Punjab Weather Update: ਪੰਜਾਬ 'ਚ ਹੀਟਵੇਵ ਦੀ ਸੰਭਾਵਨਾ ਨੂੰ ਲੈ ਕੇ ਐਡਵਾਇਜ਼ਰੀ ਜਾਰੀ
Advertisement
Article Detail0/zeephh/zeephh1690833

Punjab Weather Update: ਪੰਜਾਬ 'ਚ ਹੀਟਵੇਵ ਦੀ ਸੰਭਾਵਨਾ ਨੂੰ ਲੈ ਕੇ ਐਡਵਾਇਜ਼ਰੀ ਜਾਰੀ

Punjab Weather Update: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਨਿਰਦੇਸ਼ਾਂ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Punjab Weather Update: ਪੰਜਾਬ 'ਚ ਹੀਟਵੇਵ ਦੀ ਸੰਭਾਵਨਾ ਨੂੰ ਲੈ ਕੇ ਐਡਵਾਇਜ਼ਰੀ ਜਾਰੀ

Punjab Weather Update: ਪੰਜਾਬ ਵਿੱਚ ਪਿਛਲੇ ਦੋ-ਤਿਨ ਦਿਨਾਂ ਦੌਰਾਨ ਗਰਮੀ ਨੇ ਅਚਾਨਕ ਗਰਮੀ ਵੱਧ ਜਾਣ ਕਾਰਨ ਹੀਟਵੇਵ (ਤੱਤੀਆਂ ਹਵਾਵਾਂ) ਦੇ ਆਸਾਰ ਬਣ ਗਏ ਹਨ। ਇਸ ਦੇ ਮੱਦੇਨਜ਼ ਹੈਲਥ ਵਿਭਾਗ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿਚ ਲੋਕਾਂ ਨੂੰ ਕਿਹਾ ਗਿਆ ਹੈ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰੋ। ਹੀਟਵੇਵ ਨਾਲ ਬਾਡੀ ਆਰਗਨ ਖੁਸ਼ਕ ਹੋਣ ਕਾਰਨ ਸਟ੍ਰੋਕ ਦਾ ਖਤਰਾ ਹੋਣ ਕਾਰਨ ਸਟ੍ਰੋਕ  ਦਾ ਖਤਰਾ ਵਧ ਜਾਂਦਾ ਹੈ।

ਮੌਸਮ ਮਾਹਿਰਾਂ ਨੇ ਸਲਾਹ ਦਿੱਤੀ ਹੈ ਕਿ ਗਰਮੀਆਂ ਦੇ ਮੌਸਮ ਵਿੱਚ ਹਲਕੇ ਰੰਗ ਦੇ ਕੱਪੜੇ ਪਹਿਨਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਨਾਲ ਹੀ ਧੁੱਪ ਆਦਿ ਤੋਂ ਬਚਣ ਲਈ ਪੂਰੀ ਬਾਹਾਂ ਵਾਲੇ ਕੱਪੜੇ ਪਹਿਨੋ। ਧੁੱਪ ਵਿਚ ਨਿਕਲਦੇ ਸਮੇਂ ਆਪਣੇ ਸਿਰ ਅਤੇ ਮੂੰਹ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਨਾਲ ਹੀ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥ, ਕੌਫੀ ਅਤੇ ਅਲਕੋਹਲ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਰੀਰ ਵਿੱਚ ਖੁਸ਼ਕੀ ਵਧਾਉਂਦਾ ਹੈ। ਖਾਣਾ ਖਾਂਦੇ ਸਮੇਂ ਸਲਾਦ 'ਚ ਪਿਆਜ਼ ਸ਼ਾਮਿਲ ਕਰਨਾ ਫਾਇਦੇਮੰਦ ਰਹੇਗਾ ਕਿਉਂਕਿ ਪਿਆਜ਼ ਹੀਟ ਸਟ੍ਰੋਕ ਤੋਂ ਬਚਾਉਂਦਾ ਹੈ। ਇਸੇ ਤਰ੍ਹਾਂ ਜ਼ੀਰਾ ਤੇ ਕਾਲੇ ਨਮਕ ਦੇ ਨਾਲ ਕੱਚਾ ਅੰਬ ਖਾਣ ਨਾਲ ਵੀ ਹੀਟ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਵੀ ਤਾਜ਼ਾ ਮੌਸਮ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਲੋਕ ਪੂਰਵ-ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾ ਸਕਦੇ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Amritsar blast Latest News: ਅੰਮ੍ਰਿਤਸਰ ਬਲਾਸਟ ਮਾਮਲੇ 'ਚ ਪੰਜਾਬ ਦੇ DGP ਨੇ ਕੀਤੇ ਵੱਡੇ ਖੁਲਾਸੇ! ਜਾਣੋ ਕੀ ਕਿਹਾ

ਮੌਸਮ ਵਿਭਾਗ ਅਨੁਸਾਰ ਜੇਕਰ ਮੈਦਾਨੀ ਇਲਾਕਿਆਂ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਇਸ ਤੋਂ ਵੱਧ ਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਇਸ ਤੋਂ ਵੱਧ ਪਹੁੰਚ ਜਾਵੇ ਤਾਂ ਇਸ ਸਥਿਤੀ ਨੂੰ ‘ਲੂ’ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਕੰਟਰੋਲ ਪ੍ਰਣਾਲੀ ਨੂੰ ਵਿਗਾੜਦਾ ਹੈ ਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।

ਇਹ ਵੀ ਪੜ੍ਹੋ : Amritsar Blast News Today: ਸ੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਹੋਰ ਧਮਾਕਾ! 5 ਲੋਕਾਂ ਨੂੰ ਕੀਤਾ ਗ੍ਰਿਫਤਾਰ

 

Trending news