ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਪਟੜੀਆਂ 'ਤੇ ਲਾਏ ਮੋਰਚੇ

ਕਿਸਾਨ ਟਰੈਕ 'ਤੇ ਬੈਠ ਕੇ ਲਗਾਤਾਰ ਕੇਂਦਰ ਸਰਕਾਰ ਅਤੇ ਖੇਤੀ ਬਿਲਾਂ ਦਾ ਵਿਰੋਧ ਕਰ ਰਹੇ ਹਨ।

ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਪਟੜੀਆਂ 'ਤੇ ਲਾਏ ਮੋਰਚੇ
ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਪਟੜੀਆਂ 'ਤੇ ਲਾਏ ਮੋਰਚੇ

ਅਨਮੋਲ ਗੁਲਾਟੀ/ ਸ੍ਰੀ ਅੰਮ੍ਰਿਤਸਰ ਸਾਹਿਬ: ਖੇਤੀ ਬਿੱਲਾਂ ਦੇ ਵਿਰੋਧ ਵਿਚ ਪੰਜਾਬ ‘ਚ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ ਤੇ ਅੱਜ ਕਿਸਾਨਾਂ ਵੱਲੋਂ 24 ਤੋਂ 26 ਤਾਰੀਕ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦੇਵੀਦਾਸਪੁਰਾ 'ਚ ਰੇਲਵੇ ਟਰੈਕ ਰੋਕ ਲਿਆ ਗਿਆ ਹੈ। ਕਿਸਾਨ ਟਰੈਕ 'ਤੇ ਬੈਠ ਕੇ ਲਗਾਤਾਰ ਕੇਂਦਰ ਸਰਕਾਰ ਅਤੇ ਖੇਤੀ ਬਿਲਾਂ ਦਾ ਵਿਰੋਧ ਕਰ ਰਹੇ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਖੇਤੀ ਆਰਡੀਨੈਂਸ ਰੱਦ ਕਰੇ ਤੇ ਉਹ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੇ। ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਸਿਆਸਤ ਕਰ ਰਹੀਆਂ ਹਨ, ਕੋਈ ਵੀ ਉਹਨਾਂ ਦਾ ਸਾਥ ਨਹੀਂ ਦੇ ਰਹੇ। 

ਇਸ ਤੋਂ ਇਲਾਵਾ ਕਿਸਾਨਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੋਰ ਇਲਾਕਿਆਂ 'ਚ ਵੀ ਰੇਲਵੇ ਟਰੈਕ ਰੋਕ ਲਏ ਹਨ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉਧਰ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਫ਼ਿਰੋਜ਼ਪੁਰ ਰੇਲ ਮੰਡਲ ਦੀਆਂ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੀਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਅੰਦਰ 48 ਘੰਟਿਆਂ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਖੇਤੀ ਬਿੱਲਾਂ ਦੇ ਵਿਰੋਧ 'ਚ ਸੂਬੇ ਅੰਦਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਤੇ ਇਹਨਾਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। 

Watch Live Tv-