MLA Jagdeep Kamboj Father arrest: ਵਿਧਾਇਕ ਜਗਦੀਪ ਕੰਬੋਜ ਨੇ ਪਿਤਾ ਦੀ ਗ੍ਰਿਫ਼ਤਾਰੀ `ਤੇ ਕਹੀ ਵੱਡੀ ਗੱਲ
MLA Jagdeep Kamboj Father arrest: ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪਿਤਾ ਦੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੁਲਿਸ ਨੇ ਵਿਧਾਇਕ ਦੇ ਪਿਤਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।
MLA Jagdeep Kamboj Father arrest: ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਹੈ। ਇੱਕ ਮਾਮਲੇ ਵਿਚ ਕੰਬੋਜ ਨੂੰ ਸਮਝੌਤਾ ਕਰਵਾਉਣ ਦੇ ਨਾਂ 'ਤੇ ਧੱਕੇ ਨਾਲ ਵਸੂਲੀ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਸੁਰਿੰਦਰ ਨੇ ਸ਼ਿਕਾਇਤਕਰਤਾ ਸੁਨੀਲ ਤੋਂ 10 ਲੱਖ ਰੁਪਏ ਮੰਗੇ ਸਨ।
ਮਾਮਲਾ ਇਹ ਸੀ ਕਿ ਇੱਕ ਔਰਤ ਨੇ ਸੁਨੀਲ 'ਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ ਸੀ। ਸੁਰਿੰਦਰ ਨੇ ਇਸੇ ਕੇਸ ਦਾ ਰਾਜ਼ੀਨਾਮਾ ਕਰਵਾਉਣ ਲਈ ਪੈਸੇ ਮੰਗੇ ਸਨ। ਇਸ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਪੁਲਿਸ ਨੇ ਸੁਰਿੰਦਰ ਕੰਬੋਜ ਨੂੰ ਗ੍ਰਿਫਤਾਰ ਕਰ ਲਿਆ। ਦੂਜੇ ਪਾਸੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪਣੇ ਪਿਤਾ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਵਿੱਚ ਜਿਹੜਾ ਵੀ ਭ੍ਰਿਸ਼ਟਾਚਾਰ ਕਰੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਗੋਲਡੀ ਨੇ ਕਿਹਾ ਕਿ ਉਸ ਦਾ ਪਿਤਾ ਉਸ ਨਾਲ ਨਹੀਂ ਰਹਿੰਦਾ ਸੀ। ਰਾਤ ਸਮੇਂ ਉਸ ਨੂੰ ਥਾਣਾ ਸਿਟੀ ਤੋਂ ਫੋਨ ਆਇਆ ਸੀ ਕਿ ਉਸ ਦੇ ਪਿਤਾ ਖਿਲਾਫ ਬਲੈਕਮੇਲ ਦੀ ਸ਼ਿਕਾਇਤ ਆਈ ਹੈ। ਇਸ ਲਈ ਉਸ ਨੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਸੀ। ਵਿਧਾਇਕ ਨੇ ਕਿਹਾ ਕਿ ਕਾਰਵਾਈ ਕਿਉਂ ਨਾ ਹੋਵੇ? ਕੋਈ ਵੀ ਜੋ ਭ੍ਰਿਸ਼ਟਾਚਾਰ ਕਰੇਗਾ ਉਸ ਉਤੇ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Delhi Saket Court Firing: ਦਿੱਲੀ ਦੇ ਕੋਰਟ 'ਚ ਦਿਨ-ਦਿਹਾੜੇ ਹੋਈ ਫਾਇਰਿੰਗ, 1 ਔਰਤ ਜ਼ਖ਼ਮੀ
ਜਗਦੀਪ ਗੋਲਡੀ ਕੰਬੋਜ ਪੰਜਾਬ ਦੇ ਜਲਾਲਾਬਾਦ ਤੋਂ ਵਿਧਾਇਕ ਹਨ। ਅਤੇ ਸੁਖਬੀਰ ਬਾਦਲ ਨੂੰ ਹਰਾ ਕੇ 2022 ਦੀ ਚੋਣ ਜਿੱਤੀ ਸੀ। ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ 'ਤੇ ਇਕ ਪ੍ਰਾਪਰਟੀ ਡੀਲਰ ਤੋਂ 10 ਲੱਖ ਰੁਪਏ ਹੜੱਪਣ ਦਾ ਦੋਸ਼ ਹੈ। ਪੁਲਿਸ ਨੇ ਅੱਜ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਸਐਸਪੀ ਅਵਨੀਤ ਕੌਰ ਨੇ ਪੁਸ਼ਟੀ ਕੀਤੀ ਹੈ ਕਿ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਇਸ ਮਾਮਲੇ ਗੀ ਅਗਾਊਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Punjab News: ਜੰਮੂ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਹੋਏ ਸ਼ਹੀਦ