Sidhu Moosewala Murder Case News: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਗਰੋਂ ਪੰਜਾਬ ਪੁਲਿਸ ਵਿੱਚ ਹਿੱਲਜੁਲ ਸ਼ੁਰੂ ਹੁੰਦੀ ਨਜ਼ਰ ਆ ਰਹੀ ਹੈ। ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦਾ ਇਕਬਾਲ ਨਿੱਜੀ ਚੈਨਲ ਉੁਪਰ ਕਰਨ ਮਗਰੋਂ ਅੱਜ ਅਚਾਨਕ ਕਤਲ ਕਾਂਡ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਮੁਖੀ ਜਸਕਰਨ ਸਿੰਘ ਮੂਸੇਵਾਲਾ ਦੇ ਘਰ ਪੁੱਜੇ। ਉਨ੍ਹਾਂ ਨਾਲ ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਵੀ ਮੌਜੂਦ ਸਨ।


COMMERCIAL BREAK
SCROLL TO CONTINUE READING

ਪਤਾ ਲੱਗਾ ਕਿ ਸਿਟ ਮੁਖੀ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ ਲਈ ਹੋ ਰਹੇ ਸਰਕਾਰੀ ਤੇ ਪੰਜਾਬ ਪੁਲਿਸ ਯਤਨਾਂ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਦਿੱਤੀ ਗਏ ਚੈਨਲ ਨੂੰ ਇੰਟਰਵਿਊ ਨੂੰ ਪੰਜਾਬ ਤੋਂ ਬਾਹਰ ਰਾਜਸਥਾਨ ਦੀ ਕਿਸੇ ਜੇਲ੍ਹ ਦੀ ਦੱਸੀ ਹੈ। ਉਨ੍ਹਾਂ ਕਿਹਾ ਕਿ ਇਹ ਬਠਿੰਡਾ ਜੇਲ੍ਹ ’ਚੋਂ ਨਹੀਂ ਦਿੱਤਾ ਗਿਆ।


ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਠਿੰਡਾ ਜੇਲ੍ਹ ਤੋਂ ਪੜਤਾਲ ਕੀਤੀ ਹੈ। ਉੱਥੋਂ ਕੋਈ ਰਿਕਾਰਡਿੰਗ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਜਲਦ ਇਨਸਾਫ ਮਿਲੇਗਾ। ਪਤਾ ਲੱਗਾ  ਕਿ ਟੀਮ ਨੇ ਮੂਸੇਵਾਲਾ ਪਰਿਵਾਰ ਵੱਲੋਂ 19 ਮਾਰਚ ਨੂੰ ਮਰਹੂਮ ਪੰਜਾਬੀ ਗਾਇਕ ਦੀ ਮਨਾਈ ਜਾ ਰਹੀ ਪਹਿਲੀ ਬਰਸੀ ਸਬੰਧੀ ਸੁਰੱਖਿਆ ਨੂੰ ਲੈ ਕੇ ਗੱਲਬਾਤ ਕੀਤੀ ਹੈ। ਇਹ ਬਰਸੀ ਮਾਨਸਾ ਦੀ ਆਧੁਨਿਕ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ।


ਇਹ ਵੀ ਪੜ੍ਹੋ : Lawrence Bishnoi On Salman Khan: ਸਲਮਾਨ ਖਾਨ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੇ ਆਖੀ ਵੱਡੀ ਗੱਲ! ਸੁਣ ਕੇ ਉੱਡ ਜਾਣਗੇ ਹੋਸ਼


ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਬੀਤੇ ਦਿਨ ਇੱਕ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਨਸਨੀਖੇਜ ਖੁਲਾਸੇ ਕੀਤੇ ਹਨ। ਕਾਬਿਲੇਗੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਮਾਪੇ ਅਜੇ ਵੀ ਆਪਣੇ ਪੁੱਤਰ ਲਈ ਇਨਸਾਫ ਦੀ ਲੜਾਈ ਲੜ ਰਹੇ ਹਨ।


ਇਹ ਵੀ ਪੜ੍ਹੋ: Honey Singh Documentary Film News: ਹਨੀ ਸਿੰਘ ਦੀ ਜ਼ਿੰਦਗੀ 'ਤੇ ਦਸਤਾਵੇਜ਼ੀ ਫਿਲਮ ਬਣਾਏਗੀ ਗੁਨੀਤ ਮੋਂਗਾ, ਨੈਟਫਿਲਕਸ ਦਾ ਮਿਲਿਆ ਸਾਥ