ਕਿਸਾਨਾਂ ਦੇ ਪ੍ਰਦਰਸ਼ਨ ਦੀ ਸਫਲਤਾ ਲਈ ਸ੍ਰੀ ਅਕਾਲ ਤਖ਼ਤ ਅਰਦਾਸ,SGPC ਵੱਲੋਂ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ
Advertisement

ਕਿਸਾਨਾਂ ਦੇ ਪ੍ਰਦਰਸ਼ਨ ਦੀ ਸਫਲਤਾ ਲਈ ਸ੍ਰੀ ਅਕਾਲ ਤਖ਼ਤ ਅਰਦਾਸ,SGPC ਵੱਲੋਂ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ

SGPC ਵੱਲੋਂ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਲੰਗਰ ਦੀ ਸੇਵਾ ਕੀਤੀ ਜਾਵੇਗੀ

SGPC ਵੱਲੋਂ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਲੰਗਰ ਦੀ ਸੇਵਾ ਕੀਤੀ ਜਾਵੇਗੀ

 ਅਨਮੋਲ ਗੁਲਾਟੀ/ਅੰਮ੍ਰਿਤਸਰ : ਖੇਤੀ ਕਾਨੂੰਨ ਖਿਲਾਫ਼ ਕਿਸਾਨ ਦਿੱਲੀ ਵਲ ਵਧ ਰਹੇ ਨੇ ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸਰਹੱਦ 'ਤੇ ਹੀ ਰੋਕ ਦਿੱਤਾ ਗਿਆ ਹੈ ਜਿਸ ਦੀ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰੰਘ ਲੋਂਗੋਵਾਲ ਨੇ  ਨਿਖੇਦੀ ਕੀਤੀ ਹੈ, ਸਿਰਫ਼ ਇੰਨਾਂ ਹੀ ਨਹੀਂ SGPC ਨੇ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੇ ਪ੍ਰਦਰਸ਼ਨ ਨੂੰ ਪੂਰੀ ਹਿਮਾਇਤ ਦਿੱਤੀ ਜਾਵੇਗੀ ਇਸ ਦੇ ਲਈ ਥਾਂ-ਥਾਂ ਤੇ ਲੰਗਰ ਲਗਾਏ ਜਾਣਗੇ ਤਾਕੀ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਹੋੇਵੇ

ਕਿਸਾਨਾਂ ਦੇ ਲਈ ਸ੍ਰੀ ਅਕਾਲ ਤਖ਼ਤ 'ਤੇ ਅਰਦਾਸ
 
ਦਲ ਖ਼ਾਲਸਾ ਵੀ ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਹੈ, ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕਿਸਾਨਾਂ ਦੇ ਅੰਦੋਲਨ ਨੂੰ ਸਫ਼ਲ ਬਣਾਉਣ ਦੇ ਲਈ ਅਰਦਾਸ ਕੀਤੀ ਗਈ,ਉਨ੍ਹਾਂ ਕਿਹਾ ਜੇਕਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਸੇ ਥਾਂ 'ਤੇ ਧਰਨਾ ਦਿੱਤਾ ਜਾਵੇਗੀ
 
ਇਸ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਲ ਲਾਲ ਖਿਲਾਫ਼ ਸਖ਼ਤ ਬਿਆਨ ਜਾਰੀ ਕਰਦੇ ਹੋਏ ਕਿਹਾ ਸੀ ਕਿ ਬਾਰਡਰ ਸੀਲ ਕਰਕੇ ਹਰਿਆਣਾ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨ ਦੇ ਨੇ,ਸਿਰਫ਼ ਇੰਨਾਂ ਹੀ ਨਹੀਂ ਰਾਜੇਵਾਲ ਨੇ ਕਿਹਾ ਸੀ ਕਿ ਉਹ ਹੁਣ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਰਸਤੇ ਤੇ ਸ਼ਾਂਤੀ ਨਾਲ ਧਰਨਾ ਦੇਣਗੇ
 
ਇਸ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖ ਦੇ ਸੂਬੇ ਦੇ ਸਾਰੇ ਕਿਸਾਨ ਆਗੂਆਂ ਨੂੰ ਰਾਤੋ-ਰਾਤ ਹਿਰਾਸਤ ਵਿੱਚ ਲੈ ਲਿਆ ਸੀ

 

Trending news