ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਆਰਡੀਨੈਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਕੇਂਦਰ ਸਰਕਾਰ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਜਿਲ੍ਹੇ 'ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਕਿਸਾਨ ਵਿਰੋਧੀ ਇਹਨਾਂ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। 


COMMERCIAL BREAK
SCROLL TO CONTINUE READING

ਅਜਿਹੇ 'ਚ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕਰ ਦਿੱਤਾ ਹੈ ਕਿ 15 ਸਤੰਬਰ ਨੂੰ ਸੂਬੇ ਭਰ 'ਚ ਨੈਸ਼ਨਲ ਹਾਈਵੇਅ ਬੰਦ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ 15 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹਾਈਵੇਅ ਬੰਦ ਕੀਤੇ ਜਾਣਗੇ। 


ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਕਿਸਾਨ ਜਥੇਬੰਦੀਆਂ, ਆੜਤੀ ਐਸੋਸੀਏਸਨ ਅਤੇ ਲੇਬਰ ਐਸੋਸੀਏਸਨ ਕੇਂਦਰ ਸਰਕਾਰ ਖਿਲ਼ਾਫ ਹੱਲਾ ਬੋਲਣਗੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਇਹਨਾਂ ਆਰਡੀਨੈਂਸ ਦੇ ਜ਼ਰੀਏ ਕੇਂਦਰ ਸਰਕਾਰ MSP ਖਤਮ ਕਰ ਮੰਡੀ ਸਿਸਟਮ ਖਤਮ ਕਰਨ ਜਾ ਰਹੀ ਹੈ। 


Watch Live Tv-