BKU ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੂੰ ਵੱਡਾ ਝਟਕਾ,ਪੰਜਾਬ ਦੀ ਜਥੇਬੰਦੀਆਂ ਨੇ ਮਾਨ ਖਿਲਾਫ਼ ਲਿਆ ਵੱਡਾ ਫ਼ੈਸਲਾ
Advertisement
Article Detail0/zeephh/zeephh828050

BKU ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੂੰ ਵੱਡਾ ਝਟਕਾ,ਪੰਜਾਬ ਦੀ ਜਥੇਬੰਦੀਆਂ ਨੇ ਮਾਨ ਖਿਲਾਫ਼ ਲਿਆ ਵੱਡਾ ਫ਼ੈਸਲਾ

 BKU ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਮਿਆਂਪੁਰ ਨੇ ਆਪਣੇ ਆਪ ਨੂੰ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀਆਂ ਤੋਂ ਵੱਖ ਕੀਤਾ

 BKU ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਮਿਆਂਪੁਰ ਨੇ ਆਪਣੇ ਆਪ ਨੂੰ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀਆਂ ਤੋਂ ਵੱਖ ਕੀਤਾ

ਹਰਪ੍ਰੀਤ ਸਿੰਘ/ਖੰਨਾ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਵੱਲੋਂ ਖੇਤੀ ਕਾਨੂੰਨ ਦੇ ਪੱਖ ਵਿੱਚ ਸਰਕਾਰ ਨੂੰ ਲਿਖੀ ਚਿੱਠੀ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਵੱਡਾ ਫ਼ੈਸਲਾ ਲਿਆ ਹੈ,ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ ਮਾਨ ਦੇ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਪ੍ਰੈਸਕਾਨਫਰੰਸ ਕਰਕੇ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਨਾਲ ਨਾਤਾ ਤੋੜ ਲਿਆ ਹੈ,ਉਨ੍ਹਾਂ ਇਲਜ਼ਾਮ ਲਗਾਇਆ ਹੈ ਕਿ ਮਾਨ ਨੇ ਬਿਨਾਂ ਉਨ੍ਹਾਂ ਕੋਲੋਂ ਪੁੱਛੇ ਸੁਪਰੀਮ ਕੋਰਟ ਦੀ ਕਮੇਟੀ ਦਾ ਹਿੱਸਾ ਬਣ ਗਏ ਸਨ ਹਾਲਾਂਕਿ ਭੁਪਿੰਦਰ ਸਿੰਘ ਮਾਨ  ਨੇ ਆਪਣੇ ਆਪ ਨੂੰ ਕਮੇਟੀ ਤੋਂ ਵੱਖ ਕਰ ਦਿੱਤਾ ਹੈ

ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੇ ਨੇ ਅਤੇ ਉਨ੍ਹਾਂ ਕਿਹਾ ਕਿ   ਖੇਤੀ ਕਾਨੂੰਨਾਂ ਵਿੱਚ ਸੋਧ ਦੇ ਹੱਕ ਵਿੱਚ ਨਹੀਂ ਬਲਕਿ ਇਹ ਕਾਨੂੰਨ  ਰੱਦ ਹੋਣੇ ਚਾਹੀਦੇ ਨੇ,ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੀ ਕਮੇਟੀ ਤੋਂ ਆਪਣਾ ਨਾਂ ਵਾਪਸ ਲੈਣ ਵੇਲੇ ਭੁਪਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ 

ਭੁਪਿੰਦਰ ਸਿੰਘ ਦਾ ਬਿਆਨ 

BKU ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਕਮੇਟੀ ਤੋਂ ਆਪਣਾ ਨਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ ਸੀ,ਉਨ੍ਹਾਂ ਕਿਹਾ ਸੀ ਕਿ ਮੇਰੇ ਕਮੇਟੀ ਵਿੱਚ ਹੋਣ ਦੀ ਵਜ੍ਹਾਂ ਕਰਕੇ ਕਈ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਨੇ ਸਵਾਲ ਚੁੱਕੇ ਨੇ ਇਸ ਲਈ ਉਹ ਕਮੇਟੀ ਦਾ ਹਿੱਸਾ ਨਹੀਂ ਹੋਣਾ ਚਾਉਂਦੇ ਨੇ, ਉਨ੍ਹਾਂ ਨੇ ਕਿਹਾ ਕਿ ਮੈਂ ਹਮੇਸ਼ਾ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਨਾਲ ਖੜਾਂ ਹਾਂ

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਮੇਟੀ ਦੇ ਮੈਂਬਰਾਂ 'ਤੇ ਸਵਾਲ ਚੁੱਕੇ ਸਨ,ਉਨ੍ਹਾਂ ਨੇ ਕਿਹਾ ਸੀ ਕਿ ਭੁਪਿੰਦਰ ਸਿੰਘ ਮਾਨ ਅਤੇ ਅਸ਼ੋਕ ਗੁਲਾਟੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਨੇ,ਸਿਰਫ਼ ਇੰਨਾਂ ਹੀ ਨਹੀਂ ਸੁਖਬੀਰ ਬਾਦਲ ਨੇ ਖੇਤੀ ਕਾਨੂੰਨ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ 'ਤੇ ਵੀ ਸਵਾਲ ਚੁੱਕੇ ਸਨ   

 

 

 

Trending news