Navjot Singh Sidhu News: ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਪਿੱਛੋਂ ਪੰਜਾਬ ਕਾਂਗਰਸ ਇਕਾਈ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪਹਿਲੀ ਵਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਢੇਰਾ ਨੂੰ ਮਿਲੇ। ਨਵਜੋਤ ਸਿੱਧੂ ਮੁਲਾਕਾਤ ਕਰਨ ਦੇ ਲਈ ਅੱਜ ਦਿੱਲੀ ਪਹੁੰਚੇ ਸਨ। ਇਸ ਮੁਲਾਕਾਤ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਕਾਫੀ ਤੇਜ਼ ਹੋ ਗਈ ਹੈ।


COMMERCIAL BREAK
SCROLL TO CONTINUE READING

ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਪਰ ਇਸ ਮੀਟਿੰਗ ਨੂੰ ਲੈ ਕੇ ਤਸਵੀਰ ਸਾਂਝੀ ਕੀਤੀ। ਸਿੱਧੂ ਨੇ ਨਾਲ ਹੀ ਲਿਖਿਆ ਕਿ ‘ਅੱਜ ਨਵੀਂ ਦਿੱਲੀ ’ਚ ਮੇਰੇ ਮੈਂਟੋਰ ਰਾਹੁਲ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਯੰਕਾ ਗਾਂਧੀ ਨੂੰ ਮਿਲਿਆ। ਉਨ੍ਹਾਂ ਨਾਲ ਹੀ ਲਿਖਿਆ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬੰਦ ਕਰ ਸਕਦੇ ਹੋ ਪਰ ਪੰਜਾਬ ਤੇ ਮੇਰੇ ਨੇਤਾਵਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਤੇ ਨਾ ਹੀ ਇੱਕ ਇੰਚ ਪਿੱਛੇ ਹਟੇਗੀ !!’’


ਇਹ ਵੀ ਪੜ੍ਹੋ : Punjab Corona News: ਪੰਜਾਬ 'ਚ ਮੁੜ ਵਧੇ ਕੋਰੋਨਾ ਦੇ ਆਂਕੜੇ, ਇੱਕ ਦਿਨ 'ਚ 100 ਕੇਸ ਆਏ ਸਾਹਮਣੇ


ਕਾਬਿਲੇਗੌਰ ਹੈ ਕਿ ਪਟਿਆਲਾ ਵਿੱਚ ਵਾਪਰੇ ਰੋਡਰੇਜ ਕੇਸ ਵਿੱਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਪਿੱਛੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬੀਤੇ ਦਿਨ ਬਾਹਰ ਆਏ ਸਨ। ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਮਰਹੂਮ ਸਿੱਧੂ ਮੂਸੇਵਾਲਾ ਦੇ ਪਿੰਡ ਗਏ। ਉਥੇ ਉਨ੍ਹਾਂ ਨੇ ਸਰਕਾਰਾਂ ਉੇਤੇ ਨਿਸ਼ਾਨਾ ਵਿੰਨ੍ਹਿਆ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲਣ ਗਏ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸਰਕਾਰ 'ਤੇ ਕਈ ਨਿਸ਼ਾਨੇ ਸਾਧੇ ਤੇ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਚੁੱਕੇ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵੀ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੀ ਖ਼ਬਰ ਸਾਹਮਣੇ ਆਈ ਸੀ। ਉਮੀਦ ਕੀਤੀ ਜਾ ਰਹੀ ਸੀ ਕਿ ਸਿੱਧੂ ਦੀ ਗਿਣਤੀ ਉਨ੍ਹਾਂ 50 ਕੈਦੀਆਂ 'ਚ ਵੀ ਹੋ ਸਕਦੀ ਹੈ, ਜਿਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਵਿਸ਼ੇਸ਼ ਛੋਟ ਦਿੱਤੀ ਗਈ ਹੈ ਪਰ ਅਜਿਹਾ ਨਾ ਹੋ ਸਕਿਆ। ਇਸ ਤੋਂ ਬਾਅਦ ਬੀਤੇ ਦਿਨ ਨਵਜੋਤ ਸਿੱਧੂ ਨੂੰ ਰਿਹਾਅ ਕੀਤਾ ਗਿਆ।


ਇਹ ਵੀ ਪੜ੍ਹੋ : Essential Medicines Price: ਦਵਾਈਆਂ ਦੇ ਮਹਿੰਗੇ ਬਿੱਲ ਤੋਂ ਮਰੀਜ਼ਾਂ ਨੂੰ ਮਿਲੇਗੀ ਵੱਡੀ ਰਾਹਤ, 651 ਦਵਾਈਆਂ ਦੇ ਘਟੇ ਰੇਟ