ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਕੇਂਦਰ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼
Advertisement

ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ, ਕੇਂਦਰ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ। 

ਫਾਈਲ ਫੋਟੋ

ਵਿਨੋਦ ਲਾਂਬਾ/ ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਫਸਲ ਤਿਆਰ ਹੋ ਚੁੱਕੀ ਹੈ। ਜਿਸ ਦੌਰਾਨ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ। 

ਪੰਜਾਬ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ-

ਇੱਕ ਪਾਸੇ ਜਿਥੇ ਸਰਕਾਰ ਨੇ ਝੋਨੇ ਦੀ ਖਰੀਦ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਉਥੇ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਇਹਨਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਸੰਘਰਸ਼ ਵਿੱਢ ਦਿੱਤਾ ਹੈ, ਜਿਸ ਦੌਰਾਨ ਪੰਜਾਬੀ ਗਾਇਕਾਂ ਦਾ ਸਮਰਥਨ ਵੀ ਉਹਨਾਂ ਨੂੰ ਮਿਲ ਰਿਹਾ ਹੈ।  

ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਸੰਘਰਸ਼ ਤਿੱਖਾ ਕਰਦਿਆਂ ਰੇਲ ਰੋਕੋ ਅੰਦੋਲਨ ਨੂੰ ਅੱਗੇ ਵਧਾ ਦਿੱਤਾ ਹੈ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ। ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 29 ਸਤੰਬਰ ਤਕ ਕਰ ਦਿੱਤਾ ਹੈ।

Watch Live Tv-

Trending news