Jalandhar Byelection News: 'ਆਪ' ਨੇ ਪਾਰਟੀ 'ਚ ਨਵੇਂ ਸ਼ਾਮਿਲ ਹੋਏ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ
Advertisement
Article Detail0/zeephh/zeephh1641534

Jalandhar Byelection News: 'ਆਪ' ਨੇ ਪਾਰਟੀ 'ਚ ਨਵੇਂ ਸ਼ਾਮਿਲ ਹੋਏ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ

Jalandhar Byelection News: ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਕਾਫੀ ਤੇਜ਼ ਹੋ ਗਈ ਹੈ। ਬੀਤੇ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਨੂੰ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ।

Jalandhar Byelection News: 'ਆਪ' ਨੇ ਪਾਰਟੀ 'ਚ ਨਵੇਂ ਸ਼ਾਮਿਲ ਹੋਏ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ

Jalandhar Byelection News: ਕਾਂਗਰਸ ਮਗਰੋਂ ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣਾਂ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਕਾਬਿਲੇਗੌਰ ਹੈ ਕਿ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਉਣ ਬਾਰੇ ਕੱਲ੍ਹ ਤੋਂ ਹੀ ਚਰਚਾ ਚੱਲ ਰਹੀ ਸੀ।

ਹਾਲਾਂਕਿ ਕੱਲ੍ਹ ਇਸ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ। ਸੁਸ਼ੀਲ ਕੁਮਾਰ ਰਿੰਕੂ ਦਾ ਜਲੰਧਰ ਹਲਕੇ ਵਿੱਚ ਚੰਗਾ ਪ੍ਰਭਾਵ ਹੈ। ਚਰਚਾ ਇਹ ਵੀ ਹੈ ਕਿ 'ਆਪ' ਪਹਿਲਾਂ ਹੀ ਪਹਿਲਾਂ ਵੀ ਇੱਕ ਸਰਵੇ ਕਰਵਾਇਆ ਸੀ। ਇਸ ਮਗਰੋਂ ਹੀ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿੱਚ ਆਉਣ ਦੀ ਪੇਸ਼ਕਸ਼ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਜਲੰਧਰ 'ਚ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਸੰਤੋਖ ਚੌਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪਿਆ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਜਲੰਧਰ ਦੀ ਲੋਕ ਸਭਾ ਸੀਟ ਸੰਤੋਖ ਚੌਧਰੀ ਦੀ ਮੌਤ ਮਗਰੋਂ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਨੇ ਇਸ ਸੀਟ ਲਈ ਉਪ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਉਮੀਦਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਆਮ ਆਦਮੀ ਪਾਰਟੀ ਨੇ ਹੁਣ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : Punjabi commentary in IPL 2023: ਆਈਪੀਐਲ 'ਚ ਪੰਜਾਬੀ ਕੁਮੈਂਟਰੀ ਨੇ ਵਧਾਇਆ ਲੋਕਾਂ ਦਾ ਉਤਸ਼ਾਹ; ਵੇਖੋ ਰਿਐਕਸ਼ਨ

ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ-ਬਸਪਾ ਗੱਠਜੋੜ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।ਉਨ੍ਹਾਂ ਦੇ ਨਾਂ ਦਾ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿਟਰ ਹੈਂਡਲ 'ਤੇ ਕੀਤਾ ਹੈ। ਸੁਸ਼ੀਲ ਕੁਮਾਰ ਰਿੰਕੂ ਕੱਲ੍ਹ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ : Punjab Corona News: ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਆਂਕੜੇ, ਇੱਕ ਦਿਨ 'ਚ 100 ਕੇਸ ਆਏ ਸਾਹਮਣੇ

Trending news