ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਅਮਿਤ ਸ਼ਾਹ ਦੀ ਇਹ ਸ਼ਰਤ ਨਹੀਂ ਮਨਜ਼ੂਰ, CM ਕੈਪਟਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

ਭਾਰਤੀ ਕਿਸਾਨ ਯੂਨੀਅਨ ਉਗਰਾਹ ਦੇ ਪ੍ਰਧਾਨ ਨੂੰ ਗ੍ਰਹਿ ਅਮਿਤ ਸ਼ਾਹ ਦਾ ਫ਼ੋਨ ਆਇਆ ਸੀ ਕਿ ਉਹ ਬੁਰਾੜੀ ਮੈਦਾਨ ਤੇ ਅੰਦਲੋਨ ਨੂੰ ਸ਼ਿਫ਼ਟ ਕਰ ਦੇਣ ਪਰ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ 

ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਅਮਿਤ ਸ਼ਾਹ ਦੀ ਇਹ ਸ਼ਰਤ ਨਹੀਂ ਮਨਜ਼ੂਰ, CM ਕੈਪਟਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ
ਭਾਰਤੀ ਕਿਸਾਨ ਯੂਨੀਅਨ ਉਗਰਾਹ ਦੇ ਪ੍ਰਧਾਨ ਨੂੰ ਗ੍ਰਹਿ ਅਮਿਤ ਸ਼ਾਹ ਦਾ ਫ਼ੋਨ ਆਇਆ ਸੀ ਕਿ ਉਹ ਬੁਰਾੜੀ ਮੈਦਾਨ ਤੇ ਅੰਦਲੋਨ ਨੂੰ ਸ਼ਿਫ਼ਟ ਕਰ ਦੇਣ ਪਰ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ

ਕੀਰਤੀ ਪਾਲ/ਸੰਗਰੂਰ : ਕਿਸਾਨਾਂ ਨੇ ਦਿੱਲੀ ਦੀ ਸਰਹੱਦਾਂ 'ਤੇ ਡੇਰੇ ਲਾਏ ਹੋਏ ਨੇ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੂੰ ਝੁਕਨਾ ਪਿਆ,ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਕਿਹਾ ਜੇਕਰ ਕਿਸਾਨ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਸ਼ਿਫ਼ਤ ਹੋ ਜਾਂਦੇ ਨੇ ਤਾਂ ਉਹ  3 ਦਸੰਬਰ ਤੋਂ ਪਹਿਲਾਂ ਗੱਲਬਾਤ ਲਈ ਤਿਆਰ ਨੇ, ਗ੍ਰਹਿ ਮੰਤਰੀ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹ ਦੇ ਪ੍ਰਧਾਨ ਜੋਗਿੰਦਰ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਵੀ ਕੀਤੀ ਗਈ ਪਰ ਉਗਰਾਹ ਵੱਲੋਂ ਕੇਂਦਰ ਸਰਕਾਰ ਦੀ ਇਹ ਸ਼ਰਤ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ,ਕਿਸਾਨ ਯੂਨੀਅਨ ਇਸ ਵਜ੍ਹਾਂ ਨਾਲ ਬੁਰਾੜੀ ਦੇ ਮੈਦਾਨ ਵਿੱਚ ਆਪਣਾ ਅੰਦੋਲਨ ਸ਼ਿਫ਼ਤ ਕਰਨ ਤੋਂ ਇਨਕਾਰ ਕੀਤਾ  
 
ਕਿਸਾਨ ਇਸ ਵਜ੍ਹਾਂ ਨਾਲ ਬੁਰਾੜੀ ਨਹੀਂ ਜਾਣਾ ਚਾਉਂਦੇ
 
ਭਾਰਤੀ ਕਿਸਾਨ ਯੂਨੀਅਨ ਉਗਰਾਹ ਮੁਤਾਬਿਕ ਉਹ ਆਪਣਾ ਧਰਨਾ ਜੰਤਰ ਮੰਤਰ 'ਤੇ ਹੀ ਕਰਨਾ ਚਾਉਂਦੇ ਨੇ ਤਾਕੀ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣੇ, ਉਨ੍ਹਾਂ ਕਿਹਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫ਼ੋਨ ਕਰਕੇ ਉਨ੍ਹਾਂ ਨੂੰ ਬੁਰਾੜੀ ਵਿੱਚ ਸਾਰੇ ਇੰਤਜ਼ਾਮ ਕਰਨ ਦੀ ਗੱਲ ਕਹੀ ਸੀ ਅਤੇ ਜੰਤਰ-ਮੰਤਰ ਵਿੱਚ  ਸਿਰਫ਼ 2 ਹਜ਼ਾਰ ਲੋਕਾਂ ਦੀ ਥਾਂ ਹੋਣ ਦੀ ਵਜ੍ਹਾਂ ਕਰਕੇ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਸੀ, ਪਰ ਭਾਰਤੀ ਕਿਸਾਨ ਯੂਨੀਅਨ ਉਗਰਾਹ ਨੇ ਕੇਂਦਰ ਸਰਕਾਰ ਦੀ ਇਸ ਪੇਸ਼ਕਸ਼ ਨੂੰ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ

ਦਰਾਸਲ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੁਰਾੜੀ ਦਿੱਲੀ ਦੀ ਸਰਹੱਦ 'ਤੇ ਹੈ ਅਤੇ ਨਿਰੰਕਾਰੀ ਮੈਦਾਨ ਵਿੱਚ ਜੇਕਰ ਕਿਸਾਨ ਜਥੇਬੰਦੀਆਂ ਮਹੀਨਿਆਂ ਤੱਕ ਵੀ ਪ੍ਰਦਰਸ਼ਨ ਕਰਦੀਆਂ ਨੇ ਤਾਂ ਇਸ ਨਾਲ ਕੇਂਦਰ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ,ਟਰੈਫ਼ਿਕ ਦੀ ਕੋਈ ਪਰੇਸ਼ਾਨੀ ਨਹੀਂ ਆਵੇਗੀ ਜਿਸ ਦੀ ਵਜ੍ਹਾਂ ਕਰਕੇ ਸਰਕਾਰ ਉਨ੍ਹਾਂ ਦੀ ਮੰਗਾਂ 'ਤੇ ਕੋਈ ਧਿਆਨ ਨਹੀਂ ਦੇਵੇਗੀ,ਜਥੇਬੰਦੀਆਂ ਮੁਤਾਬਿਕ ਉਨ੍ਹਾਂ ਦਾ ਦਿੱਲੀ ਆਉਣ ਦਾ ਮਕਸਦ ਹੀ ਕੇਂਦਰ ਸਰਕਾਰ ਸਾਹਮਣੇ ਆਪਣੀ ਮੰਗਾਂ ਨੂੰ ਮਨਵਾਉਣਾ ਹੈ ਹੁਣ ਜੇਕਰ ਉਹ ਬੁਰਾੜੀ ਵਿੱਚ ਆਪਣੇ ਪ੍ਰਦਰਸ਼ਨ ਨੂੰ ਸ਼ਿਫ਼ਤ ਕਰਦੇ ਨੇ ਤਾਂ ਇਸ ਨਾਲ ਉਨ੍ਹਾਂ ਦੇ ਅੰਦੋਲਨ ਨੂੰ ਢਾਹ ਲੱਗੇਗੀ  

ਮੁੱਖ ਮੰਤਰੀ ਕੈਪਟਨ ਦੀ ਕਿਸਾਨਾਂ ਨੂੰ ਅਪੀਲ 

 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗ੍ਹਾ ਉਤੇ ਜਾਣ ਲਈ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਲਈ ਆਖਿਆ ਹੈ ਜਿਸ ਨਾਲ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੱਲਬਾਤ ਛੇਤੀ ਤੋਰਨ ਦਾ ਰਾਹ ਪੱਧਰਾ ਹੋਵੇਗਾ।

 ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕੀਤੀ ਪੇਸ਼ਕਸ਼ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ   ਸ਼ਾਹ ਨੇ 3 ਦਸੰਬਰ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਉਹਨਾਂ ਦਾ ਬਿਆਨ ਇਹ ਦਰਸਾਉਂਦਾ ਹੈ ਕਿ ਕੇਂਦਰ ਕਿਸਾਨਾਂ ਦਾ ਪੱਖ ਸੁਣਨ ਲਈ ਤਿਆਰ ਹੈ ਜੋ ਸਵਾਗਤਯੋਗ ਕਦਮ ਹੈ। ਉਹਨਾਂ ਨੇ ਖੇਤੀ ਕਾਨੂੰਨ ਦੇ ਮੁੱਦੇ ਉਤੇ ਪੈਦਾ ਹੋਈ ਖੜ੍ਹੋਤ ਤੋੜਨ ਲਈ ਗੱਲਬਾਤ ਨੂੰ ਹੀ ਇਕਮਾਤਰ ਹੱਲ ਦੱਸਿਆ।

 ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਹਰੇਕ ਸਮੱਸਿਆ ਅਤੇ ਮੰਗ ਉਤੇ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਰੋਸ ਪ੍ਰਦਰਸ਼ਨ ਲਈ ਨਿਰਧਾਰਤ ਜਗ੍ਹਾ ਉਤੇ ਸ਼ਿਫਟ ਹੋ ਜਾਣ ਤੋਂ ਅਗਲੇ ਦਿਨ ਹੀ ਗੱਲਬਾਤ ਕੀਤੀ ਜਾਵੇਗੀ ਤਾਂ ਇਸ ਸਬੰਧ ਵਿੱਚ ਕਿਸਾਨਾਂ ਲੀਡਰਾਂ ਨੂੰ ਵੀ ਅੱਗੇ ਵਧਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੋਵੇਂ ਧਿਰਾਂ ਵੱਲੋਂ ਆਹਮੋ-ਸਾਹਮਣੇ ਬੈਠ ਕੇ ਹੀ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ।

ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦਾ ਉਦੇਸ਼ ਰਾਜਮਾਰਗਾਂ ਨੂੰ ਬੰਦ ਕਰਨਾ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਨਹੀਂ ਸੀ ਬਲਕਿ ਉਨ੍ਹਾਂ ਦੀ ਗੱਲ ਸੁਣਨ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣਾ ਸੀ, ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬਿਨਾਂ ਕਿਸੇ ਦੇਰੀ ਦੇ  ਕੇਂਦਰ ਸਰਕਾਰ ਨੂੰ ਗੱਲਬਾਤ ਦੇ ਮੇਜ਼ `ਤੇ ਲਿਆ ਕੇ ਅੱਧੀ ਲੜਾਈ ਪਹਿਲਾਂ ਹੀ ਜਿੱਤ ਚੁੱਕੇ ਹਨ। ਇਨ੍ਹਾਂ ਹਾਲਤਾਂ ਵਿੱਚ, ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਸੱਦੇ ਨੂੰ ਸਵੀਕਾਰ ਕੇ ਕੇਂਦਰੀ ਕਾਨੂੰਨਾਂ ਦੁਆਰਾ ਪੈਦਾ ਹੋਏ ਸੰਕਟ ਨੂੰ ਸੁਲਝਾਉਣ ਲਈ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਨੇ ਦੁਹਰਾਇਆ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕੇਂਦਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ ਮਾਮਲੇ ਵਿੱਚ ਪੂਰਾ ਸਮਰਥਨ ਦੇਣ ਲਈ ਤਿਆਰ ਹਨ ਅਤੇ ਸਾਰਿਆਂ ਦੇ ਸਮੂਹਿਕ ਹਿੱਤ ਵਿਚ ਵਿਚੋਲਗੀ ਕਰਨ ਲਈ ਰਾਜੀ ਹਨ। ਉਨ੍ਹਾਂ ਕਿਹਾ ਕਿ ਸਮੱਸਿਆ ਦਾ ਜਲਦੀ ਹੱਲ ਕੱਢਣਾ ਪੰਜਾਬ ਅਤੇ ਹਰ ਪੰਜਾਬੀ ਦੇ ਹਿੱਤ ਵਿੱਚ ਹੈ।