗੁਰਦਾਸਪੁਰ ਤੋਂ ਭੋਪਾਲ ਸਿੰਘ ਦੀ ਰਿਪੋਰਟ