Farmer News: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ
Advertisement
Article Detail0/zeephh/zeephh2045343

Farmer News: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ

Farmer News: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ਉੱਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ।

Farmer News: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ

Farmer News:(Rohit Bansal): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17,007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ਉੱਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Balwant Singh Rajoana News: SGPC ਵਾਪਿਸ ਲੈ ਸਕਦੀ ਹੈ ਰਾਜੋਆਣਾ ਦੀ ਰਹਿਮ ਅਪੀਲ

ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਦੇ ਲਈ ਲਈ ਪਰੇਰਿਤ ਕੀਤਾ ਜਾ ਗਿਆ ਸੀ। ਜਿਸ ਦੇ ਲਈ ਸਰਕਾਰ ਨੇ ਕਿਸਾਨਾਂ ਨੂੰ ਹੈਪੀ ਸੀਡਰ ਅਤੇ ਸੂਪਰ ਸੀਡਰ ਵਰਗੀਆਂ ਮਸ਼ੀਨਾਂ ਵੀ ਉਪਲਬੱਧ ਕਰਵਾਈਆ ਸਨ। 

ਇਹ ਵੀ ਪੜ੍ਹੋ: Ashirwad Scheme News: ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ  

 

Trending news