ਅਕਾਲੀਆਂ ਨੇ ਕਿਸਾਨੀ ਵਿਰੋਧੀ ਆਰਡੀਨੈਂਸਾਂ ਦੇ ਹੱਕ 'ਚ ਭੁਗਤ ਕੇ ਪੰਜਾਬ ਦੇ ਹਿਤ ਵੇਚੇ-CM ਕੈਪਟਨ
Advertisement

ਅਕਾਲੀਆਂ ਨੇ ਕਿਸਾਨੀ ਵਿਰੋਧੀ ਆਰਡੀਨੈਂਸਾਂ ਦੇ ਹੱਕ 'ਚ ਭੁਗਤ ਕੇ ਪੰਜਾਬ ਦੇ ਹਿਤ ਵੇਚੇ-CM ਕੈਪਟਨ

ਆਰਡੀਨੈਂਸਾਂ ਵਿਰੁੱਧ ਕੇਂਦਰ ਨਾਲ ਲੜਾਈ ਲੜਾਂਗਾ-ਮੁੱਖ ਮੰਤਰੀ ਵੱਲੋਂ ਐਲਾਨ

ਆਰਡੀਨੈਂਸਾਂ ਵਿਰੁੱਧ ਕੇਂਦਰ ਨਾਲ ਲੜਾਈ ਲੜਾਂਗਾ-ਮੁੱਖ ਮੰਤਰੀ ਵੱਲੋਂ ਐਲਾਨ

ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਕਾਲ ਦੌਰਾਨ ਕੇਂਦਰ ਦੇ ਖੇਤੀਬਾੜੀ ਆਰਡੀਨੈਂਸਾਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਆਹਮੋ-ਸਾਹਮਣੇ ਖੜਾਂ ਕਰ ਦਿੱਤਾ ਹੈ,ਸੋਸ਼ਲ ਮੀਡੀਆ ਦੇ ਜ਼ਰੀਏ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀਆਂ ਦਿੱਤੀਆਂ ਜਾ ਰਹੀਆਂ ਨੇ ਤਾਂ ਸਿਆਸੀ ਪੱਧਰ 'ਤੇ ਦੋਵਾਂ ਪਾਰਟੀਆਂ ਵੱਲੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ 'ਤੇ ਅਕਾਲੀ ਦਲ ਦੇ ਸਟੈਂਡ ਨੂੰ ਲੈਕੇ ਇੱਕ ਵਾਰ ਮੁੜ ਤੋਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਘੇਰਿਆ ਹੈ,ਉਨ੍ਹਾਂ ਕਿਹਾ ਅਕਾਲੀਆਂ ਨੇ ਸੂਬੇ ਦੀ ਕਿਸਾਨੀ ਨੂੰ ਤਬਾਹ ਕਰ ਦੇਣ ਵਾਲੇ ਕਿਸਾਨ ਵਿਰੋਧੀ ਆਰਡੀਨੈਂਸਾਂ ਪ੍ਰਤੀ ਹਾਮੀ ਭਰ ਕੇ ਪੰਜਾਬ ਦੇ ਹਿਤ ਵੇਚ ਦਿੱਤੇ ਹਨ, ਮੁੱਖ ਮੰਤਰੀ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਉਹ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਰਬ ਪਾਰਟੀ ਵਫ਼ਦ ਦੇ ਮਿਲਣ ਲਈ ਸਮਾਂ ਮੰਗਣਗੇ, ਉਨ੍ਹਾਂ ਦੱਸਿਆ ਕਿ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਸੀ, ਉਧਰ ਅਕਾਲੀ ਦਲ ਪਹਿਲਾਂ ਹੀ ਸਾਫ਼ ਕਰ ਚੁੱਕਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਗ਼ਲਤ ਜਾਣਕਾਰੀ ਦੇ ਰਹੇ, ਉਨ੍ਹਾਂ ਕਿਹਾ ਕੇਂਦਰ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ MSP ਨੂੰ ਬੰਦ ਨਹੀਂ ਕੀਤਾ ਜਾਵੇਗਾ,ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਮੰਡੀਆਂ ਨੂੰ ਲੈਕੇ ਲਿਆਏ ਗਏ ਬਿੱਲ 'ਤੇ ਵੀ ਕਈ ਵਾਰ ਸਵਾਲ ਚੁੱਕੇ  ਨੇ, ਉਨ੍ਹਾਂ ਨੇ ਕਿਹਾ ਸੀ ਕਿ ਇਹ ਬਿੱਲ ਕੇਂਦਰ ਦੀ ਤਰਜ਼ 'ਤੇ ਲਿਆਏ ਗਏ ਸਨ ਅਤੇ ਹੁਣ ਕਿਉਂ ਆਖ਼ਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ 'ਤੇ ਇਤਰਾਜ਼ ਚੁੱਕ ਰਹੇ ਨੇ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਹੋਏ  ਸਾਵਧਾਨ ਕਰਦੇ ਹੋਏ ਕਿਹਾ , ‘‘ਸੁਖਬੀਰ ਬਾਦਲ ਜਾਂ ਭਾਜਪਾ  ਭਾਵੇਂ ਕੁਝ ਵੀ ਕਹੀ ਜਾਣ, ਜੇਕਰ ਇਕ ਵਾਰ ਆਰਡੀਨੈਂਸ ਪਾਸ ਹੋ ਗਏ ਤਾਂ ਕੇਂਦਰ ਸਰਕਾਰ ਵੱਲੋਂ ਆਪਣੇ ਅਗਲੇ ਕਦਮ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦੇ ਨਾਲ-ਨਾਲ ਐਫ.ਸੀ.ਆਈ. ਨੂੰ ਵੀ ਤੋੜ ਦਿੱਤਾ ਜਾਵੇਗਾ।’’ ਉਨਾਂ ਕਿਹਾ,‘‘ਤੁਸੀਂ ਆਪ ਇਸ ਦੀ ਕਲਪਨਾ ਕਰ ਸਕਦੇ ਹੋ ਕਿ ਜੇਕਰ ਇਹ ਸਭ ਕੁਝ ਹਕੀਕਤ ਵਿੱਚ ਬਦਲ ਗਿਆ ਤਾਂ ਪੰਜਾਬ ਦੇ ਕਿਸਾਨਾਂ ਨਾਲ ਕੀ ਵਾਪਰੇਗਾ।’’ ਉਨਾਂ ਕਿਹਾ ਕਿ ਜੇਕਰ ਇਹ ਆਰਡੀਨੈਂਸ ਕਾਨੂੰਨੀ ਰੂਪ ਵਿੱਚ ਲਾਗੂ ਹੋ ਗਏ ਤਾਂ ਖਰੀਦ ਪ੍ਰਿਆ ਖਤਮ ਹੋ ਜਾਵੇਗੀ ਅਤੇ ਮੰਡੀਆਂ ਦਾ ਵੀ ਅੰਤ ਹੋ ਜਾਵੇਗਾ,ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਸਿਰਫ ਆਪਣੇ ਸਿਆਸੀ ਮੁਫ਼ਾਦ ਪਾਲਣ ਵਿੱਚ ਦਿਲਚਸਪੀ ਹੈ ਅਤੇ ਹਰਮਿਸਰਤ ਬਾਦਲ ਨੂੰ ਕੇਂਦਰੀ ਕੈਬਨਿਟ ਵਿੱਚ ਆਪਣੀ ਕੁਰਸੀ ਬਚਾਉਣ ਦਾ ਫਿਕਰ ਲੱਗਾ ਰਹਿੰਦਾ ਹੈ, ਉਨਾਂ ਕਿਹਾ ਕਿ ਅਸਲ ਵਿੱਚ ਬਾਦਲ ਕਿਸੇ ਵੀ ਕੀਮਤ ’ਤੇ ਪੰਜਾਬ ਵਿੱਚ ਗੱਠਜੋੜ ਬਚਾਉਣ ਲਈ ਭਾਜਪਾ ਨੂੰ ਖੁਸ਼ ਕਰਨ ਵਿੱਚ ਲੱਗੇ ਹਨ

ਮੁੱਖ ਮੰਤਰੀ ਨੇ ਕਿਹਾ,‘‘ਅਕਾਲੀਆਂ ਨੂੰ ਆਪਣੇ ਸਿਆਸੀ ਹਿੱਤਾਂ ਨਾਲ ਹੀ ਸਰੋਕਾਰ ਹੈ ਸੁਖਬੀਰ ਚਾਹੁੰਦਾ ਨੇ ਕਿ ਉਨ੍ਹਾਂ ਦੀ ਪਤਨੀ ਕੇਂਦਰੀ ਕੈਬਨਿਟ ਵਿੱਚ ਬੈਠੀ ਰਹੇ ਜਦਕਿ ਉਹ ਆਪ ਪ੍ਰਧਾਨ ਬਣਿਆ ਰਹੇ, ਉਹ ਪੰਜਾਬ ਬਾਰੇ ਨਹੀਂ ਸੋਚਦੇ ਸਗੋਂ ਉਨਾਂ ਉਪਰ ਨਿੱਜਵਾਦ ਭਾਰੂ ਹੈ।’’ ਉਨਾਂ ਕਿਹਾ ਕਿ ਇਤਿਹਾਸ ਵੀ ਇਸ ਤੱਥ ਦੀ ਗਵਾਹੀ ਭਰਦਾ ਹੈ,ਪੰਜਾਬ ਅਤੇ ਇਸ ਦੇ ਹਿੱਤਾਂ ਨੂੰ ਬਚਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ 100 ਫੀਸਦੀ ਪੰਜਾਬ ਤੇ ਕਿਸਾਨ ਵਿਰੋਧੀ ਹਨ ਅਤੇ ਭਾਜਪਾ ਅਤੇ ਅਕਾਲੀਆਂ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀ ਵੀ ਇਸੇ ਨੁਕਤੇ ’ਤੇ ਸਹਿਮਤੀ ਪ੍ਰਗਟਾ ਚੁੱਕੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਹਾਲ ਹੀ ਵਿੱਚ ਮਿਲੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਵੀ ਇਨਾਂ ਆਰਡੀਨੈਂਸਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਸੀ

 

 

 

Trending news