Arvind Kejriwal News: ਪਿਛਲੇ ਕਈ ਦਿਨਾਂ ਤੋਂ ਫ਼ਰਾਰ ਚੱਲ ਰਹੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡਾ ’ਚੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਅੰਮ੍ਰਿਤਪਾਲ ਲਗਭਗ 36 ਦਿਨਾਂ ਤੋਂ ਫ਼ਰਾਰ ਚੱਲ ਰਿਹਾ ਸੀ। ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਵਿੱਚ ਅੰਮ੍ਰਿਤਪਾਲ ਸਿੰਘ ਨੇ ਗ੍ਰਿਫ਼ਤਾਰੀ ਦਿੱਤੀ। ਗ੍ਰਿਫ਼ਤਾਰੀ ਮਗਰੋਂ ਭਾਰੀ ਸੁਰੱਖਿਆ ਬਲ ਨਾਲ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਮਗਰੋਂ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਸਰਕਾਰ ਦੀ ਪਿੱਠ ਥਾਪੜੀ। ਉਨ੍ਹਾਂ ਨੇ ਟਵਿੱਟਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਅਮਨ ਚੈਨ ਅਤੇ ਸੁਰੱਖਿਆ ਲਈ ਅਸੀਂ ਵਚਨਬੱਧ ਹਾਂ। ਇਸ ਲਈ ਸਖ਼ਤ ਫ਼ੈਸਲਾ ਲੈਣ ਨੂੰ ਵੀ ਅਸੀਂ ਤਿਆਰ ਹਾਂ। ਸੀਐਮ ਭਗਵੰਤ ਮਾਨ ਸਾਬ੍ਹ ਨੇ ਇਸ ਮਿਸ਼ਨ ਨੂੰ ਪਰਿਪੱਕਤਾ ਤੇ ਸਾਹਸ ਨਾਲ ਪੂਰਾ ਕੀਤਾ ਹੈ। ਬਿਨਾਂ ਕਿਸੇ ਖ਼ੂਨ-ਖਰਾਬੇ ਤੇ ਗੋਲੀ ਚਲਾਏ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਦੌਰਾਨ ਸ਼ਾਂਤੀ ਬਣਾ ਕੇ ਰੱਖਣ ਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਜਨਤਾ ਦਾ ਬਹੁਤ ਧੰਨਵਾਦ।


ਇਸ ਆਪ੍ਰੇਸ਼ਨ ਸਬੰਧੀ ਅੱਜ ਸੀਐਮ ਭਗਵੰਤ ਮਾਨ ਨੇ ਵੀ ਜਾਣਕਾਰੀ ਦਿੱਤੀ ਹੈ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਉਨ੍ਹਾਂ ਲਈ ਅਹਿਮ ਹੈ। ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਚਾਹੁੰਦੇ ਤਾਂ ਅੰਮ੍ਰਿਤਪਾਲ ਸਿੰਘ ਨੂੰ ਉਸ ਦਿਨ ਵੀ ਫੜ ਸਕਦੇ ਸੀ ਪਰ ਉਹ ਨਹੀਂ ਚਾਹੁੰਦੇ ਸੀ ਪੰਜਾਬ ਦਾ ਮਾਹੌਲ ਵਿਗੜੇ...ਇੱਥੇ ਕੋਈ ਗੋਲੀ ਚੱਲੇ।


ਇਹ ਵੀ ਪੜ੍ਹੋ : Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ


ਇਸ ਲਾਈਵ ਦੌਰਾਨ ਉਨ੍ਹਾਂ ਨੇ ਅਜਨਾਲਾ ਘਟਨਾ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਬਾਰੇ ਸ਼ਨਿੱਚਰਵਾਰ ਰਾਤ ਹੀ ਪਤਾ ਚੱਲ ਗਿਆ ਸੀ। ਪੁਲਿਸ ਦੇ ਨਾਲ ਉਹ ਵੀ ਸਾਰੀ ਰਾਤ ਨਹੀਂ ਸੁੱਤੇ.. ਪੁਲਿਸ ਕੋਲੋਂ ਜਾਣਕਾਰੀ ਲੈਂਦੇ ਰਹੇ। ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੋ ਕਿ ਆਮ ਲੋਕਾਂ ਦੇ ਧੀਆਂ ਪੁੱਤਾਂ ਨੂੰ ਹੱਥਾਂ 'ਚ ਬੰਦੂਕਾਂ ਫੜ੍ਹਨ ਲਈ ਪ੍ਰੇਰਦੇ ਸਨ, ਅੱਜ ਉਸਦੀ ਗ੍ਰਿਫ਼ਤਾਰੀ ਹੋਈ ਹੈ। ਸੀਐਮ ਨੇ ਕਿਹਾ ਕਿ ਉਨ੍ਹਾਂ ਨੇ ਡੀਜੀਪੀ ਨੂੰ ਪੂਰੇ ਸੰਜਮ ਨਾਲ ਕੰਮ ਲੈਣ ਲਈ ਆਖਿਆ ਗਿਆ, ਜਿਸ ਪਿੱਛੋਂ ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦਿੱਤਾ ਗਿਆ।


ਇਹ ਵੀ ਪੜ੍ਹੋ : Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?