ਕਿਸਾਨਾਂ ਨਾਲ ਗੱਲਬਾਤ ਨੂੰ ਲੈਕੇ ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ

ਖੇਤੀਬਾੜੀ ਮੰਤਰੀ ਨੇ ਕਿਹਾ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ, ਅਕਾਲੀ ਦਲ ਨਾਲ ਗਠਜੋੜ ਤੋੜਨ ਦਾ ਨੁਕਸਾਨ ਹੋਇਆ 

 ਕਿਸਾਨਾਂ ਨਾਲ ਗੱਲਬਾਤ ਨੂੰ ਲੈਕੇ ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ
ਖੇਤੀਬਾੜੀ ਮੰਤਰੀ ਨੇ ਕਿਹਾ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ, ਅਕਾਲੀ ਦਲ ਨਾਲ ਗਠਜੋੜ ਤੋੜਨ ਦਾ ਨੁਕਸਾਨ ਹੋਇਆ

ਦਿੱਲੀ :  ਨਗਰ ਨਿਗਮ ਚੋਣਾਂ ਵਿੱਚ ਅਕਾਲੀ ਦਲ ਦੇ ਨਾਲ ਬੀਜੇਪੀ ਦੀ ਵੀ ਵੱਡੀ ਹਾਰ ਹੋਈ ਹੈ ਉਸ ਤੋਂ ਬਾਅਦ ਕਿਸਾਨਾਂ ਨਾਲ ਗੱਲਬਾਤ ਨੂੰ ਲੈਕੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਵੱਡਾ ਬਿਆਨ ਆਇਆ ਹੈ, ਉਨ੍ਹਾਂ ਨੇ ਕਿਹਾ ਸਰਕਾਰ ਕਿਸਾਨਾਂ ਨਾਲ ਗੱਲਬਾਤ ਦੇ ਲਈ ਤਿਆਰ ਹੈ, ਸਿਰਫ਼ ਇੰਨਾਂ ਹੀ ਨਹੀਂ ਤੋਮਰ ਨੇ ਨਿਗਮ ਚੋਣਾਂ ਵਿੱਚ ਬੀਜੇਪੀ ਦੀ ਹਾਰ 'ਤੇ ਵੀ ਵੱਡਾ ਬਿਆਨ ਦਿੱਤਾ ਹੈ, ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਲੈਕੇ ਬਿਆਨ ਜਾਰੀ ਕਰ ਚੁੱਕੇ ਨੇ

ਪੰਜਾਬ ਵਿੱਚ ਬੀਜੇਪੀ ਦੀ ਹਾਰ 'ਤੇ ਤੋਮਰ ਦਾ ਬਿਆਨ

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਅਕਾਲੀ ਦਲ ਦੇ ਨਾਲ ਸਿਆਸੀ ਗਠਜੋੜ ਟੁੱਟਣ ਦੀ ਵਜ੍ਹਾਂ ਕਰਕੇ ਬੀਜੇਪੀ ਨੂੰ ਕਾਫ਼ੀ ਨੁਕਸਾਨ ਹੋਇਆ ਹੈ,ਬੁੱਧਵਾਰ ਨੂੰ ਆਏ ਨਤੀਜਿਆਂ ਵਿੱਚ ਕਈ ਥਾਵਾਂ 'ਤੇ ਬੀਜੇਪੀ ਨੂੰ ਇੱਕ ਵੀ ਵੋਟ ਨਹੀਂ ਮਿਲਿਆ ਸੀ, ਸਿਰਫ਼ ਪਠਾਨਕੋਟ ਵਿੱਚ ਹੀ ਪਾਰਟੀ ਦੇ 11 ਕੌਂਸਲਰ ਜਿੱਤ ਸਕੇ ਸਨ, ਬਾਕੀ ਹੋਰ ਥਾਵਾਂ 'ਤੇ 1 ਜਾਂ ਫਿਰ 2 ਕੌਂਸਲ ਹੀ ਜਿੱਤ ਸਕੇ 

ਪੰਜਾਬ ਵਿੱਚ ਨਿਗਮ ਚੋਣਾਂ ਦੇ ਨਤੀਜੇ

 ਨਤੀਜਿਆਂ ਮੁਤਾਬਕ ਕਾਂਗਰਸ ਨੇ 1815 ਵਾਰਡਾਂ (ਮਿਊਂਸਪਲ ਕੌਂਸਲਾਂ) ਵਿੱਚੋਂ 1199 ਅਤੇ ਨਗਰ ਨਿਗਮਾਂ ਦੀਆਂ 350 ਸੀਟਾਂ ਵਿੱਚੋਂ 281  'ਤੇ ਜਿੱਤ ਹਾਸਲ ਕੀਤੀ ਹੈ ਜਦੋਕਿ ਅਕਾਲੀ ਦਲ ਨੂੰ ਮਿਊਂਸਪਲ ਕੌਂਸਲਾਂ ਵਿੱਚ 289 ਅਤੇ ਨਗਰ ਨਿਗਮਾਂ ਵਿੱਚ 33 ਸੀਟਾਂ ਹਾਸਲ ਹੋਇਆ, 2015 ਦੀਆਂ 356 ਸੀਟਾਂ ਦੇ ਮੁਕਾਬਲੇ ਕਾਂਗਰਸ ਨੇ ਹੁਣ 1480 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।