Supreme Court News: ਅਦਾਲਤ `ਚ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਸੰਸਦ ਮੈਂਬਰ-ਵਿਧਾਨ ਸਭਾ ਦੀ ਬਰਖਾਸਤਗੀ ਵਿਰੁੱਧ ਪਟੀਸ਼ਨ ਦਾਇਰ
Supreme Court News: ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਅਗਲੇ ਹੀ ਦਿਨ ਉਨ੍ਹਾਂ ਨੂੰ ਲੋਕ ਸਭਾ ਮੈਂਬਰੀ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਹੁਣ ਸ਼ਨਿੱਚਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।
Supreme Court News: ਮੋਦੀ ਸਰਨੇਮ 'ਤੇ ਮਾਣਹਾਨੀ ਦੇ ਮਾਮਲੇ 'ਚ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਅਗਲੇ ਹੀ ਦਿਨ ਉਨ੍ਹਾਂ ਨੂੰ ਲੋਕ ਸਭਾ ਮੈਂਬਰੀ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਹੁਣ ਸ਼ਨਿੱਚਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਦੋਸ਼ੀ ਪਾਏ ਜਾਣ ਤੋਂ ਬਾਅਦ ਵਿਧਾਨਕ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਆਪ ਅਯੋਗ ਨਹੀਂ ਠਹਿਰਾਇਆ ਜਾਣਾ ਚਾਹੀਦਾ ਹੈ।
ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 8(3) ਦੀ ਸੰਵਿਧਾਨਕ ਮਾਨਤਾ ਨੂੰ ਚੁਣੌਤੀ ਦਿੱਤੀ ਗਈ ਹੈ, ਜੋ ਕਿਸੇ ਵੀ ਮਾਮਲੇ ਵਿੱਚ ਅਦਾਲਤ ਦੁਆਰਾ ਦੋਸ਼ੀ ਪਾਏ ਜਾਣ 'ਤੇ ਵਿਧਾਨ ਸਭਾ ਦੇ ਪ੍ਰਤੀਨਿਧੀ ਨੂੰ ਆਪਣੇ ਆਪ ਹੀ ਅਯੋਗ ਕਰ ਦਿੰਦਾ ਹੈ। ਕਾਬਿਲੇਗੌਰ ਹੈ ਕਿ ਸੂਰਤ ਕੋਰਟ ਦੇ ਫੈਸਲੇ ਮਗਰੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਦਰਅਸਲ ਲੋਕ ਪ੍ਰਤੀਨਿਧਤਾ ਐਕਟ ਅਨੁਸਾਰ ਜੇਕਰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਸੇ ਵੀ ਮਾਮਲੇ ਵਿੱਚ 2 ਸਾਲ ਤੋਂ ਵੱਧ ਦੀ ਸਜ਼ਾ ਹੋਈ ਹੈ ਤਾਂ ਉਨ੍ਹਾਂ ਦੀ ਮੈਂਬਰਸ਼ਿਪ (ਸੰਸਦ ਅਤੇ ਵਿਧਾਨ ਸਭਾ ਤੋਂ) ਰੱਦ ਕਰ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਸਜ਼ਾ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਉਹ ਛੇ ਸਾਲ ਲਈ ਚੋਣ ਲੜਨ ਦੇ ਵੀ ਅਯੋਗ ਹਨ।
ਇਹ ਵੀ ਪੜ੍ਹੋ : Harjot Bains Wedding News: ਹਰਜੋਤ ਬੈਂਸ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਅੱਜ ਕਰਨਗੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ
ਹਾਲਾਂਕਿ ਰਾਹੁਲ ਲਈ ਆਪਣੀ ਮੈਂਬਰਸ਼ਿਪ ਬਰਕਰਾਰ ਰੱਖਣ ਦੇ ਸਾਰੇ ਰਸਤੇ ਬੰਦ ਨਹੀਂ ਹੋਏ ਹਨ। ਉਹ ਇਸ ਮਾਮਲੇ ਨੂੰ ਹਾਈ ਕੋਰਟ 'ਚ ਚੁਣੌਤੀ ਦੇ ਸਕਦੇ ਹਨ, ਜਿੱਥੇ ਸੂਰਤ ਸੈਸ਼ਨ ਕੋਰਟ ਦੇ ਫੈਸਲੇ 'ਤੇ ਰੋਕ ਲੱਗਣ 'ਤੇ ਮੈਂਬਰਸ਼ਿਪ ਬਚ ਸਕਦੀ ਹੈ। ਜੇਕਰ ਹਾਈ ਕੋਰਟ ਨੇ ਸਟੇਅ ਨਾ ਦਿੱਤਾ ਤਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ। ਅਜਿਹੇ 'ਚ ਜੇਕਰ ਸੁਪਰੀਮ ਕੋਰਟ ਵੱਲੋਂ ਸਟੇਅ ਵੀ ਦਿੱਤੀ ਜਾਂਦੀ ਹੈ ਤਾਂ ਵੀ ਉਸ ਦੀ ਮੈਂਬਰਸ਼ਿਪ ਬਚ ਸਕਦੀ ਹੈ ਪਰ ਜੇਕਰ ਉਨ੍ਹਾਂ ਨੂੰ ਉਪਰਲੀ ਅਦਾਲਤ ਤੋਂ ਰਾਹਤ ਨਹੀਂ ਮਿਲਦੀ ਤਾਂ ਰਾਹੁਲ ਗਾਂਧੀ 6 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ।
ਇਹ ਵੀ ਪੜ੍ਹੋ : Amritpal Singh Update: ਕੀ ਅੰਮ੍ਰਿਤਪਾਲ ਸਿੰਘ ਭੱਜ ਸਕਦਾ ਹੈ ਵਿਦੇਸ਼? ਪਰਿਵਾਰ ਨੇ ਗਾਇਬ ਕੀਤਾ ਪਾਸਪੋਰਟ