SP Increase News: ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਐਮਐਸਪੀ ਨੂੰ 2 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।


COMMERCIAL BREAK
SCROLL TO CONTINUE READING

ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਅਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।


ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ



ਘੱਟੋ-ਘੱਟ ਸਮਰਥਨ ਮੁੱਲ (MSP) ਕੀ ਹੈ
ਦਰਅਸਲ ਘੱਟੋ-ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਇਹ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਸੀ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਾਜਿਬ ਮੁੱਲ ਮਿਲ ਸਕੇ। ਇਸ ਤਹਿਤ ਸਰਕਾਰ ਫ਼ਸਲਾਂ ਦਾ ਘੱਟੋ-ਘੱਟ ਮੁੱਲ ਤੈਅ ਕਰਦੀ ਹੈ, ਇਸ ਨੂੰ ਘੱਟੋ-ਘੱਟ ਸਮਰਥਨ ਮੁੱਲ ਕਿਹਾ ਜਾਂਦਾ ਹੈ। ਇਸ ਪ੍ਰਣਾਲੀ ਦਾ ਫਾਇਦਾ ਇਹ ਹੈ ਕਿ ਭਾਵੇਂ ਫਸਲਾਂ ਦੀ ਮਾਰਕੀਟ ਕੀਮਤ ਡਿੱਗ ਜਾਂਦੀ ਹੈ, ਫਿਰ ਵੀ ਕੇਂਦਰ ਸਰਕਾਰ ਇਸ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ ਫਸਲਾਂ ਖਰੀਦਦੀ ਹੈ।


ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ